ਲੋਕਾਂ ਦੀ ਕਰਫਿਊ ਦੌਰਾਨ ਸਹਾਇਤਾ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਸੰਭਾਲੀ ਕਮਾਨ

ਫਰੀਦਕੋਟ, 28 ਮਾਰਚ : ਪੰਜਾਬ ਸਰਕਾਰ ਵੱਲੋਂ ਕਰੋਨਾ ਬਿਮਾਰੀ ਦੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਇਤਿਹਾਤ ਵਜੋਂ ਲਗਾਏ ਗਏ ਕਰਫਿਊ ਦੋਰਾਨ ਫਰੀਦਕੋਟ ਜਿਲ•ੇ ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਜਿਵੇਂ ਕਿ ਗਰੀਬਾਂ ਤੇ ਲੋੜਵੰਦਾਂ ਨੂੰ ਰਾਸ਼ਨ /ਲੰਗਰ , ਦਵਾਈਆਂ ਆਦਿ ਦੀ ਸਪਲਾਈ ਵਿੱਚ ਹੋਰ ਤੇਜ਼ੀ ਲਿਆਉਣ ਲਈ ਅੱਜ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਫਰੀਦਕੋਟ ਸ: ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਅਤੇ ਜਿਲ•ੇ ਦੀਆਂ ਸਵੈ ਸੇਵੀ ਸੰਸਥਾਵਾਂ/ਐਨ.ਜੀ.ਓਜ਼ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕਰੋਨਾ ਵਰਗੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਬਹੁਤ ਜ਼ਰੂਰੀ ਸੀ ਅਤੇ ਹੁਣ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਇਕਜੁੱਟ ਹੋ ਕੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਵਰਤਦਿਆਂ ਸ਼ਹਿਰਾਂ ਅਤੇ ਪਿੰਡਾਂ ਦੇ ਗਰੀਬਾਂ ਤੇ ਲੋੜਵੰਦਾਂ ਤੱਕ ਜ਼ਰੂਰੀ ਸਾਮਾਨ ਪਹੁੰਚਾਈਏ।

ਉਨ•ਾਂ ਦੱਸਿਆ ਕਿ ਜਿੱਥੇ ਸਵੈ ਸੇਵੀ ਜਾਂ ਧਾਰਮਿਕ ਸੰਸਥਾਵਾਂ ਖੁਦ ਲੰਗਰ ਤਿਆਰ ਕਰਨਗੀਆਂ ਉੱਥੇ ਹੀ ਜਿਲ•ਾ ਪ੍ਰਸ਼ਾਸਨ ਅਤੇ ਉਨ•ਾਂ ਵੱਲੋਂ ਵੀ ਸੰਸਥਾਵਾਂ ਨੂੰ ਲੰਗਰ ਲਈ ਜ਼ਰੂਰੀ ਵਸਤਾਂ/ਰਸਦ ਆਦਿ ਮੁਹੱਈਆ ਕਰਵਾਈ ਜਾਵੇਗੀ ਅਤੇ ਐਨ.ਜੀ.ਓ., ਪੁਲਿਸ ਦੀ ਮਦਦ ਨਾਲ ਲੋਕਾਂ ਨੂੰ ਘਰ ਘਰ ਲੰਗਰ ਮੁਹੱਈਆ ਕਰਵਾਉਣਗੀਆਂ।ਉਨ•ਾਂ ਕਿਹਾ ਕਿ ਪਿੰਡਾਂ ਦੇ ਵਿੱਚ ਗਰੀਬਾਂ ਦੀ ਮਦਦ ਅਤੇ ਲੰਗਰ ਪਹੁੰਚਾਉਣ ਲਈ ਪੰਚਾਇਤਾਂ ਕੰਮ ਕਰਨਗੀਆਂ ਅਤੇ ਉਨ•ਾਂ ਦੇ ਸਹਿਯੋਗ ਲਈ ਸੈਕਟਰੀ ਅਤੇ ਹੋਰ ਸੰਸਥਾਵਾਂ ਲਗਾਈਆਂ ਜਾਣਗੀਆਂ ਅਤੇ ਜੇਕਰ ਪੰਚਾਇਤਾਂ ਨੂੰ ਰਸਦ ਜਾਂ ਦਵਾਈਆਂ ਅਤੇ ਹੋਰ ਸਾਮਾਨ ਦੀ ਲੋੜ ਹੋਵੇਗੀ ਤਾਂ ਉਹ ਜਿਲ•ਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ।

ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ•ਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਹਿਲਾਂ ਲੋਕਾਂ ਦੀ ਨਿਰੰਤਰ ਮਦਦ ਕੀਤੀ ਜਾ ਰਹੀ ਹੈ ਜਿਵੇਂ ਕਿ ਦਵਾਈਆਂ ਦੀਆਂ ਦੁਕਾਨਾਂ, ਪਸ਼ੂਆਂ ਲਈ ਚਾਰਾ, ਫੀਡ ਦਾ ਪ੍ਰਬੰਧ, ਲੋਕਾਂ ਨੂੰ ਘਰਾਂ ਤੱਕ ਰਾਸ਼ਨ ਪੰੰਹੁਚਾਉਣਾ, ਕਰਿਆਣੇ ਦੀਆਂ ਦੁਕਾਨਾਂ ਖੋਲ•ਣ ਸਹਿਤ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਇਸ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ•ਾਂ ਨਿਯਮਾਂ ਦੀ ਪਾਲਣਾ ਕਰਦਿਆਂ ਘਰਾਂ ਵਿੱਚ ਹੀ ਰਹਿਣ ਅਤੇ ਢਿੱਲੋਂ ਨੇ ਇਹ ਵੀ ਕਿਹਾ ਕਿ ਉਹ 24 ਘੰਟੇ ਜਿਲ•ਾ ਵਾਸੀਆਂ ਦੀ ਮਦਦ ਲਈ ਫਰੀਦਕੋਟ ਵਿਖੇ ਹੀ ਉਪਲਬਧ ਹਨ ਅਤੇ ਕਿਸੇ ਵੀ ਦਿੱਕਤ ਸਮੇਂ ਉਨ•ਾਂ ਨੂੰ ਜਾਂ ਉਨ•ਾਂ ਦੇ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਐਸ.ਡੀ.ਐਮ. ਸ: ਪਰਮਦੀਪ ਸਿੰਘ, ਸੈਕਟਰੀ ਰੈਡ ਕਰਾਸ ਸੁਭਾਸ਼ ਕੁਮਾਰ, ਕਾਰਜ ਸਾਧਕ ਅਫਸਰ ਸ੍ਰੀ ਅੰਮ੍ਰਿਤ ਲਾਲ,  ਮਹੀਪ ਇੰਦਰ ਸਿੰਘ ਸੇਖੋਂ, ਬਲਕਰਨ ਸਿੰਘ ਨੰਗਲ, ਰਿਟਾ: ਕੈਪਟਨ ਧਰਮ ਸਿੰਘ ਗਿੱਲ, ਨਵਦੀਪ ਗਰਗ, ਪ੍ਰਦੀਪ ਕਾਲਾ, ਗੁਰਪ੍ਰੀਤ ਸਿੰਘ ਸਮੇਤ ਵੱਖ ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Read more