ਵਿਧਾਇਕ ਪਰਮਿੰਦਰ ਸਿੰਘ ਦੀ ਪਤਨੀ ਇੰਦਰਜੀਤ ਖੋਸਾ ਨੇ ਸੋਢੇਵਾਲਾ ਅਤੇ ਨਿੱਕੇ ਸੋਢੇਵਾਲਾ ਨੂੰ ਵਿਕਾਸ ਦੇ ਕੰਮਾਂ ਲਈ 25 ਲੱਖ ਦੇ ਗਰਾਂਟ ਦਾ ਦਿੱਤੇ ਚੈੱਕ
ਫਿਰੋਜ਼ਪੁਰ 13 ਅਗਸਤ
ਵਿਕਾਸ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਪਤਨੀ ਇੰਦਰਜੀਤ ਖੋਸਾ ਨੇ ਅੱਜ ਪਿੰਡ ਸੌਢੇ ਵਾਲਾ ਅਤੇ ਨਿੱਕੇ ਸੋਢੇ ਵਾਲੇ ਦੀ ਪੰਚਾਇਤ ਨੂੰ ਪਿੰਡ ਵਿੱਚ ਵਿਕਾਸ ਦੇ ਕੰਮਾਂ ਲਈ 25 ਲੱਖ ਦੀ ਗਰਾਂਟ ਦੇ ਚੈੱਕ ਦਿੱਤੇ।
ਸ਼੍ਰੀਮਤੀ ਇੰਦਰਜੀਤ ਖੋਸਾ ਨੇ ਦੱਸਿਆ ਕਿ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਕਰਵਾਉਣ ਲਈ ਅੱਜ ਸੌਢੇ ਵਾਲਾ ਦੀ ਪੰਚਾਇਤ ਨੂੰ 15 ਲੱਖ ਰੁਪਏ ਅਤੇ ਨਿੱਕੇ ਸੋਢੇ ਵਾਲਾ ਨੂੰ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੈਸੇ ਪਿੰਡਾਂ ਵਿੱਚ ਇੰਟਰਲੋਕ ਟਾਈਲਾਂ ਲਗਵਾਉਣ ਅਤੇ ਗੱਲੀਆਂ/ਨਾਲੀਆਂ ਪੱਕੀਆਂ ਕਰਨ ਦੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਵਿਡ19 ਦੀ ਸਥਿਤੀ ਹੋਣ ਦੇ ਬਾਵਜੂਦ ਲਗਾਤਾਰ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਅੱਗੇ ਵੀ ਇਸੇ ਤਰ੍ਹਾਂ ਵਿਕਾਸ ਦੇ ਕੰਮ ਜਾਰੀ ਰਹਿਣਗੇ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕਾਂਗਰਸੀ ਆਗੂ ਬਲਵੀਰ ਬਾਠ ਚੇਅਰਮੈਨ, ਮਨਜੀਤ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਕਾਰਜ ਸਿੰਘ, ਬਲਵੰਤ ਸਿੰਘ, ਗੁਰਮੇਲ ਸਿੰਘ ਪ੍ਰਧਾਨ, ਡਾ. ਲਖਵਿੰਦਰ ਸਿੰਘ, ਪਰਗਟ ਸਿੰਘ ਆਦਿ ਹਾਜ਼ਰ ਸਨ।