Thursday 22 October 2020

ਵਿਧਾਇਕ ਪਿੰਕੀ ਨੇ ਝੰਡਾ ਉੱਚਾ ਚੜਾਉਣ ਦੀ ਰਸਮ ਦਾ ਕੀਤਾ ਉਦਘਾਟਨ, ਡਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੀ ਰਹੇ ਮੌਜ਼ੂਦ

- Posted on 17 October 2020

·                 100 ਫੁੱਟ ਉੱਚਾ ਰਾਸ਼ਟਰੀ ਝੰਡਾ ਜ਼ਿਲ੍ਹੇ ਦੇ ਨੋਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ       ਮਜ਼ਬੂਤ ਕਰੇਗਾ – ਵਿਧਾਇਕ ਪਿੰਕੀ

·            ਦੇਸ਼ ਪ੍ਰੇਮੀਆਂ ਲਈ “ਆਈ ਲਵ ਮਾਈ ਇੰਡੀਆਂ” ਦਾ ਸਲੋਗਨ ਬਣੇਗਾ ਖਿੱਚ ਦਾ ਕੇਂਦਰ

 

ਫਿਰੋਜ਼ਪੁਰ17ਅਕਤੂਬਰ  ਫਿਰੋਜ਼ਪੁਰ ਸ਼ਹਿਰ ਦੀ ਸੁੰਦਰਤਾ ਵਿੱਚ ਨਿਖਾਰ ਲਿਆਉਣ ਅਤੇ ਨੋਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਫਿਰੋਜ਼ਪੁਰ ਛਾਉਣੀ ਵਿਖੇ  ਹੁਸੈਨੀ ਵਾਲਾ ਬਾਰਡਰ ਨੂੰ ਜਾਣ ਵਾਲੀ ਰੋਡ  ਤੇ ਪੀਰ ਬਾਬਾ ਸ਼ੇਰਸ਼ਾਹ ਵਲੀ ਚੌਂਕ ਨਜ਼ਦੀਕ ਬਣੇ ਪਾਰਕ ਵਿੱਚ 100 ਫੁੱਟ ਉੱਚੇ ਲੰਬੇ ਪੋਲ ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆਇਸ ਰਾਸ਼ਟਰੀ ਝੰਡੇ ਨੂੰ ਚੜਾਉਣ ਦਾ ਰਸਮੀ ਉਦਘਾਟਨ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਸ੍ਰਪਰਮਿੰਦਰ ਸਿੰਘ ਪਿੰਕੀ ਨੇ ਕੀਤਾ ਇਸ ਮੌਕੇ ਉਨ੍ਹਾਂ ਨਾਲ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਸੁਮੇਰ ਸਿੰਘ ਗੁਰਜ਼ਰਡਿਪਟੀ ਕਮਿਸ਼ਨਰ ਸ੍ਰਗੁਰਪਾਲ ਸਿੰਘ ਚਾਹਲ ਅਤੇ ਐਸਐਸਪੀ ਸ੍ਰਭੁਪਿੰਦਰ ਸਿੰਘ ਵੀ ਹਾਜ਼ਰ ਸਨ

        ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਹੈ ਅਤੇ ਇੱਥੇ ਦੇਸ਼ ਲਈ ਕਈ ਦੇਸ਼ਭਗਤਾਂ ਸ਼ਹੀਦ ਭਗਤ ਸਿੰਘਰਾਜਗੁਰੂ ਅਤੇ ਸੁਖਦੇਵ ਨੇ ਆਪਣੀਆ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਹ 100 ਫੁੱਟ ਰਾਸ਼ਟਰੀ ਝੰਡਾ ਸਾਡੀ ਨਵੀਂ ਪੀੜੀ ਨੂੰ ਉਨ੍ਹਾ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਏਗਾ ਅਤੇ ਨਵੀਂ ਪੀੜੀ ਲਈ ਇੱਕ ਪ੍ਰੇਰਨਾ ਸਰੋਤ ਵੀ ਹੋਵੇਗਾ ਉਨ੍ਹਾਂ ਕਿਹਾ ਕਿ ਜਿਸ ਸੜਕ ਤੇ ਬਣੇ ਪਾਰਕ ਵਿੱਚ ਇਹ ਰਾਸ਼ਟਰੀ ਝੰਡਾ ਚੜਾਇਆ ਗਿਆ ਹੈ ਇਹ ਸੜਕ ਹੁਸੈਨੀਵਾਲਾ ਬਾਰਡਰ ਤੱਕ ਜਾਂਦੀ ਹੈ ਅਤੇ ਇਸ ਰੋਡ ਰਾਹੀਂ ਹੁਸੈਨੀਵਾਲਾ ਬਾਰਡਰ ਤੇ ਬਣੀਆਂ ਸ਼ਹੀਦਾਂ ਦੀ ਸਮਾਧਾਂ ਤੇ ਲੋਕ ਮੱਥਾ ਟੇਕਣ ਅਤੇ ਹਿੰਦ ਪਾਕ ਬਾਰਡਰ ਤੇ ਹੁੰਦੀ ਰਿਟਰੀਟ ਸੈਰਮਨੀ ਦੇਖਣ ਲਈ ਜਾਂਦੇ ਹਨ  ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਇਸ ਸੜਕ ਤੋਂ ਨਿਕਲਣ ਕਰਨਗੇ ਤਾਂ ਪਹਿਲਾਂ ਹੀ ਇਸ ਰਾਸ਼ਟਰੀ ਝੰਡੇ ਨੂੰ ਦੇਖ ਕੇ ਉਨ੍ਹਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਹੋਰ ਵੀ ਵਧੇਗੀ ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡਾ ਦੇਸ਼ ਦੀ ਆਖੰਡਤਾਏਕਤਾ ਤੇ ਸ਼ਾਂਤੀ ਦਾ ਵੀ ਪ੍ਰਤੀਕ ਹੈ ਅਤੇ ਇਹ ਰਾਸ਼ਟਰੀ ਝੰਡਾ ਸਾਡੇ ਵਿੱਚ ਏਕਤਾ ਤੇ ਆਖੰਡਾ ਦੀ ਭਾਵਨਾ ਵਿੱਚ ਵੀ ਮਜ਼ਬੂਤੀ ਪੈਦਾ ਕਰੇਗਾ

        ਉਨ੍ਹਾਂ ਅੱਗੇ  ਦੱਸਿਆ ਕਿ ਦੇਸ਼ ਲਈ ਪ੍ਰੇਮ ਦੀ ਭਾਵਨਾ ਪੈਦਾ ਕਰਨ ਲਈ ਇਸ ਜਗ੍ਹਾਂ ਤੇ ਬਹੁਤ ਹੀ ਆਕਰਸ਼ਕ ਢੰਗ ਨਾਲ ਆਈ ਲਵ ਮਾਈ ਇੰਡੀਆ” ਦਾ ਵੀ ਸਲੋਗਨ ਲਿਖਿਆ ਗਿਆ ਹੈ ਉਨ੍ਹਾਂ ਕਿਹਾ ਕਿ ਲੋਕ ਇਸ ਨੂੰ ਦੇਖ ਕੇ ਬਹੁਤ ਖੁਸ਼ ਹੋਣਗੇ ਤੇ ਇਹ ਇੱਕ ਸੈਲਫੀ ਪੁਆਇੰਟ ਵੀ ਬਣੇਗਾ ਇਸ ਦੇ ਨਾਲ ਹੀ ਬਾਹਰ ਤੋਂ ਆਉਂਦੇ ਲੋਕਾਂ ਲਈ ਵੀ ਇਹ ਇੱਕ ਖਿੱਚ ਦਾ ਕੇਂਦਰ ਹੋਵੇਗਾ।

        ਇਸ ਦੌਰਾਨ ਡਵੀਜ਼ਨ ਕਮਿਸ਼ਨਰ ਸੁਮੇਰ ਗੁਰਜ਼ਰਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲਐਸਐਸਪੀ ਭੁਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਦਾ ਫਿਰੋਜ਼ਪੁਰ ਦੇ ਵਾਸੀਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨ ਲਈ ਬਹੁਤ ਵਧੀਆ ਉਪਰਾਲਾ ਹੈ ਉਨ੍ਹਾਂ ਕਿਹਾ ਕਿ ਉਹ ਵੀ ਰੋਜਾਨਾ ਇਸ ਰੋਡ ਤੋਂ ਹੀ ਆਪਣੇ ਦਫਤਰ ਵੱਲ ਨੂੰ ਜਾਂਦੇ ਹਨ ਅਤੇ ਇਸ 100 ਫੁੱਟ ਰਾਸ਼ਟਰੀ ਝੰਡੇ ਨੂੰ ਦੇਖ ਕੇ ਉਨ੍ਹਾਂ ਵਿੱਚ ਵੀ ਦੇਸ਼ ਦੇ ਲੋਕਾਂ ਲਈ ਕੰਮ ਕਰਨ ਦੀ ਹੋਰ ਵੀ ਜਾਦਾ ਭਾਵਨਾ ਪੈਦਾ ਹੋਵੇਗੀ

        ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜਨ.) ਰਾਜਦੀਪ ਕੌਰਐਸਡੀਐਮ ਅਮਿੱਤ ਗੁਪਤਾ, ਐਸਪੀਐਚ ਬਲਵੀਰ ਸਿੰਘ, ਡੀਐਸਪੀ ਬਰਿੰਦਰ ਸਿੰਘ, ਈਓ ਪਰਮਿੰਦਰ ਸਿੰਘ ਸੁਖੀਜਾਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀਕਾਂਗਰਸੀ ਆਗੂ ਬਿੱਟੂ ਸਾਂਘਾਹਰਿੰਦਰ ਖੋਸਾਬਲਵੀਰ ਬਾਠ, ਸੁਖਵਿੰਦਰ ਸਿੰਘ ਬੁਲੰਦੇ ਵਾਲਾ, ਗੁਰਨੇਬ ਸਿੰਘ ਸਰਪੰਚ, ਸੰਜ਼ੈ ਗੁਪਤਾ, ਅਮਰਜੀਤ ਸਿੰਘ, ਵਪਾਰ ਮੰਡਲ ਪ੍ਰਧਾਨ ਲਾਲੋ ਹਾਂਡਾ, ਰੂਪ ਨਰਾਇਨ, ਅਸ਼ਕ ਗੁਪਤਾ, ਕੁਲਦੀਪ ਗੱਖੜ, ਅਸ਼ੋਕ ਪ੍ਰਧਾਨ ਸਬਜੀ ਮੰਡੀ, ਰਿੰਕੂ ਗਰੋਵਰਰਿਸ਼ੀ ਸ਼ਰਮਾ ਆਦਿ ਹਾਜ਼ਰ ਸਨ

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com