06 May 2021

MORE THAN 6000 PERSONS TOOK JAB OF COVID VACCINE IN STATE MANDIS DURING ONGOING PROCUREMENT SEASON

CHANDIGARH, APRIL 18:

Besides putting in place adequate COVID-19 protocols during ongoing procurement operations in all Mandis, the State Government has also started special camps to inoculate all stakeholders with vaccinating more than 6000 eligible persons so far.

The Punjab Government has set up Special Covid Vaccination Camps in all 154 Market Committees in the state to administer vaccine to the people above the age of 45 years visiting grain markets during the current Rabi Marketing Season.

Disclosing this here today, Chairman Punjab Mandi Board Mr. Lal Singh informed that 6000 beneficiaries including farmers who were there to get their crop procured, arthiyas, labourers and other eligible persons were vaccinated. He further said that Patiala was leading in this vaccination drive, where 1230 persons were inoculated followed by Ferozepur and Bathinda mandis where 1179 and 800 persons got vaccinated during ongoing procurement season.

To further motivate the farmers, Arthiyas, labourers and staff of procurement agencies for vaccination, the Chairman said that Mandi Board officials at district level are also visiting these special camps to cover maximum eligible people under this vaccination drive so that to ensure smooth and hassle free procurement on one hand and safety and well being of all stakeholders on the other during the current Marketing Season.

ਚੰਡੀਗੜ੍ਹ, 18 ਅਪ੍ਰੈਲ

        ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ-19 ਦੇ ਸੁਰੱਖਿਆ  ਉਪਾਵਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੇ ਟੀਕਾਕਰਨ ਲਈ ਅਨਾਜ ਮੰਡੀਆਂ ਵਿਚ ਵਿਸ਼ੇਸ਼ ਕੈਂਪ ਵੀ ਸ਼ੁਰੂ ਕੀਤੇ ਹਨ ਜਿਨ੍ਹਾਂ ਵਿਚ ਹੁਣ ਤੱਕ 6000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦੇ ਟੀਕੇ ਲਾਏ ਗਏ ਹਨ।

        ਪੰਜਾਬ ਸਰਕਾਰ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕੋਵਿਡ ਵੈਕਸੀਨ ਦੇ ਵਿਸ਼ੇਸ਼ ਕੈਂਪ ਲਾਏ ਹਨ ਤਾਂ ਕਿ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਵਰਗ ਦੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਧਿਰਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾ ਸਕੇ।

 ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ 6000 ਯੋਗ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿਚ ਮੰਡੀਆਂ ‘ਚ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਵਿਅਕਤੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਸਥਾਪਤ ਕੈਂਪਾਂ ਰਾਹੀਂ ਟੀਕਾਕਰਨ ਲਈ ਪਟਿਆਲਾ ਜਿਲ੍ਹਾ ਮੋਹਰੀ ਚੱਲ ਰਿਹਾ ਹੈ ਜਿੱਥੇ ਹੁਣ ਤੱਕ 1230 ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਲਈ ਖੁਰਾਕ ਦਿੱਤੀ ਜਾ ਚੁੱਕੀ ਹੈ।ਇਸ ਤੋਂ ਬਾਅਦ ਫਿਰੋਜ਼ਪੁਰ ਅਤੇ ਬਠਿੰਡਾ ਜਿਲ੍ਹੇ ਹਨ ਜਿੱਥੇ ਹੁਣ ਤੱਕ ਕ੍ਰਮਵਾਰ 1179 ਅਤੇ 800 ਵਿਅਕਤੀਆਂ ਨੂੰ ਮੰਡੀਆਂ ਵਿਚ ਕੈਂਪਾਂ ਰਾਹੀਂ ਵੈਕਸੀਨ ਦਿੱਤੀ ਜਾ ਚੁੱਕੀ ਹੈ।

 ਚੇਅਰਮੈਨ ਨੇ ਅੱਗੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖਰੀਦ ਏਜੰਸੀਆਂ ਦੇ ਸਟਾਫ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਾਸਤੇ ਜਿਲ੍ਹਾ ਪੱਧਰ ਉਤੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਇਸ ਟੀਕਾਕਰਨ ਮੁਹਿੰਮ ਹੇਠ ਲਿਆਉਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਹਾੜ੍ਹੀ ਦੇ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਰੀਆਂ ਧਿਰਾਂ ਦੀ ਸਿਹਤ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ।

ਕੈਪਸ਼ਨ-ਹੁਸ਼ਿਆਰਪੁਰ ਜਿਲ੍ਹੇ ਦੀ ਰਹੀਮਪੁਰ ਅਨਾਜ ਮੰਡੀ ਵਿਚ ਸਿਹਤ ਵਿਭਾਗ ਦੀ ਟੀਮ ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਉਂਦੀ ਹੋਈ।

Spread the love

Read more

© Copyright 2021, Punjabupdate.com