26 February 2021 09:21 am
Kinno

ਨਗਰ ਪੰਚਾਇਤ ਮਮਦੋਟ ਵੱਲੋਂ ਇਲਾਕੇ ਦੀਆਂ 13 ਵਾਰਡਾਂ ਵਿੱਚ ਡੋਰ ਟੂ-ਡੋਰ ਕੁਲੈਕਸ਼ਨ ਤੇ ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ-ਕਾਰਜ ਸਾਧਕ ਅਫ਼ਸਰ

- Posted on 15 August 2020


ਗਿੱਲੇ ਕੂੜੇ ਤੋ 600 ਕਿੱਲੋ ਜੈਵਿਕ ਖਾਦ ਤਿਆਰ ਕੀਤੀ ਜਾ ਚੁੱਕੀ ਹੈ ਤੇ ਖਾਦ ਲਈ ਲਈ ਵੱਖ-ਵੱਖ ਥਾਵਾਂ ਤੇ 18 ਕੰਪੋਸਟ ਪਿੱਟ ਬਣਾਏ ਗਏ ਹਨ
ਸਵੱਛਤਾ ਦੇ ਆਧਾਰ ਤੇ ਇਲਾਕੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਡਰਾਇੰਗ ਸਲੋਗਨ ਦੇ ਮੁਕਾਬਲੇ ਕਰਵਾਏ ਗਏ ਤੇ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਗਏ
ਕਰੋਨਾ ਵਾਇਰਸ ਦੇ ਚੱਲਦਿਆਂ ਨਗਰ ਪੰਚਾਇਤ ਮਮਦੋਟ ਵੱਲੋਂ ਇਲਾਕੇ ਨੂੰ ਲਗਾਤਾਰ ਸੈਨੇਟਾਈਜ਼ ਵੀ ਕਰਵਾਇਆ ਜਾ ਰਿਹਾ ਹੈ

ਫਿਰੋਜ਼ਪੁਰ 15 ਅਗਸਤ 2020
ਫਿਰੋਜ਼ਪੁਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਜਿੱਥੇ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ, ਉੱਥੇ ਹੀ ਨਗਰ ਪੰਚਾਇਤ ਮਮਦੋਟ ਵੱਲੋਂ ਰੋਜ਼ਾਨਾ ਮਮਦੋਟ ਦੀਆਂ 13 ਵਾਰਡਾਂ ਕਮਰਸ਼ੀਅਲ ਅਤੇ ਰਿਹਾਇਸ਼ੀ ਏਰੀਏ ਵਿੱਚ ਡੋਰ ਟੂ-ਡੋਰ ਕੁਲੈਕਸ਼ਨ ਤੇ ਸਾਫ਼ ਸਫ਼ਾਈ ਕਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਗਰ ਪੰਚਾਇਤ ਮਮਦੋਟ ਵੱਲੋਂ ਗਿੱਲੇ ਕੂੜੇ ਤੋ ਜੈਵਿਕ ਖਾਦ ਤਿਆਰ ਕੀਤੀ ਜਾਂਦੀ ਹੈ।
ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਮਮਦੋਟ ਸ੍ਰੀਮਤੀ ਪੂਨਮ ਭਟਨਾਗਰ ਨੇ ਦੱਸਿਆ ਕਿ ਹੁਣ ਤੱਕ ਨਗਰ ਪੰਚਾਇਤ ਮਮਦੋਟ ਵੱਲੋਂ ਗਿੱਲੇ ਕੂੜੇ ਤੋ 600 ਕਿੱਲੋ  ਜੈਵਿਕ ਖਾਦ ਤਿਆਰ ਕੀਤੀ ਜਾ ਚੁੱਕੀ ਹੈ ਜੋ ਕਿ ਘਰ ਦੀਆਂ ਬਚੀਆਂ ਹੋਈਆ ਸਬਜ਼ੀਆਂ, ਫਲਾਂ ਦੇ ਛਿਲਕੇ, ਚਾਹ ਪੱਤੀ ਆਦਿ ਤੋਂ ਤਿਆਰ ਕੀਤੀ ਜਾਂਦੀ ਹੈ। ਇਸ ਖਾਦ ਲਈ ਲਈ ਵੱਖ-ਵੱਖ ਥਾਵਾਂ ਤੇ 18 ਕੰਪੋਸਟ ਪਿੱਟ ਬਣਾਏ ਗਏ ਹਨ। ਸਵੱਛ ਭਾਰਤ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾ ਨੂੰ ਇਹ ਜਾਗਰੂਕ ਕੀਤਾ ਜਾਂਦਾ ਹੈ ਕਿ ਉਹ ਆਪਣੇ ਘਰ ਦਾ ਕੂੜਾ ਘਰ ਤੋਂ ਹੀ ਅਲੱਗ-ਅਲੱਗ ਕਰਕੇ ਦੇਣ। ਇਸ ਤੋਂ ਇਲਾਵਾ ਨਗਰ ਕੌਂਸਲ ਮਮਦੋਟ ਵੱਲੋਂ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਨਗਰ ਪੰਚਾਇਤ ਮਮਦੋਟ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਰੋਕਣ ਲਈ ਰੈਲੀ ਵੀ ਕੱਢੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਛੱਡ ਕੇ ਕੱਪੜੇ ਦੇ ਬਣੇ ਥੈਲੇ ਜਾਂ ਜੂਟ ਦੇ ਬਣੇ ਥੈਲੇ ਵਰਤਣ ਲਈ ਜਾਗਰੂਕ ਕੀਤਾ ਗਿਆ। ਨਗਰ ਪੰਚਾਇਤ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਡਰਾਇੰਗ ਸਲੋਗਨ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਵੱਲੋਂ ਸਵੱਛਤਾ ਦੇ ਆਧਾਰ ਤੇ ਡਰਾਇੰਗ ਕੀਤੀ ਗਈ ਤੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ।
ਇਸ ਤੋਂ ਇਲਾਵਾ ਜਿੱਥੇ ਨਗਰ ਪੰਚਾਇਤ ਮਮਦੋਟ ਵੱਲੋਂ ਆਪਣੇ ਇਲਾਕੇ ਨੂੰ ਸਾਫ਼ ਸੁਥਰਾ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਹੀ ਕਰੋਨਾ ਮਹਾਂਮਾਰੀ ਦੇ ਇਸ ਭਿਆਨਕ ਦੌਰ ਵਿੱਚ ਆਪਣੇ ਇਲਾਕੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਗਰੂਕ ਕੀਤਾ ਗਿਆ ਹੈ। ਨਗਰ ਪੰਚਾਇਤ ਮਮਦੋਟ ਦੇ ਅਧਿਕਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਭੀੜ ਵਾਲੇ ਸਥਾਨਾਂ ਤੇ 2 ਮੀਟਰ ਦੀ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ-19 (ਕਰੋਨਾ) ਦੇ ਚੱਲਦੇ ਹੋਏ ਸਾਰੇ ਸ਼ਹਿਰ ਨੂੰ ਲਗਾਤਾਰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->