Wednesday 28 October 2020

ਡੇਂਗੂ ਦੇ ਇਲਾਜ ਤੇ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾ ਛੱਡੇ ਕਿਸੇ ਤਰ੍ਹਾਂ ਦੀ ਕੋਈ ਕਮੀ : ਅਰੋੜਾ

- Posted on 16 October 2020


੍ਹ ਕੈਬਨਿਟ ਮੰਤਰੀ ਨੇ ਡੇਂਗੂ ਦੀ ਰੋਕਥਾਮ ਲਈ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ’ਚ ਸਿਹਤ ਵਿਭਾਗ ਤੇ ਨਗਰ ਨਿਗਮ ਨੂੰ ਸਾਂਝੇ ਤੌਰ ’ਤੇ ਮਿਲ ਕੇ ਕੰਮ ਕਰਨ ਦੇ ਦਿੱਤੇ ਨਿਰਦੇਸ਼
੍ਹ ਸਿਵਲ ਸਰਜਨ ਨੂੰ ਸਿਵਲ ਹਸਪਤਾਲ ਦੇ ਜਨ ਔਸ਼ਧੀ ਕੇਂਦਰ ’ਚ 24 ਘੰਟੇ ਪਲੇਟਲੈਟਸ ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਵੀ ਕੀਤੀ ਹਦਾਇਤ
੍ਹ ਸਿਵਲ ਹਸਪਤਾਲ ’ਚ ਸਥਾਪਿਤ ਅਫਰੈਸਿਸ ਮਸ਼ੀਨ ਰਾਹੀਂ ਦੋ ਮਹੀਨਿਆਂ ’ਚ 460 ਮਰੀਜਾਂ ਨੂੰ ਉਪਲਬੱਧ ਕਰਵਾਏ ਗਏ ਪਲੇਟਲੈਟਸ
੍ਹ ਹਾਊਸ ਟੂ ਹਾਊਸ ਸਰਵੇ ਤਹਿਤ ਹੁਣ ਤੱਕ 1 ਲੱਖ 74 ਹਜ਼ਾਰ 846 ਘਰਾਂ ਨੂੰ ਕੀਤਾ ਜਾ ਚੁੱਕਾ ਹੈ ਕਵਰ, 321 ਚਾਲਾਨ ਵੀ ਕੱਟੇ ਗਏ
੍ਹ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੇ ਘਰਾਂ ਤੇ ਆਸਪਾਸ ਪਾਣੀ ਨਾ ਖੜ੍ਹਾ ਹੋਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 16 ਅਕਤੂਬਰ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਇਲਾਜ ਕਰਵਾਉਣ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਤੇ ਮਲੇਰੀਆ ਦੇ ਇਲਾਜ ਲਈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਸਿਹਤ ਵਿਭਾਗ ਇਹ ਵੀ ਯਕੀਨੀ ਬਣਾਵੇ ਕਿ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਦੇ ਇਲਾਜ ਸਬੰਧੀ ਹਰ ਸੁਵਿਧਾ ਮਿਲੇ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਸਾਂਝੇ ਤੌਰ ’ਤੇ ਮਿਲ ਕੇ ਕੰਮ ਕਰਨ।
ਕੈਬਨਿਟ ਮੰਤਰੀ ਅਰੋੜਾ ਨੇ ਸਿਹਤ ਵਿਭਾਗ ਨਾਲ ਡੇਂਗੂ ਦੀ ਮੌਜੂਦਾ ਸਥਿਤੀ ਜਾਨਣ ਦੇ ਨਾਲ-ਨਾਲ ਸਿਵਲ ਹਸਪਤਾਲ ਵਿੱਚ ਸਥਾਪਿਤ ਅਫਰੈਸਿਸ ਮਸ਼ੀਨ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਅਫਰੈਸਿਸ ਮਸ਼ੀਨ ਡੇਂਗੂ ਦੇ ਨਾਲ-ਨਾਲ ਕੈਂਸਰ ਦੇ ਮਰੀਜ ਦੇ ਇਲਾਜ ਲਈ ਵੀ ਬਹੁਤ ਲਾਭਦਾਇਕ ਹੈ ਅਤੇ ਡੇਂਗੂ ਦੇ ਮਰੀਜ ਜਿਨ੍ਹਾਂ ਦੇ ਸੈਲ ਘੱਟ ਹੋ ਜਾਂਦੇ ਹਨ, ਉਹ ਇਸ ਮਸ਼ੀਨ ਦੀ ਮਦਦ ਨਾਲ ਇਕ ਹੀ ਵਿਅਕਤੀ ਦੇ ਬਲੱਡ ਤੋਂ ਪਲੇਟਲੈਟਸ ਕੱਢ ਕੇ ਜ਼ਰੂਰਤਮੰਦ ਮਰੀਜ ਨੂੰ ਚੜਾਏ ਜਾਂਦੇ ਹਨ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਸਿਵਲ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਵਿੱਚ 24 ਘੰਟੇ ਪਲੇਟਲੈਟਸ ਸਬੰਧੀ ਕਿੱਟਾਂ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਲਾਜ ਕਰਵਾਉਣ ਆਏ ਲੋਕਾਂ ਨੂੰ ਕੰਟਰੋਲ ਰੇਟ ’ਤੇ ਇਹ ਕਿੱਟ ਉਪਲਬੱਧ ਹੋ ਸਕੇ।
ਸੁੰਦਰ ਸ਼ਾਮ ਅਰੋੜਾ ਨੇ ਸਿਹਤ ਸੇਵਾਵਾਂ ’ਤੇ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਅਫਰੈਸਿਸ ਮਸ਼ੀਨ ਨਾਲ 460 ਮਰੀਜਾਂ ਨੂੰ ਪਲੇਟਲੈਟਸ ਉਪਲਬੱਧ ਕਰਵਾਉਣਾ ਪ੍ਰਸ਼ੰਸਾਯੋਗ ਕੰਮ ਹੈ। ਡੇਂਗੂ ਪ੍ਰਤੀ ਜਾਗਰੂਕਤਾ ਫੈਲਾਉਣ ਸਬੰਧੀ ਨਿਰਦੇਸ਼ ਦਿੰੰਦੇ ਹੋਏ ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਉਹ ਫੋਗਿੰਗ ਅਤੇ ਸਪਰੇਅ ਲਗਾਤਾਰ ਕਰਵਾਉਂਦੇ ਰਹਿਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਵੀ ਜਾਗਰੂਕ ਕਰਨ। ਇਸ ਤੋਂ ਇਲਾਵਾ ਜਾਗਰੂਕਤਾ ਹੋਰਡਿੰਗ ਤੇ ਪੈਂਫਲੇਟ ਰਾਹੀਂ ਵੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਦੌਰਾਨ ਦੱਸਿਆ ਕਿ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਲਗਾਤਾਰ ਫੋਗਿੰਗ ਤੇ ਸਪਰੇਅ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਡੇਂਗੂ ਦੇ ਇਲਾਜ ਸਬੰਧੀ ਸਾਰੀਆਂ ਸੁਵਿਧਾਵਾਂ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੁਸ਼ਿਆਰਪੁਰ ਵਿੱਚ 1 ਲੱਖ 74 ਹਜ਼ਾਰ 846 ਘਰਾਂ ਦਾ ਦੌਰਾ ਕਰਕੇ ਜਿਥੇ ਲਾਰਵਾ ਚੈਕ ਕੀਤਾ ਗਿਆ, ਉਥੇ ਉਨ੍ਹਾਂ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈਕਿੰਗ ਦੌਰਾਨ ਘਰਾਂ ਵਿੱਚ ਲਾਰਵਾ ਪਾਏ ਜਾਣ ’ਤੇ 321 ਚਾਲਾਨ ਵੀ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਚਾਰ ਵਾਰ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਪੰਜਵੀਂ ਵਾਰ ਫ਼ਿਰ ਸਰਵੇ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸਿਹਤ ਵਿਭਾਗ ਵਲੋਂ ਉਨ੍ਹਾਂ ਇਲਾਕਿਆਂ ਵਿੱਚ ਹੁਣ ਤੱਕ 27000 ਮੈਡੀਕੇਟਿਡ ਮੱਛਰਦਾਨੀਆਂ ਵੰਡੀਆਂ ਗਈਆਂ ਹਨ ਜਿਥੇ ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ।
ਅਪਨੀਤ ਰਿਆਤ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵਲੋਂ ਬਹੁਤ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸ਼ੁਕਰਵਾਰ ਡਰਾਈ ਡੇਅ ਮਨਾਇਆ ਜਾ ਰਿਹਾ ਹੈ, ਇਸ ਲਈ ਇਸ ਦਿਨ ਦਫ਼ਤਰਾਂ ਦੇ ਨਾਲ-ਨਾਲ ਘਰਾਂ ਵਿੱਚ ਵੀ ਫਰਿਜਾਂ ਅਤੇ ਕੂਲਰਾਂ ਆਦਿ ਦੀ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਨਾਲ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਦੇ ਹਰ ਸ਼ੁਕਰਵਾਰ ਸਾਫ਼ ਕੀਤਾ ਜਾਵੇ।
ਇਸ ਮੌਕੇ ਪੀ.ਆਈ.ਡੀ.ਬੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com