27 February 2021 08:35 pm
Kinno

ਕਰਮਚਾਰੀਆਂ/ਪੈਨਸ਼ਨਰਾਂ ਲਈ ਕਰੌਨਿਕ ਸਰਟੀਫਿਕੇਟ ਬਣਾਉਣ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ: ਬਲਬੀਰ ਸਿੱਧੂ

- Posted on 23 December 2020

ਚੰਡੀਗੜ, ਦਸੰਬਰ 23: ਪੰਜਾਬ ਸਰਕਾਰ ਨੇ ਕਰਮਚਾਰੀਆਂ/ਪੈਨਸ਼ਨਰਾਂ ਨੂੰ ਮੈਡੀਕਲ ਖਰਚੇ ਦੀ ਪ੍ਰਤੀ-ਪੂਰਤੀ ਕਰਨ ਦੀ ਵਿਧੀ ਵਿਚ ਰਾਹਤ ਦਿੰਦੇ ਹੋਏ ਕਰੌਨਿਕ ਸਰਟੀਫਿਕੇਟ ਬਣਾਉਣ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦੇਣ ਦੇ ਆਦੇਸ਼ ਜਾਰੀ ਕੀਤੇ ਹਨ।

 

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਕਾਲਜ ਅੰਮਿ੍ਰਤਸਰ, ਫਰੀਦਕੋਟ, ਪਟਿਆਲਾ, ਪੀ.ਜੀ.ਆਈ. ਚੰਡੀਗੜ ਅਤੇ ਏਮਜ ਨਵੀਂ ਦਿੱਲੀ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ 32, ਚੰਡੀਗੜ ਨੂੰ ਕਰੌਨਿਕ ਬਿਮਾਰੀਆਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਲਈ ਮਾਨਤਾ ਦਿੱਤੀ ਗਈ ਸੀ। ਉਨਾਂ ਕਿਹਾ ਮੁਲਾਜ਼ਮਾਂ ਨੂੰ ਇਹ ਸਰਟੀਫਿਕੇਟ ਹਾਸਲ ਕਰਨ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਕਾਰਣ ਪੰਜਾਬ ਸਰਕਾਰ ਨੇ ਇਹ ਅਧਿਕਾਰ ਸਿਵਲ ਸਰਜਨਾਂ ਨੂੰ ਵੀ ਦਿੱਤੇ ਹਨ।

 

 ਸਿੱਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੌਨਿਕ ਬਿਮਾਰੀਆਂ ਜਿਵੇਂ ਕਿ ਕਰੌਨਿਕ ਰੀਨਲ ਫੇਲੀਅਰ, ਇੰਸੁਲਿਨ ਡੀਪੈਂਡੈਂਟ ਡਾਇਬਟੀਜ਼ ਮੇਲੀਟਸ, ਕਰੌਨਿਕ ਗਲਾਉਕੋਮਾ, ਹਾਈਪਰਟੈਨਸ਼ਨ, ਹਾਈਪੋਥਾਇਰਾਇਡੋਜ਼ਮ, ਡਾਇਬਟੀਜ਼ ਮੇਲੀਟਸ ਟਾਇਪ-2, ਹੈਪੇਟਾਇਟਸ-ਬੀ, ਹੈਪੇਟਾਇਟਸ-ਸੀ, ਹਾਈਪਰਥਾਈਰੋਡਡਿਜ਼ਮ ਤੇ ਹੇਨੂਮਾਟੋਆਈਡ ਅਰਥਰੈਟਿਸ ਦੇ ਸੀਡੀਸੀ ( ਕਰੌਨਿਕ ਡੀਸੀਜ਼ ਸਰਟੀਫਿਕੇਟ) ਜ਼ਿਲਾ ਪੱਧਰ ਭਾਵ ਸਿਵਲ ਸਰਜਨ, ਦਫ਼ਤਰ ਵਿਖੇ ਵੀ ਜਾਰੀ ਕੀਤੇ ਜਾਣਗੇ।

 

ਸਿਹਤ ਮੰਤਰੀ ਨੇ ਦੱਸਿਆ ਕਿ ਬਿਮਾਰੀਆਂ ਦਾ ਕਰੋਨਿਕ ਸਰਟੀਫਿਕੇਟ ਜਾਰੀ ਕਰਨ ਸਮੇਂ ਜੇਕਰ ਸੁਪਰ- ਸਪੈਸਲਿਸਟ ਦੀ ਲੋੜ ਪੈਂਦੀ ਹੈ, ਜੋ ਸਿਵਲ ਸਰਜਨ ਹਸਪਤਾਲ ਪੱਧਰ ’ਤੇ ਉਪਲੱਬਧ ਨਹੀਂ ਹਨ ਤਾਂ ਮਰੀਜ਼ ਨੂੰ ਕੰਨਸਲਟੇਸਨ ਲੈਣ ਲਈ ਅਤੇ ਲੋੜੀਂਦੇ ਟੈਸਟ ਕਰਵਾਉਣ ਲਈ ਉਚੇਰੇ ਸਰਕਾਰੀ ਅਦਾਰਿਆਂ ਵਿੱਚ ਭੇਜਿਆ ਜਾਵੇਗਾ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->