Monday 28 September 2020

ਓ. ਪੀ. ਸੋਨੀ ਨੂੰ ਮੈਡੀਕਲ ਕਾਲਜਾਂ ਦੇ ਹਸਪਤਾਲ ਵਿਚ ਕੰਮ ਕਰਦੀਆਂ ਨਰਸਿੰਗ ਯੂਨੀਅਨ ਵਲੋਂ ਭਵਿੱਖ ਵਿੱਚ ਕੋਈ ਹੜਤਾਲ ਨਾ ਕਰਨ ਦਾ ਦਿੱਤਾ ਭਰੋਸਾ

- Posted on 15 September 2020

ਚੰਡੀਗੜ੍ਹ, 15 ਸਤੰਬਰ:ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਦੌਰਾਨ ਰਜਿੰਦਰ ਹਸਪਤਾਲ ਪਟਿਆਲਾ ਅਤੇ ਗੁਰੂ ਨਾਨਕ ਹਸਪਤਾਲ ਅੰਮਿ੍ਰਤਸਰ ਵਿਚ ਕੰਮ ਕਰਦੇ ਨਰਸਿੰਗ ਇੰਪਲਾਈਜ ਯੂਨੀਅਨ ਨੇ ਭਰੋਸਾ ਦਵਾਇਆ ਕਿ ਉਹ ਭਵਿੱਖ ਵਿਚ ਕੋਈ ਹੜਤਾਲ ਨਹੀਂ ਕਰਨਗੇ।

ਅੱਜ ਇਥੇ ਸ੍ਰੀ ਸੋਨੀ ਦੀ ਸਰਕਾਰੀ ਰਿਹਾਇਸ਼ ਤੇ ਗੁਰੂ ਤੇਗ ਬਹਾਦਰ ਨਰਸਿੰਗ ਇੰਪਲਾਈਜ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੰਗਾਂ ਸਬੰਧੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋ ਕੀਤੀ ਗਈ। ਇਸ ਮੌਕੇ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੀ ਹਾਜ਼ਰ ਸਨ।

ਯੂਨੀਅਨ ਤੋਂ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਹੋਈ ਗੱਲਬਾਤ ਦੋਰਾਨ ਸੋਨੀ ਨੇ ਨਰਸਿੰਗ ਸਟਾਫ ਵਲੋਂ ਕਰੋਨਾ ਵਾਇਰਸ ਨਾਲ ਜਾਰੀ ਲੜਾਈ ਜਾਂ ਰਹੀ ਭੂਮਿਕਾ ਦੀ ਭਰਭੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਨਰਸਿੰਗ ਯੂਨੀਅਨ ਦੀ ਜੋ ਮੁੱਖ ਮੰਗ ਹੈ ਉਸ ਸਬੰਧੀ ਫੈਸਲਾ ਪੂਰੀ ਕੈਬਨਿਟ ਹੀ ਲੈ ਸਕਦੀ ਹੈ ਇਸ ਲਈ ਉਹ ਇਹ ਮਾਮਲਾ ਪੁਰਜ਼ੋਰ ਤਰੀਕੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਅਤੇ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।ਇਸ ਮੌਕੇ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਕਰਮਜੀਤ ਕੌਰ ਔਲਖ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।   

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com