ਰਾਸ਼ਟਰੀ ਵੋਟਰ ਦਿਵਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋਕਤੰਤਰ ਅਤੇ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ

ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਲਿਆ ਗਿਆ ਪ੍ਰਣ
ਬਰਨਾਲਾ,25 ਜਨਵਰੀ
ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ,ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ,ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ,ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਅਗਵਾਈ ਹੇਠ ਮਨਾਏ ਵੋਟਰ ਦਿਵਸ ਦੌਰਾਨ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ਗੌਰਵਮਈ ਲੋਕਤੰਤਰੀ ਪ੍ਰਕ੍ਰਿਆ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ‘ਚ ਵੋਟ ਦੇ ਅਧਿਕਾਰ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦਿਆਂਂ ਵੋਟਰ ਬਣ ਚੁੱਕੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਤੌਰ ‘ਤੇ ਵੋਟ ਦੇ ਅਧਿਕਾਰ ਦੇ ਇਸਤੇਮਾਲ ਬਾਰੇ ਵੀ ਪ੍ਰੇਰਿਤ ਕੀਤਾ ਗਿਆ।ਹੋਰਨਾਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਬਾਰੇ ਜਾਗਰੂਕ ਕਰਨ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਦੀ ਮਜਬੂਤੀ ਬਾਬਤ ਪ੍ਰਣ ਵੀ ਲਿਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰ) ਠੀਕਰੀਵਾਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ਼,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁ) ਧਨੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ,ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ, ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ,ਸਰਕਾਰੀ ਹਾਈ ਸਕੂਲ ਨੰਗਲ,ਸਰਕਾਰੀ ਹਾਈ ਸਕੂਲ ਮਹਿਲ ਖੁਰਦ,ਸਰਕਾਰੀ ਹਾਈ ਸਕੂਲ ਰਾਮਗੜ੍ਹ,ਸ਼ਾਂਤੀ ਦੇਵੀ ਮੈਮੋਰੀਅਲ ਕੰਨਿਆ ਹਾਈ ਸਕੂਲ ਤਪਾ, ਸਰਕਾਰੀ ਮਿਡਲ ਸਕੂਲ ਪੰਡੋਰੀ ਅਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੇ ਮੁਖੀਆਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਪ੍ਰਣ ਲੈਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਦੀਆਂ ਖੂਬੀਆਂ ਦੱਸਦਿਆਂ ਵੋਟ ਦੇ ਇਸਤੇਮਾਲ ਜਰੀਏ ਇਸ ਦੀ ਮਜਬੂਤੀ ਲਈ ਪ੍ਰੇਰਿਤ ਕੀਤਾ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਵੋਟ ਬਣਾਉਣ ਦੀ ਯੋਗ ਉਮਰ ਅਤੇ ਵੋਟ ਬਣਾਉਣ ਦੀ ਵਿਧੀ ਤੋਂ ਵੀ ਜਾਣੂ ਕਰਵਾਇਆ ਗਿਆ।