Thursday 26 November 2020

ਕੋਰੋਨਾ ਦੇ ਖਾਤਮੇ ਲਈ ਲੋਕ ਹੀ ਨਿਭਾ ਸਕਦੇ ਹਨ ਅਹਿਮ ਭੂਮਿਕਾ-ਡਿਪਟੀ ਕਮਿਸ਼ਨਰ

- Posted on 24 June 2020

ਅੰਮ੍ਰਿਤਸਰ , 24 ਜੂਨ :ਕੋਵਿਡ-19 ਮਹਾਮਾਰੀ ਤੇ ਕਾਬੂ ਪਾਉਣ ਲਈ ਸਰਕਾਰ ਵਲੋ ਹਰੇਕ ਤਰਾ• ਦੇ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਇਸ ਮਹਾਮਾਰੀ ਦੇ ਖਾਤਮੇ ਲਈ ਲੋਕ ਹੀ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਦਾ ਖਾਤਮਾ ਕਰ ਸਕਦੇ ਹਨ।

 ਇੰਨਾਂ• ਵਿਚਾਰਾਂ ਦਾ ਪ੍ਰਗਟਾਵਾ ਸ਼: ਸਿਵਦੁਲਾਰ ਸਿੰਘ ਢਿਲੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਨਾਲ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਨੂੰ ਬਹੁਤ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ ਅਤੇ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਲਾਜ਼ਮੀ ਹੀ ਕੋਰੋਨਾ ਤੇ ਫਤਿਹ ਪਾਈ ਜਾਵੇਗੀ।

ਡਿਪਟੀ ਕਮਿਸ਼ਨਰ  ਨੇ ਕਿਹਾ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਬਾਕੀ ਰਾਜ ਵੀ ਆਪਣੇ ਆਪਣੇ ਰਾਜਾਂ ਵਿੱਚ ਪੰਜਾਬ ਮਾਡਲ ਨੂੰ ਅਪਣਾ ਰਹੇ ਹਨ। ਉਨ•ਾਂ ਇਹ ਵੀ ਕਿਹਾ ਕਿ ਮਿਸ਼ਨ ਫਤਿਹ ਮੁਹਿੰਮ ਵਿੱਚ ਹਰ ਵਿਅਕਤੀ, ਹਰ ਵਰਗ ਦਾ ਸਹਿਯੋਗ ਲਿਆ ਜਾ ਰਿਹਾ ਹੈ।ਉਨ•ਾਂ ਦੱਸਿਆ ਕਿ ਜਿਲੇ• ਵਿੱਚ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਆਸ਼ਾ ਵਰਕਰ, ਆਂਗਨਵਾੜੀ ਵਰਕਰ, ਪੰਚ ਤੇ ਸਰਪੰਚ ਘਰ ਘਰ ਜਾ ਕੇ  ਲੋਕਾਂ ਨੂੰ ਇਸ ਮਹਾਂਮਾਰੀ ਵਿਰੁੱਧ ਜਾਗਰੂਕ ਕਰ ਰਹੇ ਹਨ ਅਤੇ ਇਸ ਸਬੰਧੀ ਕਰੋਨਾ ਮਹਾਂਮਾਰੀ ਤੋਂਬਚਣ ਲਈ ਪੈਂਫਲਿਟਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।

 ਸ੍ਰ ਢਿਲੋਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਮਸਕ ਦੀ ਵਰਤੋਂ ਜਰੂਰ ਕਰਨ। ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ। ਉਨ•ਾਂ ਕਿਹਾ ਕਿ ਬੇਵਜਾਂ ਘਰੋਂ ਨਿਕਲਣ ਤੋਂ ਪ੍ਰੇਹਜ ਕੀਤਾ ਜਾਵੇ। ਸ੍ਰ ਢਿਲੋਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੇ ਫਤਿਹ ਪਾਈ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਮਿਸ਼ਨ ਫਤਿਹ  ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com