03 March 2021 04:59 pm
Kinno

ਜ਼ਿਲੇ ’ਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਆਦੇਸ਼

- Posted on 12 February 2021


*ਈ. ਕਾਰਡ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 90410-9794 ਤੇ ਕੀਤਾ ਜਾ ਸਕਦੈ ਸੰਪਰਕ
ਸੰਗਰੂਰ, 12 ਫਰਵਰੀ :
ਪੰਜਾਬ ਸਰਕਾਰ ਦੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਚਲ ਰਹੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ’ਤੇ ਈ.ਕਾਰਡ ਬਣਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਈ.ਕਾਰਡ ਦੀ ਪ੍ਰਕਿਰਿਆ ’ਚ ਜੁੜੇ ਵੀਡਾਲ ਹੈਲਥ ਇੰਸ਼ੋਰੋਸ ਟੀ.ਪੀ.ਏ ਪ੍ਰਾਈਵੇਟ ਲਿਮਟਡ ਕੰਪਨੀ ਦੇ ਨੁਮਾਇੰਦਿਆਂ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਯੋਗ ਲਾਭਪਾਤਰੀਆਂ ਦੇ ਈ. ਕਾਰਡ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਊਨਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਸਿੱਖਿਆ ਵਿਭਾਗ, ਸਿਹਤ ਵਿਭਾਗ ਅਤੇ ਡੀ.ਐਫ਼.ਐਸ.ਸੀ ਦਫ਼ਤਰ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਈ.ਕਾਰਡ ਦੀ ਪ੍ਰਕਿਰਿਆ ਲਈ ਵੱਧ ਵੱਧ ਤੋਂ ਲੋਕਾਂ ਨੰੂ ਜਾਗਰੂਕ ਕਰਨ ਦੀ ਹਦਾਇਤ ਕੀਤੀ, ਤਾਂ ਜੋ ਕੋਈ ਵੀ ਲੋੜਵੰਦ ਸਰਕਾਰ ਦੀ ਯੋਜਨਾ ਤੋਂ ਵਾਂਝਾਂ ਨਾ ਰਹੇ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਸਾਲ 2011 ਵਿੱਚ ਹੋਈ ਜਨਗਣਨਾ ਦੇ ਆਧਾਰ ’ਤੇ ਐਨ.ਐਫ.ਐਸ. ਨੀਲਾ ਕਾਰਡ ਧਾਰਕਾਂ, ਕਿਸਾਨ ਪਰਿਵਾਰ (ਜੇ. ਫਾਰਮ ਹੋਲਡਰ), ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਪੱਤਰਕਾਰ, ਛੋਟੇ ਵਪਾਰੀ, ਲੇਬਰ ਵਿਭਾਗ ਦੇ ਰਜਿਸਟਰ ਨਿਰਮਾਣ ਕਾਮੇ ਨੂੰ ਦਿੱਤਾ ਜਾਵੇਗਾ।  ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਪ੍ਰਾਪਤ ਹੋਏ ਪੱਤਰ ਦੇ ਹਵਾਲੇ ਅਨੁਸਾਰ ਹੁਣ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।  
ਉਨਾਂ ਦੱਸਿਆ ਕਿ ਕੰਪਨੀ ਦੇ ਨੁਮਾਇੰਦਿਆਂ ਨੂੰ ਪ੍ਰਤੀ ਈ. ਕਾਰਡ 30 ਰੁਪਏ ਫੀਸ ਅਦਾ ਕਰਨੀ ਹੋਵੇਗੀੇ। ਉਨਾਂ ਦੱਸਿਆ ਕਿ ਸਾਰੇ ਵਰਗਾਂ ਦੇ ਲਾਭਪਾਤਰੀਆਂ ਲਈ ਨੀਲਾ ਕਾਰਡ, ਪੈਨ ਕਾਰਡ, ਆਧਾਰ ਕਾਰਡ ਅਤੇ ਵੋਟਰ ਕਾਰਡ ਲੈ ਕੇ ਆਉਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਸੁਵਿਧਾਂ ਲਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਸਾਲਾਨਾ 5 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ ਜੋ ਕਿ ਜ਼ਿਲੇ ਦੇ ਅਧਿਕਾਰਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਈ. ਕਾਰਡ ਬਣਾਉਣ ਲਈ ਜੇਕਰ ਕਿਸੇ ਨੰੂ ਸਥਾਨ ਜਾਂ ਕਿਸੇ ਹੋਰ ਜਾਣਕਾਰੀ ਦੀ ਲੋੜ ਹੋਵੇ ਤਾਂ ਕੰਪਨੀ ਵੱਲੋਂ ਨਿਯੁਕਤ ਜ਼ਿਲਾ ਕੁਆਡੀਨੇਟਰ ਸ੍ਰ. ਗੁਰਿੰਦਰ ਸਿੰਘ ਦੇ ਮੋਬਾਇਲ ਨੰਬਰ 90410-97946 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਸੁਵਿਧਾਂ ਲਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਜ਼ਿਲਾ ਸੰਗਰੂਰ ਦੀਆਂ ਮਾਰਕੀਟ ਕਮੇਟੀਆਂ ’ਚ ਈ.ਕਾਰਡ ਬਣਾਉਣ ਦੀ ਪ੍ਰਕਿਰਿਆ ਆਰੰਭੀ ਗਈ ਹੈ। ਪ੍ਰਤੀ ਕਾਰਡ 30 ਰੁਪਏ ਫੀਸ ਨਾਲ ਪਹਿਲਾ ਤੋਂ ਸਾਲ 2011 ਵਿੱਚ ਹੋਈ ਜਨਗਣਨਾ ਦੇ ਆਧਾਰ ’ਤੇ ਐਨ.ਐਫ.ਐਸ. ਨੀਲਾ ਕਾਰਡ ਧਾਰਕਾਂ, ਕਿਸਾਨ ਪਰਿਵਾਰ (ਜੇ. ਫਾਰਮ ਹੋਲਡਰ), ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਪੱਤਰਕਾਰ, ਛੋਟੇ ਵਪਾਰੀ, ਲੇਬਰ ਵਿਭਾਗ ਦੇ ਰਜਿਸਟਰ ਨਿਰਮਾਣ ਕਾਮ ਰਜਿਸਟਰਡ ਲਾਭਪਾਤਰੀ ਆਪਣਾ ਈ. ਕਾਰਡ ਬਣਵਾ ਸਕਦੇ ਹਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->