12 Jun 2021
Punjabi Hindi

ਨਵਾਂਸ਼ਹਿਰ : ਸੇਵਾ ਕੇਂਦਰਾਂ ਵਿਚ ਪੀ. ਐਮ. ਐਸ. ਵੀ. ਏ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਾਂ ਲਈ ਸੇਵਾਵਾਂ ਸ਼ੁਰੂ

ਨਵਾਂਸ਼ਹਿਰ, 23 ਨਵੰਬਰ : 
ਜ਼ਿਲੇ ਦੇ ਸੇਵਾ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ (ਪੀ. ਐਮ. ਐਸ. ਵੀ. ਏ ਨਿਧੀ ਸਕੀਮ) ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ ਲੈਟਰ) ਲਈ ਬਿਨੈ ਪੱਤਰ ਸੇਵਾਵਾਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਉਨਾਂ ਕਿਹਾ ਕਿ ਸਟਰੀਟ ਵੈਂਡਰ ਆਪਣੇ ਨੇੜਲੇ ਸੇਵਾ ਕੇਂਦਰ ਵਿਚ ਸਬੰਧਤ ਦਸਤਾਵੇਜ਼ਾਂ ਸਮੇਤ ਆਪਣੇ ਬਿਨੈ ਪੱਤਰ ਜਮਾਂ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ਨੂੰ ਈ-ਸੇਵਾ ਪੰਜਾਬ ਪੋਰਟਲ ਵਿਚ ਦਰਖ਼ਾਸਤਾਂ ਦੀ ਪ੍ਰਕਿਰਿਆ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਸਭ ਤੋਂ ਵੱਧ ਪ੍ਰੇਸ਼ਾਨੀ ਸੜਕਾਂ ਜਾਂ ਫੁੱਟਪਾਥਾਂ ’ਤੇ ਸਟਰੀਟ ਵੈਂਡਰਜ਼ ਨੂੰ ਝੱਲਣੀ ਪਈ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਰਜਿਸਟਰਡ ਵੈਂਡਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਮੁੜ ਨਵੇਂ ਸਿਰੇ ਤੋਂ ਆਪਣਾ ਕੰਮਕਾਜ਼ ਸ਼ੁਰੂ ਕਰ ਸਕਣ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਸਟਰੀਟ ਵੈਂਡਰਾਂ ਨੂੰ 10-10 ਹਜ਼ਾਰ ਰੁਪਏ ਦੇ ਕਰਜ਼ੇ ਨਾਮਾਤਰ ਵਿਆਜ਼ ’ਤੇ ਦਿੱਤੇ ਜਾਣਗੇ। ਉਨਾਂ ਕਿਹਾ ਕਿ ਜਿਹੜੇ ਸਟਰੀਟ ਵੈਂਡਰਾਂ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਸਰਕਾਰ ਵੱਲੋਂ ਉਨਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ।  
ਫੋਟੋ :
-ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ। 
Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com