11 May 2021

ਨਜਾਇਜ਼ ਸ਼ਰਾਬ ਤਿਆਰ ਕਰਨ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਵੱਡੀ ਕਾਰਵਾਈ

ਪਟਿਆਲਾ, 24 ਅਗਸਤ: ਨਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਪਟਿਆਲਾ ਪੁਲਿਸ ਨੇ ਅੱਜ ਕਾਰਵਾਈ ਕਰਦਿਆਂ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ ਛਾਪੇਮਾਰੀ ਕਰਕੇ ਕਈ ਥਾਵਾਂ ਤੋਂ ਲਾਹਣ ਤੇ ਸ਼ਰਾਬ ਠੇਕਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ 3 ਮਾਮਲੇ ਦਰਜ ਕਰਕੇ ਕੁੱਲ 50 ਲੀਟਰ ਲਾਹਣ ਤੇ 132 ਬੋਤਲਾਂ ਸ਼ਰਾਬ (ਹਰਿਆਣਾ) ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਕ ਪੁਲਿਸ ਵੱਲੋਂ ਕਬਜ਼ੇ ‘ਚ ਲਿਆ ਗਿਆ ਹੈ।

ਐਸ.ਐਸ.ਪੀ. ਦੁੱਗਲ ਨੇ ਦੱਸਿਆ ਕਿ ਅੱਜ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਥਾਣਾ ਜੁਲਕਾਂ ਦੀ ਪੁਲਿਸ ਪਾਰਟੀ ਨੇ ਪਿੰਡ ਹਾਜੀਪੁਰ ਵਿਖੇ ਰੇਡ ਕਰਕੇ ਬਾਵਾ ਸਿੰਘ ਪੁੱਤਰ ਚੰਦ ਸਿੰਘ ਪਾਸੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਐਸ.ਐਸ.ਪੀ ਦੁੱਗਲ ਨੇ ਦੱਸਿਆ ਕਿ ਇਸੇ ਤਰਾਂ ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਰੋਹਿਤ ਪੁੱਤਰ ਰਾਜਪਾਲ ਵਾਸੀ ਮਕਾਨ ਨੰਬਰ 26, ਸ਼ਹੀਦ ਭਗਤ ਸਿੰਘ ਕਾਲੋਨੀ ਪਟਿਆਲਾ ਨੂੰ ਸਮੇਤ ਗੱਡੀ ਨੰਬਰ ਐਚ.ਆਰ  51 ਆਰ  6119 ਕਾਬੂ ਕਰਕੇ ਉਸ ਪਾਸੋਂ 120 ਬੋਤਲਾਂ ਸ਼ਰਾਬ (ਹਰਿਆਣਾ) ਬਰਾਮਦ ਕੀਤੀਆਂ ਗਈਆਂ। ਇਸੇ ਤਰਾਂ ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਪਾਰਟੀ ਵੱਲੋਂ ਹੈਪੀ ਪੁੱਤਰ ਸੋਮਾ ਰਾਮ ਵਾਸੀ ਪ੍ਰੇਮ ਨਗਰ ਬੋੜਾਂ ਗੇਟ ਨਾਭਾ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ (ਹਰਿਆਣਾ) ਬਰਾਮਦ ਕੀਤੀਆਂ ਗਈਆਂ।

Spread the love

Read more

© Copyright 2021, Punjabupdate.com