12 Jun 2021
Punjabi Hindi

ਪੀ.ਸੀ.ਐਸ. ਅਧਿਕਾਰੀ ਜਗਨੂਰ ਸਿੰਘ ਗਰੇਵਾਲ ਨੇ ਨੌਜਵਾਨਾਂ ਨੂੰ ਦੱਸੇ ਮੁਕਾਬਲੇ ਦੀਆਂ ਪ੍ਰੀਖਿਆ ਪਾਸ ਕਰਨ ਦੇ ਗੁਰ

ਪਟਿਆਲਾ, 23 ਜੁਲਾਈ: ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਪਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਪੰਜਾਬ ਸਿਵਲ ਸੇਵਾਵਾਂ ਦੀਆਂ ਆਈਆਂ ਅਸਾਮੀਆਂ ਸਬੰਧੀ ਜਾਣਕਾਰੀ ਦੇਣ ਅਤੇ ਪ੍ਰੀਖਿਆ ਦੀ ਤਿਆਰੀ ਲਈ ਨੌਜਵਾਨਾਂ ਦਾ ਖ਼ਾਸ ਗੱਲਾਂ ਵੱਲ ਧਿਆਨ ਦਿਵਾਉਣ ਲਈ 2018 ਬੈਚ ਦੇ ਪੀ.ਸੀ.ਐਸ. ਅਧਿਕਾਰੀ ਤੇ ਸਹਾਇਕ ਕਮਿਸ਼ਨਰ ਪਟਿਆਲਾ (ਯੂ.ਟੀ.) ਜਗਨੂਰ ਸਿੰਘ ਗਰੇਵਾਲ ਨਾਲ ਲਾਈਵ ਸੈਸ਼ਨ ਦੌਰਾਨ ਖ਼ਾਸ ਮੁਲਾਕਾਤ ਕਰਵਾਕੇ ਮੁਕਾਬਲੇ ਦੀਆਂ ਪ੍ਰੀਖਿਆ ਨੂੰ ਪਾਸ ਕਰਨ ਦੇ ਗੁਰ ਸਾਂਝੇ ਕੀਤੇ ਗਏ।

ਲਾਈਵ ਸੈਸ਼ਨ ਦੌਰਾਨ ਜਗਨੂਰ ਸਿੰਘ ਗਰੇਵਾਲ ਨੇ ਨੌਜਵਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਮਿਹਨਤ ਦਾ ਕੋਈ ਦੂਸਰਾ ਬਦਲ ਨਹੀਂ ਹੈ, ਜੇਕਰ ਕੋਈ ਵੀ ਵਿਅਕਤੀ ਕਿਸੇ ਕੰਮ ਲਈ ਪੂਰੀ ਸਮਰੱਥਾ ਅਤੇ ਮਿਹਨਤ ਨਾਲ ਕੰਮ ਕਰਦਾ ਹੈ ਤਾਂ ਸਫ਼ਲਤਾ ਜ਼ਰੂਰ ਪ੍ਰਾਪਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਮੇਂ ਜ਼ਿਆਦਾਤਰ ਨੌਜਵਾਨਾਂ ਨੂੰ ਇੱਕ ਜਾ ਦੋ ਵਾਰ ਜੇਕਰ ਸਫਲਤਾ ਨਹੀਂ ਮਿਲਦੀ ਤਾਂ ਉਹ ਨਿਰਾਸ਼ਾ ‘ਚ ਚੱਲੇ ਜਾਂਦੇ ਹਨ ਪਰ ਮੁਕਾਬਲੇ ਦੀ ਪ੍ਰੀਖਿਆ ‘ਚ ਸਫਲਤਾ ਤਾਂ ਹੀ ਪ੍ਰਾਪਤ ਹੁੰਦੀ ਹੈ ਜੇਕਰ ਅਸੀਂ ਲਗਾਤਾਰ ਮਿਹਨਤ ਕਰਦੇ ਰਹੀਏ।

ਉਨ੍ਹਾਂ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਕਿਸੇ ਵੀ ਪ੍ਰੀਖਿਆ ਦੀ ਤਿਆਰੀ ਸਮੇਂ ਪਹਿਲਾਂ ਟੀਚਾ ਜ਼ਰੂਰ ਨਿਰਧਾਰਤ ਕਰੋ ਅਤੇ ਫੇਰ ਉਸ ਟੀਚੇ ਦੀ ਪ੍ਰਾਪਤੀ ਲਈ ਮਿਹਨਤ ਕੀਤੀ ਜਾਵੇ ਅਤੇ ਇਹ ਵੀ ਧਿਆਨ ਰੱਖਿਆ ਜਾਵੇ ਕਿ ਟੀਚੇ ਨੂੰ ਵਾਰ ਵਾਰ ਬਦਲਿਆ ਨਾ ਜਾਵੇ ਜਿਸ ਨਾਲ ਜਿਥੇ ਤਿਆਰੀ ਕਰਨ ਵਿੱਚ ਔਕੜ ਆਉਂਦੀ ਹੈ ਉਥੇ ਹੀ ਸਫਲਤਾ ਦੇ ਮੌਕੇ ਬਹੁਤ ਘੱਟ ਜਾਂਦੇ ਹਨ।

ਸਹਾਇਕ ਕਮਿਸ਼ਨਰ (ਯੂ.ਟੀ.) ਨੇ ਨੌਜਵਾਨਾਂ ਨਾਲ ਗੱਲ ਕਰਦਿਆ ਕਿਹਾ ਕਿ ਪ੍ਰੀਖਿਆ ਪਾਸ ਕਰਨ ਲਈ ਆਪਣੀਆਂ ਗਲਤੀਆਂ ‘ਤੇ ਧਿਆਨ ਦੇਕੇ ਉਨ੍ਹਾਂ ‘ਚ ਸੁਧਾਰ ਕਰਨਾ ਬਹੁਤ ਜ਼ਰੂਰੀ ਹੈ, ਜੇਕਰ ਅਸੀ ਅਜਿਹਾ ਨਹੀਂ ਕਰਦੇ ਤਾਂ ਅਸੀ ਅਗਲੇ ਇਮਤਿਹਾਨਾਂ ਵਿੱਚ ਵੀ ਉਹ ਗਲਤੀਆਂ ਦੁਹਰਾਵਾਂਗੇ ਜਿਸ ਨਾਲ ਪ੍ਰੀਖਿਆ ਪਾਸ ਕਰਨ ਦੇ ਮੌਕੇ ਘੱਟ ਜਾਂਦੇ ਹਨ। ਅਖੀਰ ‘ਚ ਉਨ੍ਹਾਂ ਨੌਜਵਾਨਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਮਿਹਨਤ ਨਾਲ ਹਰ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ ਅਤੇ ਨੌਜਵਾਨ ਟੀਚੇ ਨਿਰਧਾਰਤ ਕਰਕੇ ਉਨਾਂ ਦੀ ਪ੍ਰਾਪਤੀ ਲਈ ਮਿਹਨਤ ਸ਼ੁਰੂ ਕਰਨ।

Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com