Tuesday 20 October 2020

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ

- Posted on 14 September 2020

ਚੰਡੀਗੜ 14 ਸਤੰਬਰ:  ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ .. ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲਾ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਜ਼ਿਲਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਹਨਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨਾਂ ਉਮੀਦਵਾਰਾਂ ਲਈ ਵੈਬ ਪੋਰਟਲ ਉੱਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।

ਬੁਲਾਰੇ ਨੇ ਦੱਸਿਆ ਕਿ ਕੋਵੀਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।  

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com