Thursday 26 November 2020

ਬੇਘਰੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਪ੍ਰਧਾਨ ਮੰਤਰੀ ਸ਼ਹਿਰੀ ਅਵਾਸ ਯੋਜਨਾ

- Posted on 10 August 2020


*ਨਗਰ ਪੰਚਾਇਤ ਹੰਡਿਆਇਆ ’ਚ 39 ਮਕਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ
 *43.58 ਲੱਖ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਨੂੰ ਮੁਹੱਈਆ ਕਰਾਈ
ਹੰਡਿਆਇਆ/ਬਰਨਾਲਾ, 10 ਅਗਸਤ
     ਸਰਕਾਰ ਦੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਬੇਘਰੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਇਸ ਯੋਜਨਾ ਤਹਿਤ ਬੇਘਰੇ ਲੋਕਾਂ ਨੂੰ ਮਕਾਨਾਂ ਦੀ ਉਸਾਰੀ ਲਈ ਰਾਸ਼ੀ ਮੁਹੱਈਆ ਕਰਾਈ ਜਾਂਦੀ ਹੈ।  
ਇਹ ਪ੍ਰਗਟਾਵਾ ਕਰਦੇ ਹੋਏ ਨਗਰ ਪੰਚਾਇਤ ਹੰਡਿਆਇਆ ਦੇ ਕਾਰਜਸਾਧਕ ਅਫਸਰ ਸ. ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਪੰਚਾਇਤ ਹੰਡਿਆਇਆ ਵਿਖੇ 40 ਲਾਭਪਾਤਰੀਆਂ ਦੇ ਕੇਸ ਪਾਸ ਹੋਏ ਸਨ, ਜਿਨਾਂ ਵਿੱਚੋਂ 39 ਲਾਭਪਾਤਰੀਆਂ ਨੇ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਲਿਆ ਹੈ। ਇਸ ਸਕੀਮ ਅਧੀਨ ਨਗਰ ਪੰਚਾਇਤ ਹੰਡਿਆਇਆ ਨੂੰ ਕੁੱਲ 44.31 ਲੱਖ ਰੁਪਏ ਪ੍ਰਾਪਤ ਹੋ ਚੱੁਕੇ ਹਨ, ਜਿਸ ਤਹਿਤ 38 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ, 37 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ, 32 ਲਾਭਪਾਤਰੀਆਂ ਨੂੰ ਤੀਸਰੀ ਕਿਸ਼ਤ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਕੁੱਲ 43.58 ਲੱਖ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਨੂੰ ਦਿੱਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਨਗਰ ਪੰਚਾਇਤ ਹੰਡਿਆਇਆ ਵੱਲੋਂ 145 ਨਵੇਂ ਲਾਭਪਾਤਰੀਆਂ ਦੇ ਹੋਰ ਕੇਸ ਪਾਸ ਕੀਤੇ ਗਏ ਹਨ, ਜਿਨਾਂ ਨੂੰ ਜਲਦੀ ਹੀ ਦਫਤਰੀ ਪੱਤਰ ਜਾਰੀ ਕਰਕੇ ਨਵੇਂ ਮਕਾਨ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ।
  ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਚਾਰ ਕਿਸ਼ਤਾਂ ਵਿਚ ਕਰੀਬ ਡੇਢ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਉਹ ਲੋੜਵੰਦ ਅਪਲਾਈ ਕਰ ਸਕਦੇ ਹਨ, ਜਿਨਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ। ਇਸ ਤਹਿਤ ਉਹ ਲਾਭਪਾਤਰੀ ਜਿਨਾਂ ਕੋਲ ਪਲਾਟ ਹੈ, ਪਰ ਮਕਾਨ ਨਹੀਂ, ਜਾਂ ਮਕਾਨ ਦੀ ਹਾਲਤ ਬੇਹੱਦ ਮਾੜੀ ਹੈ ਜਾਂ ਮਕਾਨ ਵਿੱਚ ਵਾਧਾ ਕਰਨ ਹੈ ਅਤੇ ਆਮਦਨ 3 ਲੱਖ ਤੋਂ ਘੱਟ ਹੈ, ਉਹ ਇਸ ਤਹਿਤ ਅਪਲਾਈ ਕਰ ਸਕਦੇ ਹਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com