ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ‘ਤੇ ਕੀਤਾ ਰਿਹਾਅ

ਚੰਡੀਗੜ੍ਹ, 4 ਅਪ੍ਰੈਲ: ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਸਜ਼ਾਯਾਫ਼ਤਾ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਰਿਹਾ ਕਰ ਦਿੱਤਾ ਗਿਆ ਹੈ। ਭੁੱਲਰ ਨੂੰ ਪੈਰੋਲ ‘ਤੇ ਰਿਹਾਅ ਕੀਤਾ ਗਿਆ। ਅੰਮ੍ਰਿਤਸਰ ਸਥਿਤ ਆਪਣੇ ਘਰ ਦਵਿੰਦਰ ਸਿੰਘ ਭੁੱਲਰ ਪਹੁੰਚ ਗਿਆ ਹੈ। ਭੁੱਲਰ 1993 ਬੰਬ ਧਮਾਕਿਆਂ ‘ਚ ਦੋਸ਼ੀ ਹੈ। ਇਸ ਤੋਂ ਪਹਿਲਾਂ 2014 ‘ਚ ਮੌਤ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਗਿਆ ਸੀ।

ਅੰਮ੍ਰਿਤਸਰ ਸਥਿਤ ਆਪਣੇ ਘਰ ਦਵਿੰਦਰ ਸਿੰਘ ਭੁੱਲਰ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਚ ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਕੈਦੀਆ ਨੂੰ ਪੈਰੋਲ ਉੱਤੇ ਰਿਹਾਅ ਕਰਨ ਦੀ ਐਡਵਾਇਜ਼ਰੀ ਜਾਰੀ ਕੀਤੀ ਸੀ। ਜਿਸ ਵਿਚ ਸੁਪਰੀਮ ਕੋਰਟ ਨੇ ਕੁੱਝ ਸ਼ਰਤਾਂ ਰੱਖੀਆਂ ਸਨ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਧਿਆਨ ਵਿਚ ਰੱਖਦੇ ਹੋਏ ਸਜ਼ਾਯਾਫ਼ਤਾ ਦਵਿੰਦਰ ਸਿੰਘ ਭੁੱਲਰ ਨੂੰ ਰਿਹਾ ਕਰ ਦਿੱਤਾ ਗਿਆ ਹੈ।

Read more