Sunday 27 September 2020

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਿਰੋਜ਼ਪੁਰ

- Posted on 04 August 2020

ਸਾਂਝੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ
ਫ਼ਿਰੋਜ਼ਪੁਰ 04 ਅਗਸਤ – 
ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਅੱਜ ਜਲ ਸਰੋਤ (ਸਿੰਚਾਈ) ਵਿਭਾਗ ਦੇ ਦਫ਼ਤਰ ਫ਼ਿਰੋਜ਼ਪੁਰ ਸਾਹਮਣੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਜਸਬੀਰ ਸਿੰਘ ਸੈਂਡੀ ਪ੍ਰਧਾਨ ਸਿੰਚਾਈ ਵਿਭਾਗ ਮਨਿਸਟਰੀਅਲ ਯੂਨੀਅਨ, ਮਹੇਸ਼ ਕੁਮਾਰ ਪ੍ਰਧਾਨ ਸਿੰਚਾਈ ਵਿਭਾਗ ਕਲਾਸ ਫੋਰ ਯੂਨੀਅਨ  ਦੀ ਅਗਵਾਈ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਇਕੱਤਰਤਾ ਕਰਕੇ ਰੋਹ ਭਰਪੂਰ ਗੇਟ ਰੈਲੀ ਕੀਤੀ ਅਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ । ਇਸ ਗੇਟ ਰੈਲੀ ਵਿਚ ਪੰਜਾਬ ਸਰਕਾਰ ਦੇ ਪੈਨਸ਼ਨਰਾਂ , ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਪਿੱਟ ਸਿਆਪਾ ਕਰਦੇ ਹੋਏ ਡਟ ਕੇ ਨਾਅਰੇਬਾਜ਼ੀ ਕੀਤੀ ਗਈ ।
ਇਸ ਮੁਜ਼ਾਹਰੇ ਦੌਰਾਨ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਗਿੱਲ ਜ਼ਿਲ੍ਹਾ ਚੇਅਰਮੈਨ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐਮ.ਐੱਸ.ਯੂ., ਪਿੱਪਲ ਸਿੰਘ ਸਿੱਧੂ ਜਨਰਲ ਸਕੱਤਰ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪ.ਸ:ਸ:ਫ: ਫ਼ਿਰੋਜ਼ਪੁਰ, ਅਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਯੂਨੀਅਨ, ਸ੍ਰੀ ਅਜਮੇਰ ਸਿੰਘ ਪੈਨਸ਼ਨਰ ਆਗੂ, ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਸੰਤ ਰਾਮ ਪ੍ਰਧਾਨ ਪੀ.ਐੱਸ.ਐਫ.ਐਫ., ਸ੍ਰੀ ਜਸਮੀਤ ਸਿੰਘ ਸੈਂਡੀ ਪ੍ਰਧਾਨ ਸਿੰਚਾਈ ਵਿਭਾਗ ਮਨਿਸਟਰੀਅਲ ਯੂਨੀਅਨ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖ਼ਜ਼ਾਨਚੀ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ  ਉਨ੍ਹਾਂ ਕਿਹਾ ਕਿ ਰਾਜ ਸਰਕਾਰ ਮੁਲਾਜ਼ਮਾਂ ਨੂੰ ਬਿਲਕੁਲ ਵਿਸਾਰ ਚੁੱਕੀ ਹੈ ਅਤੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਵੱਲ ਗ਼ੌਰ ਨਹੀਂ ਕਰ ਰਹੀ, ਜਿਸ ਕਾਰਨ ਦਿਨੋਂ ਦਿਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਦੀ ਭਾਵਨਾ ਪ੍ਰਚੰਡ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮੰਗਾਂ ਮੰਨਣ ਦੀ ਥਾਂ ਮੁਲਾਜ਼ਮਾਂ ਨੂੰ ਪਹਿਲਾਂ ਮਿਲ ਰਹੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ । ਉਕਤ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਮੋਬਾਈਲ ਭੱਤਾ ਘਟਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਮੋਬਾਈਲ ਭੱਤਾ ਕਿਹੜੀ ਸਕੀਮ ਤਹਿਤ ਦਿੱਤਾ ਜਾ ਰਿਹਾ ਹੈ । ਉਕਤ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋ ਲਟਕ ਰਹੀਆਂ ਮੰਗਾਂ ਜਿਵੇਂ ਮਿਤੀ: 01-01-2004 ਤੋ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਪਿਛਲਾ ਬਕਾਇਆ ਰਿਲੀਜ਼ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪਰਖ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣਾ ਆਦਿ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ । ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਵਿੱਤ ਮੰਤਰੀ ਦੇ ਮੁਲਾਜ਼ਮ ਵਿਰੋਧੀ ਵਤੀਰੇ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਮਹਿੰਗੇ ਭਾਅ ਵਿਚ ਭੁਗਤਣਾ ਪਵੇਗਾ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਪ੍ਰਤੀ ਇਸੇ ਤਰ੍ਹਾਂ ਖੇਸਲ ਵੱਟੀ ਰੱਖੀ ਤਾਂ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਸ੍ਰੀ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਕੱਲ੍ਹ 5 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਸਾਹਮਣੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਸਿਆਪਾ ਕੀਤਾ ਜਾਵੇਗਾ ਅਤੇ ਇਸ ਸੰਘਰਸ਼ ਨੂੰ ਮੁਲਾਜ਼ਮ ਮੰਗਾਂ ਦੀ ਪੂਰਤੀ ਤੱਕ ਜਾਰੀ ਰੱਖਿਆ ਜਾਵੇਗਾ । ਇਸ ਮੌਕੇ ਜਲ ਸਰੋਤ (ਸਿੰਚਾਈ) ਵਿਭਾਗ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ । ਇਸ ਮੌਕੇ ਸਮਰ ਬਹਾਦਰ, ਮੁਨਸ਼ੀ ਲਾਲ,ਸ਼ਿਵ ਲਾਲ, ਜਸਵਿੰਦਰ ਸਿੰਘ, ਗੱਬਰ ਸਿੰਘ ਮਨਜੀਤ ਗਰੋਵਰ, ਅਸ਼ੋਕ ਕੁਮਾਰ। ਬੂਟਾ ਸਿੰਘ ਸਿਵਲ ਹਸਪਤਾਲ ਤੋ ਅਜੀਤ ਗਿੱਲ, ਰਾਜ ਕੁਮਾਰ, ਬਲਵੀਰ ਸਿੰਘ, ਰਾਮ ਦਿਆਲ ਵੀ ਹਾਜ਼ਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com