ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਰੋਨਾ ਤੇ ਕਣਕ ਦੀ ਖ਼ਰੀਦ ਮੁੱਖ ਏਜੰਡੇ

-ਮੁੱਖ ਮੰਤਰੀ ਲੈਣਗੇ ਕਰੋਨਾ ਵਾਇਰਸ ਨਾਲ ਪੈਦਾ ਹੋਏ ਗੰਭੀਰ ਹਾਲਾਤਾਂ ਦਾ ਜਾਇਜ਼ਾ
ਚੰਡੀਗੜ੍ਹ, 4 ਅਪ੍ਰੈਲ (ਨਿਰਮਲ ਸਿੰਘ ਮਾਨਸ਼ਾਹੀਆ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਅੱਜ 3:30 ਵਜੇ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਏਜੰਡਿਆਂ ਵਿਚ ਕਰੋਨਾ ਵਾਇਰਸ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣਾ, ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ, ਕਣਕ ਦੀ ਫਸਲ ਦੀ ਕਟਾਈ ਅਤੇ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਲਈ ਬਣਾਈ ਜਾ ਰਹੀ ਰਣਨੀਤੀ ਉਤੇ ਵਿਚਾਰ-ਚਰਚਾ ਕਰਨਾ ਰਹੇਗਾ। ਮੁੱਖ ਮੰਤਰੀ ਆਪਣੇ ਸਾਰੇ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਕੇ ਅਹਿਮ ਫੈਸਲੇ ਲੈਣਗੇ। ਮੀਟਿੰਗ ਵਿਚ ਇਸ ਦੌਰਾਨ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋ ਕੇ ਸਥਿਤੀ ਤੇ ਪ੍ਰਬੰਧਾਂ ਬਾਰੇ ਚਾਨਣਾ ਪਾਉਣਗੇ। ਇਸ ਦੇ ਇਲਾਵਾ ਸੂਬੇ ਦੀ ਵਿੱਤੀ ਹਾਲਤ ਉਤੇ ਵੀ ਚਰਚਾ ਕੀਤੀ ਜਾਵੇਗੀ। ਕੇਂਦਰ ਸਰਕਾਰ ਕੋਲ ਕਿਹੜੇ-ਕਿਹੜੇ ਮਸਲੇ ਤੁਰੰਤ ਉਠਾਉਣੇ ਹਨ ਇਨ੍ਹਾਂ ਉਤੇ ਵੀ ਮੀਟਿੰਗ ਵਿਚ ਚਰਚਾ ਹੋਵੇਗੀ। ਕੇਂਦਰ ਸਰਕਾਰ ਕੋਲ ਸੂਬੇ ਦੇ ਬਕਾਏ/ਜੀਐਸਟੀ ਦੇ ਮਸਲੇ ਵੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਮੀਟਿੰਗ ਦੌਰਾਨ ਉਠਾਏ ਜਾਣਗੇ। ਇਸ ਦੇ ਇਲਾਵਾ ਕਣਕ ਦੀ ਖ਼ਰੀਦ ਲਈ ਕੈਸ਼ ਕ੍ਰੈਡਿਟ ਲਿਮਿਟ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਤੇ ਅਫਸਰਾਂ ਨੂੰ ਕਿਹਾ ਹੈ ਕਿ ਉਹ ਕਰੋਨਾ ਵਾਇਰਸ ਨਾਲ ਨਿਪਟਣ ਤੇ ਪੈਦਾ ਹੋਈ ਸਥਿਤੀ ਦਾ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਰੱਖਣ ਤਾਂ ਕਿ ਕੈਬਨਿਟ ਮੀਟਿੰਗ ਦੌਰਾਨ ਮੰਤਰੀ ਮੰਡਲ ਨੂੰ ਸਾਰੇ ਜ਼ਮੀਨੀ ਹਾਲਾਤਾਂ ਤੋਂ ਜਾਣੂੰ ਕਰਵਾਇਆ ਜਾ ਸਕੇ।

 

The Punjab Council of Ministers meets today, with the Chief Minister, Captain Amarinder Singh in chair, to take stock of the situation as well our preparedness.

Senior officers to brief the Cabinet on the following five issues.

Read more