ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੀਤੀ ਗਈ ਸ਼ੁਰੂਆਤ
—— ਮਿਸ਼ਨ ਅਧੀਨ ਪਠਾਨਕੋਟ ਵਿੱਚ 12 ਕਰੋੜ 86 ਲੱਖ ਰੁਪਏ ਦੇ ਕਰਵਾਏ ਜਾਣਗੇ ਵਿਕਾਸ ਕਾਰਜ
ਪਠਾਨਕੋਟ, 24 ਅਕਤੂਬਰ 2020
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਨੀਵਾਰ ਨੂੰ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਇਕ ਆਨ ਲਾਈਨ ਪ੍ਰੋਗਰਾਮ ਦੌਰਾਨ ਕਰਵਾਈ। ਇਸ ਪ੍ਰੋਗਰਾਮ ਅਧੀਨ ਸਾਰੇ ਸਹਿਰੀ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਐੱਲ.ਈ.ਡੀ. ਲਾਈਟਾਂ, ਸੀਵਰੇਜ ਟਰੀਟਮੈਂਟ ਤੇ ਸਾਲਿਡ ਵੇਸਟ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨਾਂ ਦੱਸਿਆ ਕਿ ਲਗਭਗ 11 ਹਜ਼ਾਰ ਕਰੋੜ ਰਾਜ ਭਰ ਦੇ ਸਹਿਰਾਂ ਦੇ ਵਿਕਾਸ ਦੇ ਕੰਮਾਂ ਲਈ ਖਰਚੇ ਜਾ ਰਹੇ ਹਨ। ਪਹਿਲੇ ਪੜਾਅ ਵਿਚ ਜਿੱਥੇ 3013 ਕਰੋੜ ਰੁਪਏ ਦੇ ਕੰਮ ਕਰਵਾਏ ਗਏ ਹਨ ਅਤੇ ਉੱਥੇ ਦੂਜੇ ਪੜਾਅ ਵਿਚ ਲਗਭਗ 8283 ਕਰੋੜ ਰੁਪਏ ਦੇ ਕੰਮ ਰਾਜ ਭਰ ਦੇ ਸ਼ਹਿਰਾਂ ਵਿਚ ਆਰੰਭ ਕੀਤੇ ਜਾ ਰਹੇ ਹਨ।
ਪਠਾਨਕੋਟ ਵਿਖੇ ਆਨ ਲਾਈਨ ਪ੍ਰੋਗਰਾਮ ਵਿੱਚ ਸ੍ਰੀਮਤੀ ਅਰੁਨਾ ਚੋਧਰੀ ਸਮਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਇਸ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ , ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ. ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ•ਾ ਪਲਾਨਿੰਗ ਬੋਰਡ ਪਠਾਨਕੋਟ, ਸੰਜੀਵ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਭਾਨੁ ਪ੍ਰਤਾਪ ਯੁਵਾ ਪ੍ਰਧਾਨ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਆਪਣੇ ਸੰਬੋਧਨ ਵਿਚ ਬੋਲਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਵਿਕਾਸ ਨੂੰ ਦੇਖਦਿਆਂ ਸ਼ਹਿਰਾਂ ਵਿਚ 3 ਲੱਖ ਐਲਈਡੀ ਲਾਈਟਾਂ ਲਗਾਈਆਂ ਗਈਆਂ ਹਨ। ਉਨਾਂ ਨੇ ਕਿਹਾ ਕਿ ਸੂਬਾ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਸ਼ਹਿਰੀ ਵਿਕਾਸ ਕਰਵਾ ਰਹੀ ਹੈ। ਉਨਾਂ ਨੇ ਦੱਸਿਆ ਕਿ ਸ਼ਹਿਰਾਂ ਵਿਚ ਪੰਜਾਬ ਸਰਕਾਰ 1.5 ਲੱਖ ਲੋਕਾਂ ਨੂੰ ਘਰ ਦੀ ਸਹੂਲਤ ਦੇਣ ਦੇ ਟੀਚੇ ਤੇ ਕੰਮ ਕਰ ਰਹੀ ਹੈ ਜਿਸ ਵਿਚ 93 ਹਜ਼ਾਰ ਘਰਾਂ ਦੀ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ ਜਿਸ ਵਿਚ 28 ਹਜਾਰ ਘਰ ਬਣ ਗਏ ਹਨ ਅਤੇ 32 ਹਜਾਰ ਉਸਾਰੀ ਅਧੀਨ ਹਨ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਕ ਪਾਸੇ ਪੰਚਾਇਤਾਂ ਅਤੇ ਸਥਾਨਕ ਸਰਕਾਰਾਂ ਵਿਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਕੀਤਾ ਹੈ ਉਥੇ ਹੀ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਵੀ ਔਰਤਾਂ ਲਈ 33 ਫੀਸਦੀ ਦਾ ਰਾਖਵਾਂਕਰਨ ਦੇਣ ਦਾ ਫੈਸਲਾ ਲਾਗੂ ਕੀਤਾ ਹੈ। ਇਸ ਤੋਂ ਬਿਨਾਂ ਲੋਕਾਂ ਨੂੰ ਪੀਣ ਦੇ ਪਾਣੀ ਦੀ ਸਹੂਲਤ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਲੁਧਿਆਣਾ ਦੇ ਬੱਢੇ ਨਾਲੇ ਦੀ ਕਾਇਆਕਲੱਪ ਦਾ ਪ੍ਰੋਜੈਕਟ ਸ਼ੁਰੂ ਹੋਣ ਜਾ ਰਿਹਾ ਹੈ ਕਿਉਂਕਿ ਇਸ ਬੁੱਢੇ ਨਾਲੇ ਨਾਲ ਸਤਲੁਜ ਵਿਚ ਪ੍ਰਦੁਸ਼ਤ ਪਾਣੀ ਪੈਂਦਾਂ ਸੀ ਜੋ ਕਿ ਅੱਗੇ ਦੱਖਣ ਪੱਛਮ ਪੰਜਾਬ ਦੀ ਮਨੁੱਖੀ ਅਬਾਦੀ ਵੱਲੋਂ ਵਰਤਿਆ ਜਾਂਦਾ ਸੀ। ਉਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਸ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ ਅਤੇ ਲੁਧਿਆਣਾ ਜ਼ਿਲੇ ਦੀ ਸਥਾਨਕ ਸਮੱਸਿਆ ਦੇ ਹੱਲ ਦੇ ਨਾਲ ਨਾਲ ਦੱਖਣ ਪੱਛਮ ਪੰਜਾਬ ਦੇ ਲੋਕਾਂ ਨੂੰ ਵੀ ਸਾਫ ਪਾਣੀ ਮਿਲੇਗਾ।
ਇਸ ਤੋਂ ਪਹਿਲਾਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਾਹਮ ਮਹਿੰਦਰਾ ਨੇ ਸੰਬੋਧਨ ਵਿਚ ਵਿਭਾਗ ਵੱਲੋਂ ਸ਼ਹਿਰਾਂ ਦੇ ਕੀਤੇ ਜਾ ਰਹੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵਿਕਾਸ ਲਈ ਧਨ ਦੀ ਕਮੀ ਨਹੀਂ ਆਉਣ ਦੇਵੇਗੀ। ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੰਢਣਸਾਰ ਅਤੇ ਸੰਤੁਲਿਤ ਵਿਕਾਸ ਤੇ ਜੋਰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਮਾਗਮ ਵਿਚ ਸਭ ਦਾ ਸਵਾਗਤ ਕਰਦਿਆਂ ਦੱਸਿਆ ਕਿ ਅੱਜ ਸ਼ੁਰੂ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਸੂਬੇ ਦੀ 40 ਫੀਸਦੀ ਅਬਾਦੀ ਨੂੰ ਸਿੱਧੇ ਤੌਰ ਤੇ ਲਾਭ ਪੁੱਜੇਗਾ। ਸ੍ਰੀਮਤੀ ਅਰੁਨਾ ਚੋਧਰੀ ਸਮਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਪਠਾਨਕੋਟ ਦੇ ਵਿਕਾਸ ਕੰਮਾਂ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਜੋ ਵੀ ਫੰਡ ਪੰਜਾਬ ਸਰਕਾਰ ਵੱਲੋਂ ਆਉਣਗੇ ਉਸ ਨਾਲ ਪਠਾਨਕੋਟ ਦੇ ਵਿਕਾਸ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਇਸ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ•ਾਂ ਦੱਸਿਆ ਕਿ ਮਿਸ਼ਨ ਅਧੀਨ ਪਠਾਨਕੋਟ ਵਿੱਚ ਵਿਕਾਸ ਕਾਰਜਾਂ ਲਈ ਵੀ 12 ਕਰੋੜ 86 ਲੱਖ ਰੁਪਏ ਰੱਖੇ ਗਏ ਹਨ। ਇਸ ਨਾਲ ਵਿਕਾਸ ਕਾਰਜਾਂ ਵਿੱਚ ਤੇਜੀ ਆਵੇਗੀ।