12 Jun 2021
Punjabi Hindi

ਕੈਪਟਨ ਅਮਰਿੰਦਰ ਵੱਲੋਂ ਸਰਦੂਲਗੜ• ਦੇ ਬੀ.ਡੀ.ਪੀ.ਓ. ਦੇ ਤਬਾਦਲੇ ਅਤੇ ਸੂਬਾ ਸਰਕਾਰ ਦੇ ਧਰਨਾ ਸਬੰਧੀ ਬੀ.ਡੀ.ਪੀ.ਓ. ਵੱਲੋਂ ਜਾਰੀ ਕੀਤੇ ਪੱਤਰ ਨੂੰ ਵਾਪਸ ਲੈਣ ਦੇ ਆਦੇਸ਼

ਚੰਡੀਗੜ•, 19 ਸਤੰਬਰ: ਸਰਦੂਲਗੜ• ਦੇ ਬੀ.ਡੀ.ਪੀ.ਓ. ਵੱਲੋਂ ਆਪਣੇ ਪੱਧਰ ‘ਤੇ ਜਾਰੀ ਕੀਤੇ ਪੱਤਰ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਬੀ.ਡੀ.ਪੀ.ਓ. ਦੇ ਮੁੱਖ ਦਫਤਰ ਵਿਖੇ ਤਬਾਦਲੇ ਅਤੇ ਜਾਰੀ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਜਿਸ ਵਿੱਚ ਇਹ ਗਲਤ ਦਾਅਵਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਧਰਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕੋਈ ਪ੍ਰਦਰਸ਼ਨ ਨਹੀਂ ਕੀਤਾ ਗਿਆ ਜਿਵੇਂ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਵੱਲੋਂ ਦਾਅਵਾ ਕੀਤਾ ਗਿਆ ਹੈ। ਅਸਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਰੋਸ ਪ੍ਰਦਰਸ਼ਨ ਨੂੰ ਕਰਨ ਦੀ ਬਜਾਏ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਜਨਤਕ ਇਕੱਠ ਕਰਨ ਤੋਂ ਗੁਰੇਜ ਕਰ ਰਹੀ ਹੈ।

ਅਤਿ ਉਤਸ਼ਾਹਤ ਬੀ.ਡੀ.ਪੀ.ਓ. ਨੇ ਆਪਣੇ ਪੱਧਰ ‘ਤੇ ਹੀ 21 ਸਤੰਬਰ ਨੂੰ ਧਰਨੇ ਦਾ ਐਲਾਨ ਕਰ ਦਿੱਤਾ ਅਤੇ ਆਪਣੇ ਬਲਾਕ ਅਧੀਨ ਸਮੂਹ ਪੰਚਾਇਤ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਸਾਰੇ ਸਰਪੰਚਾਂ ਨੂੰ ਇਨ•ਾਂ ਧਰਨਿਆਂ ਵਿੱਚ ਸ਼ਾਮਲ ਹੋਣ ਲਈ ਕਿਹਾ। ਬੁਲਾਰੇ ਨੇ ਸੂਬਾ ਸਰਕਾਰ ਦੀ ਅਜਿਹੀ ਕਿਸੇ ਵੀ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਨੇ ਗਲਤ ਦਾਅਵਾ ਕੀਤਾ ਕਿ ਮੰਤਰੀ ਤੇ ਵਿਧਾਇਕ ਧਰਨੇ ਵਿੱਚ ਸ਼ਾਮਲ ਹੋਣਗੇ।

ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਦੇ ਵੀ ਖੇਤੀ ਆਰਡੀਨੈਂਸਾਂ ਖਿਲਾਫ ਅਜਿਹੇ ਧਰਨਿਆਂ ਦੀ ਯੋਜਨਾ ਨਹੀਂ ਉਲੀਕੀ ਅਤੇ ਨਾ ਹੀ ਬੀ.ਡੀ.ਪੀ.ਓ. ਨੂੰ ਪੱਤਰ ਜਾਰੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਅਤੇ ਇਸ ਗਲਤ ਸੰਚਾਰ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਆਖਿਆ ਹੈ।

Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com