Tuesday 20 October 2020

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

- Posted on 13 September 2020

 

ਚੰਡੀਗੜ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਸਰਕਾਰੀ ਵੈਬ ਪੋਰਟਲ  ’ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55,000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਪਰ ਪੋਰਟਲ ’ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਪਿਛਲੇ ਦੋ ਦਿਨਾਂ ਤੋਂ ਹੌਲੀ ਕੰਮ ਕਰ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਕਨੀਕੀ ਖਾਮੀ ਜਲਦ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਫਿਲਹਾਲ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਜਿਨਾਂ ਨੇ ਪੋਰਟਲ ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਆਪਣੇ ਜ਼ਿਲੇ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰਨ।

ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਪੋਰਟਲ ’ਤੇ ਤਾਂ ਰਜਿਸਟਰਡ ਹਨ, ਪਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਅਸਾਮੀਆਂ ਲਈ ਵਿਸ਼ੇਸ਼ ਤੌਰ ’ਤੇ ਬਿਨੈ ਨਹੀਂ ਦਿੱਤਾ, ਉਹ ਅਸਾਮੀਆਂ ਸਬੰਧੀ ਆਪਣੀ ਚੋਣ ਬਾਰੇ ਜ਼ਿਲਾ ਬਿਊਰੋ ਦੇ ਦਫ਼ਤਰ ਨੂੰ ਦੱਸ ਸਕਦੇ ਹਨ। ਜ਼ਿਲਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਜ਼ਰੀਏ ਅਸਾਨੀ ਨਾਲ ਪਹੰੁਚ ਕੀਤੀ ਜਾ ਸਕਦੀ ਹੈ।

ਸ. ਚੰਨੀ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਨਿਯੋਜਕ ਹਿੱਸਾ ਲੈਣਗੇ ਜਿਨਾਂ ਵੱਲੋਂ ਤਕਰੀਬਨ 90,000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ ਲਈ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਵੱਖ-ਵੱਖ ਜ਼ਿਲਾ ਪ੍ਰਸਾਸਨਾਂ ਵੱਲੋਂ ਬੇਰੁਜਗਾਰ ਨੌਜਵਾਨਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਸਾਲ ਨੌਕਰੀ ਮੇਲਿਆਂ ਦੌਰਾਨ ਕੋਵਿਡ -19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀ ਚਲਾਈ ਗਈ ਹੈ। ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12 ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈਟੀਆਈ ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀਆਂ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲਬਧ ਹੋਣਗੀਆਂ।

ਲੜੀ ਨੰ.   ਜ਼ਿਲਾ  ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਹੈਲਪਲਾਈਨ ਨੰਬਰ

1 ਅੰਮਿ੍ਰਤਸਰ 9915789068

2 ਬਰਨਾਲਾ 9417039072

3 ਬਠਿੰਡਾ 7719681908

4 ਫਰੀਦਕੋਟ 9988350193

5 ਫਤਿਹਗੜ ਸਾਹਿਬ 9915682436

6 ਫਾਜ਼ਿਲਕਾ 8906022220

7 ਫਿਰੋਜ਼ਪੁਰ 9465474122

8 ਗੁਰਦਾਸਪੁਰ 8196015208

9 ਹੁਸ਼ਿਆਰਪੁਰ 6280197708

10 ਜਲੰਧਰ 9056920100

11 ਕਪੂਰਥਲਾ 9888219247

12 ਲੁਧਿਆਣਾ 7740001682

13 ਮਾਨਸਾ 9464178030

14 ਮੋਗਾ 6239266860

15 ਪਠਾਨਕੋਟ 7657825214

16 ਪਟਿਆਲਾ 9877610877

17 ਰੂਪਨਗਰ 8557010066

18 ਸੰਗਰੂਰ 9877918167

19 ਐਸ.ਏ.ਐਸ. ਨਗਰ 7814259210

20 ਐਸ.ਬੀ.ਐਸ. ਨਗਰ 8872759915

21 ਸ੍ਰੀ ਮੁਕਤਸਰ ਸਾਹਿਬ 9888562317

22 ਤਰਨ ਤਾਰਨ 7717397013    

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com