ਪੰਜਾਬ ਸਰਕਾਰ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰਨ ਵਾਲੇ ਕੈਟ ਦੇ ਆਦੇਸ਼ਾਂ ਖਿਲਾਫ ਹਾਈ ਕੋਰਟ ਪਹੁੰਚੀ

ਚੰਡੀਗੜ, 20 ਜਨਵਰੀ: ਪੰਜਾਬ ਸਰਕਾਰ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰਨ ਵਾਲੇ ਕੈਟ ਦੇ ਆਦੇਸ਼ਾਂ ਖਿਲਾਫ ਹਾਈ ਕੋਰਟ ਪਹੁੰਚ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਵੀ ਕੈਟ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਹੈ। ਪੰਜਾਬ ਦੀ ਵਧੀਕ ਐਡਵੋਕੇਟ ਜਨਰਲ ਰਮੀਜਾ ਹਕੀਮ ਨੇ ਮੰਗਲਵਾਰ ਨੂੰ ਹਾਈ ਕੋਰਟ ਤੋਂ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਦੀ ਮੰਗ ਕੀਤੀ। ਜਿਸ ‘ਤੇ ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਬੈਂਚ ਨੇ ਭਲਕੇ ਸੁਣਵਾਈ ਲਈ ਤੈਅ ਕੀਤੀ ਹੈ। ਪੰਜਾਬ ਸਰਕਾਰ ਅਤੇ ਡੀਜੀਪੀ ਦਿਨਕਰ ਗੁਪਤਾ ਦੋਵਾਂ ਦੀਆਂ ਪਟੀਸ਼ਨਾਂ ‘ਤੇ ਮੰਗਲਵਾਰ ਨੂੰ ਇਕੋ ਸਮੇਂ ਸੁਣਵਾਈ ਹੋ ਸਕਦੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਕੈਟ ਨੇ ਆਪਣੇ ਆਦੇਸ਼ਾਂ ਵਿੱਚ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਪਹਿਲਾਂ ਯੂਪੀਐਸਸੀ ਦੁਆਰਾ ਬਣਾਏ ਤਿੰਨ ਅਧਿਕਾਰੀਆਂ ਦੇ ਪੈਨਲ ਦੀ ਚੋਣ ਦੀ ਪ੍ਰਕਿਰਿਆ ‘ਚ ਕਮੀ ਦੱਸਦੇ ਹੋਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ।

Read more