05 March 2021 10:23 am
Kinno

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ- ਸੋਨੀ

- Posted on 16 February 2021

ਪਟਿਆਲਾ, 16 ਫਰਵਰੀ: ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਜਿਸ ਤਰ੍ਹਾਂ ਰਾਜ ਦੇ ਵਸਨੀਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਉਸੇ ਤਰਜ ‘ਤੇ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ ‘ਚ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ, ਕਿਉਂਕਿ ਇਨ੍ਹਾਂ ਹਸਪਤਾਲਾਂ ‘ਚ ਗਰੀਬ ਤੇ ਲੋੜਵੰਦ ਲੋਕ ਇਲਾਜ ਕਰਵਾਉਣ ਪੁੱਜਦੇ ਹਨ।

ਅੱਜ ਇੱਥੇ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਨਵੀਨੀਕਰਨ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ  ਸੋਨੀ ਨੇ ਸਾਰੇ ਚੱਲ ਰਹੇ ਵਿਕਾਸ ਕਾਰਜ 31 ਮਾਰਚ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੈਡੀਕਲ ਸਿੱਖਿਆ ਤੇ ਖੋਜ ਮਹਿਕਮੇ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਤੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਨਾਲ ਇੱਥੇ ਪੁੱਜੇ ਸ੍ਰੀ ਸੋਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖ਼ੁਦ 31 ਮਾਰਚ ਤੋਂ ਇੱਕ ਜਾਂ ਦੋ ਦਿਨ ਪਹਿਲਾਂ ਆ ਕੇ ਸਾਰੀਆਂ ਵਾਰਡਾਂ ਤੇ ਵਿਕਾਸ ਕੰਮਾਂ ਦਾ ਨਿਰੀਖਣ ਕਰਨਗੇ, ਇਸ ਲਈ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੰਮ ‘ਚ ਕੋਈ ਢਿੱਲ ਮੱਠ ਵਰਤੀ ਗਈ ਤਾਂ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਜਾਵੇਗੀ।

ਓਮ ਪ੍ਰਕਾਸ਼ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਪੁਰਾਣਾ ਵਕਾਰ ਬਹਾਲ ਕਰਨ ਲਈ ਨਿਜੀ ਦਿਲਚਸਪੀ ਲੈ ਰਹੇ ਹਨ, ਜਿਸ ਕਰਕੇ ਸਰਕਾਰ ਨੇ ਲੰਘੇ ਤਿੰਨ ਸਾਲਾਂ ‘ਚ ਰਾਜਿੰਦਰਾ ਹਸਪਤਾਲ ਦੀ ਦਿਖ ਸੰਵਾਰ ਦਿੱਤੀ ਹੈ ਅਤੇ ਵਿਕਾਸ ਕੰਮਾਂ ਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਿਛਲੇ ਦੌਰੇ ਦੌਰਾਨ ਮੈਡੀਕਲ ਕਾਲਜ ਦੀ ਇੰਸਟੀਚਿਊਸ਼ਨ ਬਿਲਡਿੰਗ ਨੂੰ ਵੀ ਵਰਤੋਂ ‘ਚ ਲਿਆਉਣ ਦੇ ਆਦੇਸ਼ ਦਿੱਤੇ ਸਨ, ਜਿਸ ਦਾ ਕੰਮ ਹੁਣ ਅਗਲੇ 6 ਮਹੀਨਿਆਂ ‘ਚ ਮੁਕੰਮਲ ਕਰ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਿਵਲ ਤੇ ਇਲੈਕਟ੍ਰੀਕਲ ਵਿੰਗਾਂ ਤੇ ਜਨ ਸਿਹਤ ਵਿਭਾਗ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀਆਂ ਪਾਸੋਂ ਵਿਭਾਗ ਵਾਰ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਵੇਰਵਾ ਲਿਆ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਦੇ ਇਲਾਜ ਪ੍ਰਬੰਧਾਂ ਲਈ ਚੁੱਕੇ ਗਏ ਪ੍ਰਬੰਧਾਂ ਦੀ ਦੇਸ਼ ਦੇ ਪ੍ਰਧਾਨ ਮੰਤਰੀ ਕੀਤੀ ਗਈ ਸ਼ਲਾਘਾ ਦਾ ਜਿਕਰ ਕਰਦਿਆਂ ਸ੍ਰੀ ਸੋਨੀ ਨੇ ਸਾਰੇ ਡਾਕਟਰਾਂ, ਪੈਰਾ ਮੈਡੀਕਲ ਵਰਕਰਾਂ, ਨਰਸਾਂ ਤੇ ਹੋਰ ਅਮਲੇ ਸਮੇਤ ਸਾਰੇ ਫਰੰਟਲਾਈਨ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਸ੍ਰੀ ਓ.ਪੀ. ਸੋਨੀ ਨੇ ਹੋਰ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੀਆਂ ਸਾਰੀਆਂ ਵਾਰਡਾਂ ਦਾ ਨਵੀਨੀਕਰਨ, ਡਾਕਟਰਾਂ ਲਈ ਹੋਸਟਲ, ਈ.ਐਨ.ਟੀ. ਉਪਰੇਸ਼ਨ ਥਇਏਟਰ, ਆਈ.ਸੀ.ਟੀ. ਵਿਭਾਗ, ਐਮ.ਸੀ.ਐਚ. ਇਮਾਰਤ, ਨਰਸਿੰਗ ਹੋਸਟਲ ਦੀ ਉਸਾਰੀ, ਮਲਟੀ ਲੈਵਲ ਪਾਰਕਿੰਗ, ਆਯੁਰਵੈਦਿਕ ਕਾਲਜ ਤੇ ਹਸਪਤਾਲ, ਟੀ.ਬੀ. ਹਸਪਤਾਲ ਆਦਿ ਦਾ ਸਮੁੱਚਾ ਕੰਮ ਪੂਰੀ ਤੇਜੀ ਨਾਲ ਚਲ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਕੰਮ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।

ਇਸ ਮੌਕੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ-ਕਮ-ਰਾਜਿੰਦਰਾ ਕੋਵਿਡ ਇੰਚਾਰਜ ਸੁਰਭੀ ਮਲਿਕ, ਸੰਯੁਕਤ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਸੁਜਾਤਾ ਸ਼ਰਮਾ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਓ.ਐਸ.ਡੀ. ਸੰਜੀਵ ਸ਼ਰਮਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ. ਪਰਮਜੀਤ ਗੋਇਲ, ਐਕਸੀਐਨ ਐਸ. ਐਲ. ਗਰਗ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਕਸੀਐਨ ਕਰਨਦੀਪ ਸਿੰਘ ਚਾਹਲ, ਐਕਸੀਐਨ ਇਲੈਕਟ੍ਰੀਕਲ ਦਵਿੰਦਰ ਕੌਸ਼ਲ, ਜਨ ਸਿਹਤ ਵਿਭਾਗ ਦੇ ਐਕਸੀਐਨ ਅਮਰੀਕ ਸਿੰਘ ਤੋਂ ਇਲਾਵਾ ਹਸਪਤਾਲ ਤੇ ਕਾਲਜ ਦੇ ਵੱਖ-ਵੱਖ ਵਿਭਾਗੀ ਮੁਖੀ ਤੇ ਹੋਰ ਡਾਕਟਰ ਮੌਜੂਦ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->