Saturday 24 October 2020

ਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ

- Posted on 21 September 2020

ਚੰਡੀਗੜ, 21 ਸਤੰਬਰ: ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ ਵੱਖ ਵਜੀਫ਼ਾ ਸਕੀਮਾ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਇਨਾਂ ਵਜੀਫ਼ਾ ਸਕੀਮਾਂ ਵਿੱਚ 9ਵੀਂ ਤੋਂ 10ਵੀਂ ਜਮਾਤ ਵਿੱਚ ਪੜਦੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ, ਪਹਿਲੀ ਤੋਂ ਦਸਵੀਂ ਤੱਕ ਪੜਦੇ ਓ.ਬੀ.ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ ਅਤੇ 9ਵੀਂ ਤੋਂ 12 ਤੱਕ ਪੜਦੇ ਐਸ.ਸੀ. ਵਿਦਿਆਰਥੀਆਂ ਲਈ ਅੱਪਗ੍ਰੇਡੇਸ਼ਨ ਆਫ਼ ਮੈਟਰਿਕ ਸਕੀਮ ਸ਼ਾਮਲ ਹਨ।

ਬੁਲਾਰੇ ਅਨੁਸਾਰ ਇਨਾਂ ਵਜੀਫ਼ਾ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਪੋਰਟਲ ਪਹਿਲਾਂ ਹੀ 16 ਸਤੰਬਰ ਤੋਂ ਖੁਲ ਚੁੱਕਾ ਹੈ। ਆਨ ਲਾਈਨ ਅਰਜੀ ਭੇਜਣ ਦੀ ਆਖਰੀ ਤਰੀਕ 15 ਅਕਤੂਬਰ 2020 ਰੱਖੀ ਗਈ ਹੈ ਜਦਕਿ ਸਕੂਲਾਂ ਦੀ ਪ੍ਰਵਾਨਗੀ ਅਤੇ ਜ਼ਿਲਿਆਂ ਨੂੰ ਆਨ ਲਾਈਨ ਡਾਟਾ ਭੇਜਣ ਦੀ ਆਖਰੀ ਮਿਤੀ 20 ਅਕਤੂਬਰ 2020 ਨਿਰਧਾਰਤ ਕੀਤੀ ਗਈ ਹੈ। ਜ਼ਿਲਿਆਂ ਲਈ ਪ੍ਰਵਾਨਗੀ ਅਤੇ ਅੱਗੇ ਸੂਬੇ ਨੂੰ ਆਨ ਲਾਈਨ ਡਾਟਾ ਭੇਜਣ ਦੀ ਮਿਤੀ 15 ਅਕਤੂਬਰ ਤੋਂ 27 ਅਕਤੂਬਰ 2020 ਤੈਅ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਸ ਤੋਂ ਬਾਅਦ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com