13 Jun 2021
Punjabi Hindi

ਪੰਜਾਬ ਸਰਕਾਰ ਵੱਲੋਂ ਪੀਲੀਏ ਦਾ ਇਲਾਜ ਮੁਫ਼ਤ, 2157 ਮਰੀਜ ਠੀਕ ਹੋਏ

-ਪੂਰਾ ਇਲਾਜ ਲੈਣ ‘ਤੇ ਮਰੀਜ 12 ਤੋਂ 24 ਹਫਤਿਆਂ ‘ਚ ਹੋ ਜਾਂਦਾ ਹੈ ਠੀਕ : ਡਾ. ਮਲਹੋਤਰਾ
-ਵਿਸ਼ਵ ਹੈਪੇਟਾਈਟਸ ਦਿਵਸ ਮਨਾ ਕੇ ਲੋਕਾਂ ਨੂੰ ਪੀਲੀਏ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ
ਪਟਿਆਲਾ, 28 ਜੁਲਾਈ :
ਨੈਸ਼ਨਲ ਵਾਇਰਲ ਹੈਪੇਟਾਈਟਸ-ਸੀ ਕੰਟਰੋਲ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋ ਹੈਪੇਟਾਈਟਸ-ਸੀ ਦੇ ਮਰੀਜਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਅਜਿਹੇ ਮਰੀਜਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਰਜਿੰਦਰਾ ਹਸਪਤਾਲ ਵਿਖੇਉਪਲਬਧ ਕਰਵਾਈ ਗਈ ਹੈ, ਜਿੱਥੇ ਇਨ੍ਹਾਂ ਮਰੀਜਾਂ ਦੇ ਮੁਫ਼ਤ ਟੈਸਟ ਤੇ ਦਵਾਈ ਮੁਹੱਈਆ ਕਰਵਾਈ ਜਾਂਦੀ ਹੈ।
ਇਹ ਜਾਣਕਾਰੀ ਦਿੰਦਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ‘ਚ 2015 ਤੋਂ ਲੈਕੇ ਹੁਣ ਤੱਕ 4017 ਹੈਪੇਟਾਈਟਸ-ਸੀ ਦੇ ਮਰੀਜ ਦਰਜ ਹੋਏ ਸਨ, ਇਨ੍ਹਾਂ ‘ਚੋਂ 2157 ਮਰੀਜ ਇਲਾਜ ਕਰਵਾ ਕੇ ਠੀਕ ਹੋ ਚੁੱਕੇ ਹਨ ਜਦੋਂਕਿ ਬਾਕੀ ਇਲਾਜ ਅਧੀਨ ਹਨ। ਉਹਨਾਂ ਕਿਹਾ ਕਿ ਪੂਰਾ ਇਲਾਜ ਕਰਾਉਣ ‘ਤੇ ਮਰੀਜ ਦੀ ਠੀਕ ਹੋਣ ਦੀ ਦਰ 96 ਫੀਸਦੀ ਤੋਂ ਵੀ ਜਿਆਦਾ ਹੈ।
ਅੱਜ ਵਿਸ਼ਵ ਹੈਪਾਟਾਈਟਸ ਦਿਵਸ ਮੌਕੇ ਡਾ. ਮਲਹੋਤਰਾ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਕੋਵਿਡ-19 ਦੇ ਮੱਦੇਨਜ਼ਰ ਆਪਸੀ ਦੂਰੀ ਨੂੰ ਮੁੱਖ ਰੱਖਦਿਆਂ ਪੀਲੀਏ ਦੀ ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਪੋਸਟਰ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੌਰਾਨ ਸਾਨੂੰ ਹੋਰ ਬਿਮਾਰੀਆ ਬਾਰੇ ਪ੍ਰਤੀ ਜਾਗਰੂਕ ਹੋਣਾ ਵੀ ਜਰੂਰੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਹੈਪੇਟਾਈਟਸ-ਸੀ ਇੱਕ ਇਲਾਜ ਯੋਗ ਬਿਮਾਰੀ ਹੈ ਅਤੇ ਪੁਰਾ ਇਲਾਜ ਕਰਨ ਨਾਲ ਮਰੀਜ 12 ਤੋਂ 24 ਹਫ਼ਤਿਆਂ ਵਿਚ ਠੀਕ ਹੋ ਜਾਂਦਾ ਹੈ। ਇਸ ਸਮੇਂ ਉਹਨਾਂ ਨਾਲ ਸਹਾਇਕ ਸਿਹਤ ਅਫਸਰ ਡਾ. ਪਰਵੀਨ ਪੂੁਰੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਾ. ਸੁਖਮਿੰਦਰ ਸਿੰਘ, ਡਾ. ਸੁਮਿਤ ਸਿੰਘ ਤੇ ਕ੍ਰਿਸ਼ਨ ਕੁਮਾਰ ਵੀ ਹਾਜਰ ਸਨ।
ਜ਼ਿਲ੍ਹਾ ਐਪੀਡੋਮੋਲੋਜਿਸਟ ਕਮ ਨੋਡਲ ਅਫ਼ਸਰ ਡਾ. ਯੁਵਰਾਜ ਨਾਰੰਗ ਨੇਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ, ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਣ ਫੈਲਦੀ ਹੈ, ਹੈਪੇਟਾਈਟਸ-ਏ ਤੇ ਈ ਦੂਸ਼ਿਤ ਪਾਣੀ ਪੀਣ, ਗਲੇ-ਸੜ੍ਹੇ ਫ਼ਲ ਆਦਿ ਖਾਣ, ਬਿਨ੍ਹਾਂ ਹੱਥ ਧੋਏ ਖਾਣਾ ਖਾਣ, ਮੱਖੀਆਂ ਦੁਆਰਾ ਦੂਸ਼ਿਤ ਕੀਤਾ ਭੋਜਣ ਖਾਣ ਨਾਲ ਹੁੰਦਾ ਹੈ। ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋਣਾ, ਕਮਜੋਰੀ ਮਹਿਸੂਸ ਹੋਣਾ ਤੇ ਜਿਗਰ ਦਾ ਖਰਾਬ ਹੋਣਾ ਇਸ ਬਿਮਾਰੀ ਦੇ ਲੱਛਣ ਹਨ।
ਬਿਮਾਰੀ ਤੋਂ ਬਚਾਅ ਲਈ ਪੀਣ ਵਾਲਾ ਪਾਣੀ ਸਾਫ ਸੁਥਰੇ ਸੋਮਿਆਂ ਤੋਂ ਲੈਣਾ, ਗਲੇ-ਸੜ੍ਹੇ ਤੇ ਜਿਆਦਾ ਪੱਕੇ ਹੋਏ ਫਲ ਖਾਣ ਤੋਂ ਪਰਹੇਜ, ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣੇ ਲਾਜਮੀ ਤੇ ਪਖਾਨਿਆਂ ਲਈ ਖੁੱਲੇ ਮੈਦਾਨ ‘ਚ ਪਖਾਨਾ ਜਾਣ ਦੀ ਥਾਂ ਪਖਾਨਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖ਼ੂਨ ਚੜਾਉਣ ਨਾਲ, ਦੂਸ਼ਿਤ ਸਰਿੰਜਾਂ ਦੇ ਇਸਤੇਮਾਲ ਕਰਨ ਨਾਲ, ਬਿਮਾਰੀ ਗ੍ਰਸਤ ਮਰੀਜ਼ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਅਣ-ਸੁਰੱਖਿਅਤ ਸੰਭੋਗ, ਸਰੀਰ ਉਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦਾ ਹੈ। ਇਸ ਬਿਮਾਰੀ ਤੋਂ ਬਚਾਅ ਲਈ ਸੁਰੱਖਿਅਤ ਜੀਵਨ ਜਾਂਚ ਸਮੇਤ ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਜਰੂਰੀ ਹੈ।

Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com