ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ 2 ਸੀਨੀਅਰ ਅਧਿਕਾਰੀਆਂ ਨੂੰ ਹੋਇਆ ਕਰੋਨਾ
ਚੰਡੀਗੜ੍ਹ, 24 ਨਵੰਬਰ (ਗੁਰਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ 2 ਸੀਨੀਅਰ ਅਧਿਕਾਰੀਆਂ ਦੀ ਕਰੋਨਾ ਰਿਪੋਰਟ ਪੋਜ਼ੇਟਿਵ ਆਉਣ ਦੀ ਮਾੜੀ ਖ਼ਬਰ ਹੈ। ਦੋਵੇਂ ਹੀ ਅਧਿਕਾਰੀਆਂ ਨੇ ਆਪਣੇ ਆਪ ਨੂੰ ਹੋਮ ਕੁਆਰੁੰਟੀਨ (ਇਕਾਂਤਵਾਸ) ਕਰ ਲਿਆ ਹੈ ਅਤੇ ਸਿਹਤ ਵਿਭਾਗ ਦੀਆਂ ਗਾਈਡਲਾਈਨਜ਼ ਤੇ ਡਾਕਟਰਾਂ ਦੀ ਸਲਾਹ ਅਨੁਸਾਰ ਆਪਣਾ ਧਿਆਨ ਰੱਖ ਰਹੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਜੁਆਇੰਟ ਡਾਇਰੈਕਟਰ ਅਜੀਤ ਕੰਵਲ ਸਿੰਘ ਹਮਦਰਦ ਅਤੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਹੋਰਾਂ ਨੇ ਖੰਘ ਦੀ ਸ਼ਿਕਾਇਤ ਹੋਣ ਉਤੇ ਆਪਣਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਵਿਚ ਕਰੋਨਾ ਪੋਜ਼ੇਟਿਵ ਆਇਆ। ਡਾਕਟਰਾਂ ਦਾ ਕਹਿਣਾ ਹੈ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਇਹ ਕਰੋਨਾ ਦੇ ਸ਼ੁਰੂਆਤ ਲੱਛਣਾਂ ਵਿਚ ਹੀ ਪਤਾ ਲੱਗ ਗਿਆ ਅਤੇ ਪ੍ਰਹੇਜ਼ ਰੱਖਣ ਨਾਲ ਜਲਦ ਠੀਕ ਹੋ ਜਾਣਗੇ।