ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਤਿਆਰ ਕੀਤਾ ਵਟਸਐਪ ਚੈਟਬੋਟ

ਸੰਗਰੂਰ, 30 ਅਕਤੂਬਰ
ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਹੈਪੀ ਸੀਡਰ ਜਾ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਾਰਨ ਵਿਚ ਕਿਸਾਨਾਂ ਦੀਆਂ ਸ਼ੰਕਾਵਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਵਟਸਐਪ ਚੈਟਬੋਟ ਤਿਆਰ ਕੀਤਾ ਗਿਆ ਹੈ ਜਿਥੇ ਕਿ ਕਿਸਾਨਾਂ ਦੀਆਂ ਸੱਮਸਿਆਵਾਂ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਸਿਟੀ ਦੇ ਖੇਤੀ ਮਾਹਰ ਉਹਨਾਂ ਦਾ ਹੱਲ ਦੱਸਣਗੇ। ਇਹ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦਿੱਤੀ। ਉਨ੍ਹਾਂ ਦਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਲਈ ਸਰਕਾਰ ਵਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਦਿਤੀ ਜਾ ਰਹੀ ਹੈ ਜਿਸ ਨਾਲ ਪਰਾਲੀ ਨੂੰ ਅੱਗ ਲਾਉਣ ਦੀ ਪ੍ਰਥਾ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਂਣਾ ਚਾਹੀਂਦਾ ਹੈ। ਉਹਨਾਂ ਦੱਸਿਆ ਕਿ ਇਹ ਸੇਵਾ ਸ਼ੁਰੂ ਕਰਨ ਲਈ ਕਿਸਾਨਾਂ ਨੂੰ ਆਪਣੇ ਮੋਬਾਈਲ ਵਿੱਚ 62831-91730 ਨੰਬਰ ਸੇਵ ਕਰਨਾ ਹੋਵੇਗਾ ਅਤੇ ਵਟਸਅੱਪ ਤੇ ਪਰਾਲੀ ਟਾਈਪ ਕਰਕੇ ਉਹ ਚੈਟਿੰਗ ਸ਼ੁਰੂ ਕਰ ਸਕਦੇ ਹਨ I
ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਦੀਆਂ ਸ਼ੰਕਾਵਾਂ ਦੇ ਹੱਲ ਲਈ ਵੈੱਬਸਾਈਟ http://bit.ly/2HxncFu ਵੀ ਕਿਸਾਨ ਕਲਿਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਉਹੀ ਕਿਸਾਨ ਸਮਝਦਾਰ ਹੈ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਕਿਉਂਕਿ ਪਰਾਲੀ ਨੂੰ ਅੱਗ ਲਗਾਉਂਣ ਦੇ ਬਹੁਤ ਨੁਕਸਾਨ ਹਨ ਅਤੇ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਦਾ ਆਪਣਾ ਹੁੰਦਾ ਹੈ I