ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਅਤੇ 30 ਜਨਵਰੀ ਨੂੰ ਲਈ ਗਈ ਮੈਟ੍ਰਿਕ ਪੱਧਰੀ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ.ਏ.ਐੱਸ.ਨਗਰ, 26 ਫ਼ਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਅਤੇ 30 ਜਨਵਰੀ  ਨੂੰ ਲਈ ਗਈ ਮੈਟ੍ਰਿਕ ਪੱਧਰੀ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ  ਦਾ ਨਤੀਜਾ 26 ਫ਼ਰਵਰੀ ਨੂੰ ਐਲਾਨ ਕਰ ਦਿੱਤਾ  ਗਿਆ ਹੈ ਜੋ ਕਿ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ|

ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆਰਥੀ 26 ਫ਼ਰਵਰੀ, ਬਾਅਦ ਦੁਪਹਿਰ ਤੋਂ ਬੋਰਡ ਦੀ ਵੈੱਬਸਾਈਟ www.pseb.ac.in ਤੇ ਆਪਣਾ ਨਤੀਜਾ ਦੇਖ ਸਕਦੇ ਹਨ|

Read more