Thursday 26 November 2020

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

- Posted on 21 October 2020

69000 ਕਰਜ਼ਦਾਰ ਕਿਸਾਨਾਂ ਨੂੰ 61.49 ਕਰੋੜ ਰੁਪਏ ਦੇ ਦੰਡਿਤ ਵਿਆਜ ਦੀ ਮਿਲੇਗੀ ਰਾਹਤ

ਬੈਂਕ ਨਾਲ ਜੁੜੇ 70 ਫੀਸਦੀ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ ਫਾਇਦਾ

ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਰੰਧਾਵਾ

ਚੰਡੀਗੜ੍ਹ, 21 ਅਕਤੂਬਰ

ਕੋੋਵਿਡ-19 ਮਹਾਂਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋੋਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵੱਲੋੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਸ. ਰੰਧਾਵਾ ਨੇ ਕਿਹਾ ਕਿ ਪੀ.ਏ.ਡੀ.ਬੀਜ਼ ਦੇ ਜਿਹੜੇ ਡਿਫਾਲਟਰ ਕਰਜ਼ਦਾਰ 31 ਦਸੰਬਰ 2020 ਤੱਕ ਆਪਣੀ ਪੂਰੀ ਡਿਫਾਲਟਰ ਰਕਮ ਜਮ੍ਹਾਂ ਕਰਵਾਉਣਗੇ ਜਾਂ ਖਾਤਾ ਬੰਦ ਕਰਨਗੇ, ਉਨ੍ਹਾਂ ਦੇ ਕਰਜ਼ਾ ਖਾਤੇ ਵਿੱਚ ਖੜ੍ਹਾ ਪੂਰਾ ਦੰਡਿਤ ਵਿਆਜ ਮਾਫ ਕਰ ਦਿੱਤਾ ਜਾਵੇਗਾ।

ਸੂਬੇ ਵਿੱਚ ਕੁੱਲ 89 ਪੀ.ਏ.ਡੀ.ਬੀਜ਼ ਦੇ ਲਗਭਗ 69000 ਡਿਫਾਲਟਰ ਕਰਜ਼ਦਾਰ ਹਨ ਜਿਨ੍ਹਾਂ ਵੱਲ ਲਗਭਗ 1950 ਕਰੋੋੜ ਰੁਪਏ ਦੀ ਡਿਫਾਲਟਰ ਰਕਮ ਬਕਾਇਆ ਹੈ ਅਤੇ 61.49 ਕਰੋੋੜ ਰੁਪਏ ਦਾ ਦੰਡਿਤ ਵਿਆਜ਼ ਲੈਣ ਯੋੋਗ ਹੈ। ਇਨ੍ਹਾਂ ਵਿੱਚੋੋਂ 70 ਫੀਸਦੀ ਤੋੋਂ ਜ਼ਿਆਦਾ ਛੋੋਟੇ ਅਤੇ ਸੀਮਾਂਤ ਕਿਸਾਨ ਹਨ ਜਿਨ੍ਹਾਂ ਕੋੋਲ 5 ਏਕੜ ਜਾਂ 5 ਏਕੜ ਤੋੋਂ ਘੱਟ ਜ਼ਮੀਨ ਹੈ। ਇਸ ਫੈਸਲੇ ਨਾਲ ਉਨ੍ਹਾਂ ਨੂੰ ਬਕਾਇਆ ਰਕਮ ਭਰਨ ਵਿੱਚ ਰਾਹਤ ਮਿਲੇਗੀ।

ਸਹਿਕਾਰਤਾ ਮੰਤਰੀ ਦੇ ਆਦੇਸ਼ਾਂ ‘ਤੇ ਇਸ ਸਬੰਧੀ ਬੈਂਕ ਦੇ ਬੋੋਰਡ ਆਫ ਡਾਇਰੈਕਟਰਜ਼ ਵੱਲੋੋਂ ਸਿਫਾਰਸ਼ ਕਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਵੱਲੋੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4500 ਕਰੋੜ ਰੁਪਏ ਦੇ ਕਰੀਬ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ। ਹਾਲ ਹੀ ਵਿੱਚ ਕੇਂਦਰ ਵੱਲੋਂ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਕੱਲ੍ਹ ਹੀ ਵਿਧਾਨ ਸਭਾ ਵਿੱਚ ਨਵੇਂ ਕਾਨੂੰਨ ਬਣਾਏ ਗਏ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com