ਪੰਜਾਬ ਦੀ ਝਾਕੀ ਨੇ ਕੌਮੀ ਰਾਜਧਾਨੀ ‘ਚ ਬੈਠੇ ਲੋਕਾਂ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗਿਆ-ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਲਗਾਤਾਰ ਚੌਥੇ ਸਾਲ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋਈ

-ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਇਸ ਝਾਕੀ ਨੂੰ ਹਰ ਦਰਸ਼ਕ ਨੇ ਸਲਾਹਿਆ

-ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਲਗਾਤਾਰ ਚੌਥੇ ਸਾਲ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋਈ

New Delhi, 26 Jan 2020 (PunjabUpdate.Com)- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਰਾਜਪਾਲ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਪੰਜਾਬ ਸਰਕਾਰ ਦੀ ਝਾਕੀ ਨੇ ਕੌਮੀ ਰਾਜਧਾਨੀ ਵਿੱਚ ਬੈਠੇ ਲੋਕਾਂ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗ ਦਿੱਤਾ।  ਪੰਜਾਬ ਦੀ ਝਾਕੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਅਤੇ ਇਸ ਝਾਕੀ ਜ਼ਰੀਏ ਗੁਰੂ ਸਾਹਿਬ ਦੇ ਮਾਨਵੀ ਸਿਧਾਂਤਾਂ ‘ਤੇ ਆਧਾਰਤ ਫ਼ਲਸਫ਼ੇ ‘ਕਿਰਤ ਕਰੋ’, ‘ਨਾਮ ਜਪੋ’, ‘ਵੰਡ ਛਕੋ’ ਨੂੰ ਦਰਸਾਉਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਜਿਸ ਦੀ ਅਜੋਕੇ ਸਮੇਂ ਵਿੱਚ ਵੀ ਅਹਿਮੀਅਤ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਇਸ ਝਾਕੀ ਨੂੰ ਹਰ ਦਰਸ਼ਕ ਨੇ ਸਲਾਹਿਆ।ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਲਗਾਤਾਰ ਚੌਥੇ ਸਾਲ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋਈ ਕਿਉਂਕਿ ਕੁੱਲ 28 ਸੂਬਿਆਂ ਤੇ 8 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਸਿਰਫ 18 ਨੂੰ ਹੀ ਝਾਕੀ ਦਿਖਾਉਣ ਦਾ ਮੌਕਾ ਮਿਲਦਾ ਹੈ। ਪਿਛਲੇ ਸਾਲ ਜਲਿਆਂ ਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਬਣਾਈ ਪੰਜਾਬ ਦੀ ਝਾਕੀ ਨੂੰ ਪਰੇਡ ਵਿੱਚੋਂ ਤੀਜਾ ਸਥਾਨ ਹਾਸਲ ਹੋਇਆ ਸੀ।

Read more