29 November 2020 01:10 pm

ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਭੁੱਖ ਹੜਤਾਲ ਅੱਜ 14ਵੇਂ ਦਿਨ ਵਿਚ ਸ਼ਾਮਲ

- Posted on 29 September 2020


30 ਸਤੰਬਰ ਨੂੰ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪੁਤਲਾ ਫ਼ੂਕ ਪ੍ਰਦਰਸ਼ਨ
ਫ਼ਿਰੋਜ਼ਪੁਰ 29 ਸਤੰਬਰ 2020

ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵੱਲੋਂ ਅੱਜ 14ਵੇਂ ਦਿਨ ਵੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਪ੍ਰਵੀਨ ਕੁਮਾਰ ਜਨਰਲ ਸਕੱਤਰ ਕਲਾਸ ਫੋਰ ਯੂਨੀਅਨ ਦੀ ਪ੍ਰਧਾਨਗੀ ਹੇਠ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਅੱਜ 14ਵੇਂ ਦਿਨ ਵੀ  11 ਸਾਥੀ ਭੁੱਖ ਹੜਤਾਲ ਤੇ ਬੈਠੇ ਜਿਨ੍ਹਾਂ ਵਿਚ ਬਲਵਿੰਦਰ ਸਿੰਘ, ਜਗਸੀਰ ਸਿੰਘ ਗਿੱਲ, ਬਲਵਿੰਦਰ ਸਿੰਘ ਸੰਧੂ ਅਤੇ  ਗੁਰਚਰਨ ਸਿੰਘ ਕਲਸੀ ਸਿੱਖਿਆ ਵਿਭਾਗ, ਬਲਵੀਰ ਸਿੰਘ ਫੂਡ ਸਪਲਾਈ ਵਿਭਾਗ, ਦਵਿੰਦਰਪਾਲ ਅਤੇ ਮੋਨੂੰ ਕਪੂਰ ਐਕਸਾਈਜ਼ ਵਿਭਾਗ, ਗੁਰਤੇਜ ਸਿੰਘ, ਜਸਕਰਨ ਸਿੰਘ ਅਤੇ ਗੁਰਜਿੰਦਰ ਸਿੰਘ, ਹਰਭਗਵਾਨ ਕੰਬੋਜ ਪੈਨਸ਼ਨਰਜ਼ ਜ਼ਿਲ੍ਹਾ ਪ੍ਰੀਸ਼ਦ ਸ਼ਾਮਲ ਹਨ।
          ਇਸ ਮੌਕੇ ਮਨੋਹਰ ਲਾਲ ਪ੍ਰਧਾਨ ਪੀ.ਐੱਸ.ਐਮ.ਐੱਸ.ਯੂ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪ.ਸ.ਸ.ਫ, ਰਾਮ ਪ੍ਰਸ਼ਾਦ ਪ੍ਰਧਾਨ ਕਲਾਸ ਫੋਰਥ ਯੂਨੀਅਨ, ਪ੍ਰਵੀਨ ਕੁਮਾਰ ਜਨਰਲ ਸਕੱਤਰ, ਅਮਰੀਕ ਸਿੰਘ, ਪ੍ਰੇਮ ਸਿੰਘ ਜ਼ੀਰਾ, ਹਰਪਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਜ਼ੀਰਾ, ਚੰਦ ਸਿੰਘ ਜ਼ੀਰਾ, ਨੀਰਜ ਯਾਦਵ, ਕੁਲਦੀਪ ਅਟਵਾਲ ਅਤੇ ਦਲਜਿੰਦਰ ਸਿੰਘ ਅਟਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨਹੀਂ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਮਿਤੀ 30 ਸਤੰਬਰ 2020 ਨੂੰ ਸਵੇਰੇ 9:30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਮੂਹ ਮੁਲਾਜ਼ਮ ਸਾਂਝਾ ਫ਼ਰੰਟ ਵੱਲੋਂ ਰੋਸ ਰੈਲੀ ਕਰਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਅਤੇ ਪਿੱਟ ਸਿਆਪਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੋ ਸੱਤਾ ਵਿਚ ਆਈ ਹੈ ਉਦੋਂ ਤੋ ਹੀ ਇਹ ਮੁਲਾਜ਼ਮਾਂ ਸਮੇਤ ਹਰ ਵਰਗ ਨੂੰ ਲਾਰੇ ਲਾ ਕੇ ਢੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਆਪਣੇ ਵਾਅਦਿਆਂ ਤੋ ਮੁੱਕਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਆਸੀਂ ਇਨ੍ਹਾਂ ਦੇ ਲਾਰਿਆਂ ਵਿਚ ਨਹੀਂ ਆਵਾਂਗੇ ਅਤੇ ਆਪਣਾ ਸੰਘਰਸ਼ ਜਾਰੀ ਰੱਖਾਂਗੇ।

ਮੁੱਖ ਮੰਗਾਂ
ਆਸ਼ਾ ਵਰਕਰ ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਘੱਟੋ ਘੱਟ ਵੇਤਨ ਐਕਟ ਲਾਗੂ ਕਰਕੇ 18000 ਰੁਪਏ ਤਨਖ਼ਾਹ ਲਾਗੂ ਕੀਤੀ ਜਾਵੇ।
ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਅਦਾਰਿਆਂ ਅੰਦਰ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਜਵੀਜ਼ਾਂ ਬੰਦ ਕੀਤੀਆਂ ਜਾਣ।
ਮੁਲਾਜ਼ਮਾਂ ਦੀ ਭਰਤੀ ਸਮੇਂ ਕੇਂਦਰ ਦੇ ਬਰਾਬਰ ਤਨਖ਼ਾਹ ਸਕੇਲ ਦੇਣ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ।
ਮੋਬਾਈਲ ਭੱਤੇ ਵਿਚ ਕਟੌਤੀ ਕਰਨ ਵਾਲਾ ਪੱਤਰ ਵਾਪਸ ਲਿਆ ਜਾਵੇ।
ਤਿੰਨ ਸਾਲਾਂ ਤੋਂ ਲਟਕਾਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ।
ਹਰੇਕ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।
ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ।
ਮਹਿੰਗਾਈ ਭੱਤੇ ਦੀਆਂ ਪੰਜ ਬਕਾਇਆ ਕਿਸ਼ਤਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ।
ਬੱਝਵਾਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ।
ਮਹਿੰਗਾਈ ਭੱਤੇ ਦਾ 133 ਮਹੀਨੇ ਦਾ ਬਕਾਇਆ ਯਕਮੁਸ਼ਤ ਤੁਰੰਤ ਨਕਦ ਜਾਰੀ ਕੀਤਾ ਜਾਵੇ।
ਸਾਲਾਨਾ 2400 ਲਗਾਇਆ ਜਜ਼ੀਆ ਟੈਕਸ ਵਾਪਸ ਲਿਆ ਜਾਵੇ।
ਪੈਨਸ਼ਨ ਦੁਹਰਾਈ ਦੀਆਂ ਪਾਵਰਾਂ ਡੀ ਡੀ ਓ ਪੱਧਰ ਤੇ ਦਿੱਤੀਆਂ ਜਾਣ।
ਗਰੈਚੁਟੀ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਕੀਤੀ ਜਾਵੇ।
ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੀ ਤਰ੍ਹਾਂ ਮੁਫ਼ਤ ਬਿਜਲੀ ਦੀ ਸੁਵਿਧਾ ਜਾਰੀ ਰੱਖੀ ਜਾਵੇ।
ਮਹਾਂ ਲੇਖਾਕਾਰ ਪੰਜਾਬ ਦੇ ਦਫ਼ਤਰ ਵਿਖੇ ਪੂਰਵ 1/12/2011 ਦੇ ਪੈਨਸ਼ਨਰਾਂ ਦੇ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com