Friday 18 September 2020

‘ਮਿਸ਼ਨ ਫਤਿਹ’ ਤਹਿਤ ਪਟਵਾਰੀਆਂ ਦੀ ਭੂਮਿਕਾ ਸ਼ਲਾਘਾਯੋਗ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ

- Posted on 28 June 2020

ਹੁਸ਼ਿਆਰਪੁਰ, 28 ਜੂਨ :
ਕੋਰੋਨਾ ਮਹਾਂਮਾਰੀ ਦੇ ਨਾਜ਼ੂਕ ਦੌਰ ਵਿੱਚ ਜਿਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ, ਉਥੇ ‘ਮਿਸ਼ਨ ਫਤਿਹ’ ਤਹਿਤ ਹੁਸ਼ਿਆਰਪੁਰ ਜ਼ਿਲ•ੇ ਦੇ ਪਟਵਾਰੀ ਵੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਇਸ ਜੰਗ ਵਿੱਚ ਵਡਮੁੱਲਾ ਯੋਗਦਾਨ ਦੇ ਰਹੇ ਹਨ। ਜ਼ਿਲ•ੇ ਦੇ ਸਾਰੇ ਪਟਵਾਰੀਆਂ ਨੇ ਹੁਣ ਜਾਗਰੂਕਤਾ ਦੀ ਕਮਾਨ ਵੀ ਸੰਭਾਲ ਲਈ ਹੈ। ਇਸ ਮੁਸ਼ਕਿਲ ਘੜੀ ਵਿੱਚ ਪਟਵਾਰੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਮਹੱਤਵਪੂਰਨ ਕੰਮਾਂ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਉਨ•ਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਮੋਰਾਂਵਾਲੀ ਦੇ ਪਟਵਾਰੀ ਸ਼੍ਰੀ ਜਗੀਰ ਸਿੰਘ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਉਨ•ਾਂ ਕੋਰੋਨਾ ਵਾਇਰਸ ਦੇ ਪ੍ਰਭਾਵਿਤ ਪਿੰਡ ਮੋਰਾਂਵਾਲੀ ਵਿੱਚ ਇਮਾਨਦਾਰ ਅਤੇ ਲਗਨ ਨਾਲ ਡਿਊਟੀ ਨਿਭਾਈ ਸੀ ਅਤੇ ਕੋਰੋਨਾ ਵਾਇਰਸ ਪੀੜਤ ਸ਼੍ਰੀ ਹਰਭਜਨ ਸਿੰਘ ਦੀ ਮੌਤ ਦੇ ਬਾਦ ਸਸਕਾਰ ਵਿੱਚ ਅਹਿੰਮ ਭੂਮਿਕਾ ਨਿਭਾਈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਪਟਵਾਰੀਆਂ ਵਲੋਂ ਜਿਥੇ ਜ਼ਰੂਰਤਮੰਦਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਪਹੁੰਚਾਉਣ ਵਿੱਚ ਅਹਿੰਮ ਯੋਗਦਾਨ ਦਿੱਤਾ ਗਿਆ, ਉਥੇ ਕਰਫਿਊ ਵਿੱਚ ਫਸੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਵੀ ਉਨ•ਾਂ ਦੇ ਸੂਬਿਆ ਵਿੱਚ ਭੇਜਣ ਲਈ ਵੀ ਸਖ਼ਤ ਡਿਊਟੀ ਨਿਭਾਈ ਗਈ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਕਰੀਬ 100 ਪਟਵਾਰੀਆਂ ਵਲੋਂ ਆਪਣੇ-ਆਪਣੇ ਸਬ-ਡਵੀਜ਼ਨਾਂ ਵਿੱਚ ਐਸ.ਡੀ.ਐਮਜ਼ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਹੋਮ ਕੁਆਰਨਟੀਨ ਲਈ ਲੋਕਾਂ ਦੀ ਨਿਗਰਾਨੀ ਰੱਖਣ ਵਿੱਚ ਪਟਵਾਰੀ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਸਰਪੰਚਾ ਤੇ ਨੰਬਰਦਾਰਾਂ ਦੀ ਮਦਦ ਨਾਲ ‘ਮਿਸ਼ਨ ਫਤਿਹ’ ਤਹਿਤ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ।
ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ•ੇ ਦੇ ਪਟਵਾਰੀਆਂ ਦੀ ਸ਼ਲਾਘਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਅਜੇ ਜਾਰੀ ਹੈ, ਇਸ ਲਈ ‘ਮਿਸ਼ਨ ਫਤਿਹ’ ਤਹਿਤ ਵੱਧ ਤੋਂ ਵੱਧ ਡੋਰ ਟੂ ਡੋਰ ਜਾਗਰੂਕਤਾ ਫੈਲਾਈ ਜਾਵੇ। ਉਨ•ਾਂ ਕਿਹਾ ਕਿ ਹਰ ਵਿਅਕਤੀ ਪ੍ਰੇਰਿਤ ਹੋ ਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਦਾ ਪ੍ਰਯੋਗ ਕਰਨ ਅਤੇ 20 ਸੈਕੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਏ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਜ਼ਿਲ•ੇ ਦੇ ਪਟਵਾਰੀਆਂ ਦਾ ਕਹਿਣਾ ਹੈ ਕਿ ਉਹ ਹਰ ਰੋਜ਼ ਉਨ•ਾਂ ਘਰਾਂ ਦਾ ਦੌਰਾ ਕਰਦੇ ਹਨ, ਜ਼ਿਨ•ਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੋਮ ਕੁਆਰਨਟੀਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਪੰਚਾਂ ਅਤੇ ਨੰਬਰਦਾਰਾਂ ਰਾਹੀਂ ਪਿੰਡ ਵਾਸੀਆਂ ਨੂੰ ਮਿਲਦੇ ਹਨ ਅਤੇ ਸਾਵਧਾਨੀਆਂ ਅਪਣਾਉਣ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦੇ ਹਨ। ਉਨ•ਾਂ ਆਸ ਪ੍ਰਗਟਾਈ ਕਿ ਲੋਕਾਂ ਦੀ ਇਕਜੁੱਟਤਾ ਨਾਲ ਪੰਜਾਬ ਸਰਕਾਰ ਦਾ ਯਤਨ ਦੇ ਯਤਨ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ, ਜਿਸ ਦੇ ਚੱਲਦੇ ਕੋਰੋਨਾ ‘ਤੇ ਜਲਦ  ਫਤਿਹ ਪਾ ਲਈ ਜਾਵੇਗੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com