19 Apr 2021

ਐਸ.ਏ.ਐਸ ਨਗਰ: ਅੱਜ 192 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ, 4 ਮਰੀਜਾ ਦੀ ਹੋਈ ਮੌਤ

ਐਸ.ਏ.ਐਸ ਨਗਰ, 16 ਮਾਰਚ: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 22218 ਮਿਲੇ ਹਨ ਜਿਨ੍ਹਾਂ ਵਿੱਚੋਂ 20368 ਮਰੀਜ਼ ਠੀਕ ਹੋ ਗਏ ਅਤੇ 1443 ਕੇਸ  ਐਕਟੀਵ ਹਨ । ਜਦਕਿ 407 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

               ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 83 ਮਰੀਜ਼ ਠੀਕ ਹੋਏ ਹਨ ਅਤੇ 192 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ,  ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 178 ਕੇਸ ਸ਼ਾਮਲ ਹਨ।

Read more