06 May 2021

ਐਸ.ਏ.ਐਸ ਨਗਰ: ਅੱਜ 534 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ, 12 ਮਰੀਜਾਂ ਦੀ ਹੋਈ ਮੌਤ : ਡਿਪਟੀ ਕਮਿਸ਼ਨਰ

, 3 ਮਈ: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 49085 ਮਿਲੇ ਹਨ ਜਿਨ੍ਹਾਂ ਵਿੱਚੋਂ 39750 ਮਰੀਜ਼ ਠੀਕ ਹੋ ਗਏ ਅਤੇ 8713 ਕੇਸ ਐਕਟੀਵ ਹਨ । ਜਦਕਿ 622 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1042 ਮਰੀਜ਼ ਠੀਕ ਹੋਏ ਹਨ ਅਤੇ 534 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 12 ਮਰੀਜਾਂ ਦੀ ਮੌਤ ਹੋਈ । 

                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 86 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 109 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 77 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 182 ਕੇਸ ਸ਼ਾਮਲ ਹਨ।

Spread the love

Read more

© Copyright 2021, Punjabupdate.com