ਖ਼ਰਾਬ ਮੌਸਮ ਕਾਰਨ ਸੂਬੇ ਦੇ ਸਕੂਲਾਂ ਦਾ ਸਮਾਂ ਤਬਦੀਲ

 ਚੰਡੀਗੜ•, 23 ਦਸੰਬਰ : ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਤੀ 24-12-2019 ਤੋਂ 15-01-2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

Read more