Tuesday 04 August 2020

ਸਕੂਲ, ਕਾਲਜ, ਵਿੱਦਿਅਕ ਸੰਸਥਾਨ ਅਤੇ ਕੋਚਿੰਗ ਸੈਂਟਰ 31 ਅਗਸਤ ਤੱਕ ਰਹਿਣਗੇ ਬੰਦ

- Posted on 01 August 2020


*ਰੱਖੜੀ ਦੇ ਤਿਉਹਾਰ ਕਾਰਨ 2 ਅਗਸਤ ਨੂੰ ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲਜ਼ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਰਹਿਣਗੇ ਖੁੱਲ੍ਹੇ
ਮਾਨਸਾ, 01 ਅਗਸਤ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ 144 ਅਧੀਨ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅੰਦਰ ਅਤੇ ਅੰਤਰਰਾਜੀ ਆਵਾਜਾਈ ‘ਤੇ ਕੋਈ ਰੋਕ ਨਹੀਂ ਹੋਵੇਗੀ।ਇਸ ਤੋਂ ਇਲਾਵਾ ਗੁਆਂਢੀ ਦੇਸ਼ਾਂ ਨਾਲ ਹੋਈ ਸੰਧੀ ਤਹਿਤ ਜ਼ਰੂਰੀ ਵਸਤਾਂ ਦੇ ਸਰਹੱਦੀ ਵਪਾਰ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇਸ ਆਵਾਜਾਈ ਲਈ ਕੋਈ ਵੱਖਰੇ ਪਾਸ, ਪ੍ਰਵਾਨਗੀ ਅਤੇ ਈ.ਪਾਸ ਦੀ ਜ਼ਰੂਰਤ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਕੂਲ, ਕਾਲਜ, ਵਿੱਦਿਅਕ ਸੰਸਥਾਨ ਅਤੇ ਕੋਚਿੰਗ ਸੈਂਟਰ 31 ਅਗਸਤ ਤੱਕ ਬੰਦ ਰਹਿਣਗੇ।ਉਨ੍ਹਾਂ ਕਿਹਾ ਕਿ ਆਨ-ਲਾਈਨ ਅਤੇ ਡਿਸਟੈਂਸ ਲਰਨਿੰਗ ਦੀ ਪੜ੍ਹਾਈ ਚਾਲੂ ਰਹੇਗੀ। ਉਨ੍ਹਾਂ ਕਿਹਾ ਕਿ ਸਿਨੇਮਾ ਹਾਲ, ਤੈਰਾਕੀ ਪੂਲ, ਮੰਨੋਰੰਜਨ ਦੇ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਬੰਦ ਰਹਿਣਗੇ। ਇਸ ਤੋਂ ਇਲਾਵਾ ਯੋਗਾ ਸੰਸਥਾਨ ਅਤੇ ਜਿਮਨੇਜੀਅਮ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਧਾਰਿਤ ਸੰਚਾਲਨ ਵਿਧੀ ਤਤਿਹ 5 ਅਗਸਤ 2020 ਤੋਂ ਕਾਜਸ਼ੀਲ ਹੋਣਗੇ।ਉਨ੍ਹਾਂ ਕਿਹਾ ਕਿ ਸਮਾਜਿਕ, ਰਾਜਨੀਤਿਕ, ਖੇਡਾਂ, ਮੰਨੋਰੰਜਨ, ਅਕਾਦਮਿਕ, ਸੱਭਿਆਚਾਰਕ, ਧਾਰਮਿਕ ਸਮਾਗਮ ਅਤੇ ਹੋਰ ਵੱਡੇ ਇੱਕਠਾਂ ‘ਤੇ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਹ ਅੰਦਰ ਰਾਤ ਸਮੇਂ ਦਾ ਕਰਫਿਊ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।ਇਸ ਸਮੇਂ ਦੌਰਾਨ ਕੇਵਲ ਜ਼ਰੂਰੀ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਬਾਕੀ ਆਵਾਜਾਈ ਲਈ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਜ਼ਰੂਰੀ ਸੇਵਾਵਾਂ ਜਾਂ ਸਿਹਤ ਸਬੰਧੀ ਸੇਵਾਵਾਂ ਲਈ ਹੀ ਘਰੋਂ ਬਾਹਰ ਆਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੀਆਂ ਪ੍ਰੀਖਿਆਵਾਂ, ਦਾਖਲੇ, ਦਾਖਲੇ ਦੀਆਂ ਪ੍ਰੀਖਿਆਵਾਂ ਜੋ ਯੂਨੀਵਰਸਿਟੀਆਂ, ਬੋਰਡ, ਪਬਲਿਕ ਸਰਵਿਸ ਕਮਿਸ਼ਨ ਅਤੇ ਹੋਰ ਸੰਸਥਾਵਾਂ ਵੱਲੋਂ ਲਈਆਂ ਜਾਂਦੀਆਂ ਹਨ, ਨੂੰ ਸਮਾਜਿਕ ਦੂਰੀ ਅਤੇ ਸੈਨੇਟਾਇਜ਼ਰ ਦੀ ਵਰਤੋਂ ਦੇ ਤਹਿਤ ਮੰਨਜ਼ੂਰੀ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਵਿੱਚ 30 ਵਿਅਕਤੀਆਂ ਤੋਂ ਵੱਧ ਦਾ ਇੱਕਠ ਨਹੀਂ ਹੋਣਾ ਚਾਹੀਦਾ, ਅੰਤਿਮ ਸੰਸਕਾਰ ਸਮੇਂ 20 ਵਿਅਕਤੀਆਂ ਤੋਂ ਵੱਧ ਦਾ ਇੱਕਠ ਨਹੀਂ ਹੋਣਾ ਚਾਹੀਦਾ।ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਦੀ ਮਨਾਹੀ ਹੋਵੇਗੀ ਅਤੇ ਇਸ ਦੀ ਉਲੰਘਣਾਂ ਕਰਨ ‘ਤੇ ਜ਼ੁਰਮਾਨਾ ਲਗਾਇਆ ਜਾਵੇਗਾ।ਉਨ੍ਹਾਂ ਨਾਲ ਹੀ ਕਿਹਾ ਕਿ ਜਨਤਕ ਥਾਵਾਂ ‘ਤੇ ਸ਼ਰਾਬ, ਪਾਨ, ਗੁੱਟਕਾ ਤੰਬਾਕੂ ਆਦਿ ਦੇ ਸੇਵਨ ਦੀ ਮਨਾਹੀ ਹੋਵੇਗੀ ਪ੍ਰੰਤੂ ਇਸ ਦੀ ਵਿਕਰੀ ‘ਤੇ ਕੋਈ ਮਨਾਹੀ ਨਹੀਂ ਹੋਵੇਗੀ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਅੰਦਰ ਪਬਲਿਕ ਲਈ ਧਾਰਮਿਕ, ਪੂਜਾ ਤੇ ਸਥਾਨਾਂ ਦੇ ਖੁੱਲਣ ਦਾ ਸਮਾਂ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਪੂਜਾ ਸਥਾਨਾਂ ‘ਤੇ ਇੱਕੋ ਸਮੇਂ 20 ਵਿਅਕਤੀਆਂ ਤੋਂ ਵੱਧ ਦਾ ਇੱਕਠ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਧਾਰਮਿਕ, ਪੂਜਾ ਸਥਾਨਾਂ ਦੇ ਪ੍ਰਬੰਧਕਾਂ ਵੱਲੋਂ ਸਾਫ਼-ਸਫਾਈ ਸਮਾਜਿਕ ਦੂਰੀ ਅਤੇ ਸ਼ਰਧਾਲੂਆਂ ਦੇ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇਗ। ਉਨ੍ਹਾਂ ਕਿਹਾ ਕਿ ਲੰਗਰ ਅਤੇ ਪ੍ਰਸ਼ਾਦ ਤਿਆਰ ਕਰਨ ਜਾਂ ਵਰਤਾਉਣ ਲਈ ਕੋਵਿਡ-19 ਸਬੰਧੀ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਧਾਰਤ ਸੰਚਾਲਣ ਵਿਧੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਰੈਸਟੋਰੈਂਟ ਨੂੰ 50 ਫੀਸਦੀ ਬੈਠਣ ਦੀ ਸਮਰੱਥਾ ਜਾਂ 50 ਮਹਿਮਾਨ ਜਾਂ ਜ਼ੋ ਵੀ ਘੱਟ ਹੋਵੇ ਦੇ ਅਧਾਰ ‘ਤੇ ਰਾਤ 10 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰੈਸਟੋਰੈਂਟ ਕੋਲ ਸ਼ਰਾਬ ਵਰਤਾਉਣ ਦੀ ਪ੍ਰਵਾਨਗੀ ਦੀ ਸ਼ਰਤ ‘ਤੇ ਪੰਜਾਬ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸ਼ਰਾਬ ਸਪਲਾਈ ਕਰਨ ਦੀ ਆਗਿਆ ਹੋਵੇਗੀ, ਪ੍ਰੰਤੂ ਬਾਰ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਰੈਸਟੋਰੈਂਟਾਂ ਦੇ ਪ੍ਰਬੰਧਕਾਂ ਵੱਲੋਂ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਨਿਰਧਾਰਿਤ ਸੰਚਾਲਣ ਵਿਧੀ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਹੁਕਮ ਵਿੱਚ ਕਿਹਾ ਕਿ ਹੋਟਲਾਂ ਵਿੱਚ ਰੈਸਟੋਰੈਂਟਾਂ ਨੂੰ 50 ਫੀਸਦੀ ਬੈਠਣ ਦੀ ਸਮਰੱਥਾ ਜਾਂ 50 ਮਹਿਮਾਨ ਜਾਂ ਜੋ ਵੀ ਘੱਟ ਹੋਵੇ ਦੇ ਅਧਾਰ ‘ਤੇ ਖਾਣਾ ਵਰਤਾਉਣ ਲਈ ਰਾਤ 10 ਵਜੇ ਤੱਕ ਇਜਾਜ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਰੈਸਟੋਰੈਂਟਸ ਵਿੱਚ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਵੀ ਖਾਣਾ ਖਾਣ ਦੀ ਇਜਾਜ਼ਤ ਹੋਵੇਗੀ, ਪ੍ਰੰਤੂ ਦੋਵਾਂ ਲਈ ਸਮਾਂ ਰਾਤ 10 ਵਜੇ ਹੀ ਹੋਵੇਗਾ।ਉਨ੍ਹਾਂ ਕਿਹਾ ਕਿ ਬਾਰ ਚਲਾਉਣ ਦੀ ਆਗਿਆ ਨਹੀਂ ਹੋਵੇਗੀ ਪ੍ਰੰਤੂ ਸ਼ਰਾਬ, ਕਮਰਿਆਂ ਅਤੇ ਰੈਸਟੋਰੈਂਟ ਵਿੱਚ ਪੰਜਾਬ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਪਲਾਈ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਨਿਰਧਾਰਿਤ ਸੰਚਾਲਨ ਵਿਧੀ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਬੈਕਿੰਟ ਹਾਲਜ਼, ਮੈਰਿਜ ਪੈਲੇਸ, ਹੋਟਲ ਅਤੇ ਖੁੱਲੇ ਅਸਮਾਨ ਵਿੱਚ ਵਿਆਹ, ਹੋਰ ਸਮਾਜਿਕ ਸਮਾਗਮ ਅਤੇ ਓਪਨ ਏਅਰ ਪਾਰਟੀਆਂ 30 ਵਿਅਕਤਆਂ ਦੇ ਇੱਕਠ ਤੱਕ ਹੀ ਆਯੋਜਿਤ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਕੈਟਰਿੰਗ ਸਟਾਫ਼ ਤੋਂ ਇਲਾਵਾ 30 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ।ਉਨ੍ਹਾਂ ਦੱਸਿਆ ਕਿ ਬੈਕਿੰਟ ਹਾਲ ਦਾ ਏਰੀਆ 30 ਵਿਅਕਤੀਆਂ ਲਈ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਘੱਟੋ-ਘੱਟ 3000 ਸਕੇਅਰ ਫੁੱਟ ਦਾ ਹੋਣਾ ਚਾਹੀਦਾ ਹੈ, ਤਾਂ ਜ਼ੋ 30 ਵਿਅਕਤੀਆਂ ਵਿੱਚ 10×10 ਦਾ ਸਮਾਜਿਕ ਫਾਸਲਾ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਬਾਰ ਬੰਦ ਰਹਿਣਗੇ ਅਤੇ ਸ਼ਰਾਬ ਪ੍ਰੋਗਰਾਮ ਵਿੱਚ ਕੇਵਲ ਪੰਜਾਬ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਹੀ ਸਪਲਾਈ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਧਾਰਤ ਸੰਚਾਲਣ ਵਿਧੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਪਿੰਗ ਮਾਲਜ਼, ਸ਼ਹਿਰੀ ਅਤੇ ਪੇਂਡੂ ਇਲਾਕੇ ਦੀਆਂ ਮੁੱਖ ਬਾਜ਼ਾਰਾਂ ਦੀਆਂ ਦੁਕਾਨਾਂ ਖੁੱਲਣ ਦਾ ਸਮਾਂ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ।ਉਨ੍ਹਾਂ ਦੱਸਿਆ ਕਿ ਰੈਸਟੋਰੈਂਟ ਜਾਂ ਹੋਟਲ ਜੋ ਕਿ ਸ਼ਾਪਿੰਗ ਮਾਲ ਦੇ ਅੰਦਰ ਬਣੇ ਹੋਏ ਹਨ, ਉਹ ਰਾਤ 10 ਵਜੇ ਤੱਕ ਖੁਲ੍ਹੇ ਰਹਿਣਗੇ। ਇਸ ਤੋਂ ਇਲਾਵ ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ ਖੁੱਲਣਗੇ।ਉਨ੍ਹਾਂ ਕਿਹਾ ਕਿ ਬਾਰਬਰ, ਹੇਅਰ ਕੱਟ ਸਲੂਨ, ਬਿਊਟੀ ਪਾਰਲਰ ਅਤੇ ਮਸਾਜ਼ ਦੀਆਂ ਦੁਕਾਰਨਾਂ ਖੁੱਲਣ ਦਾ ਸਮਾਂ ਸਵੇਰੇ 7 ਵਜੇ ਤੋਂ ਰਾਤ ਦੇ 8 ਵਜੇ ਤੱਕ ਹੋਵੇਗਾ। ਇਨ੍ਹਾਂ ਦੁਕਾਨਦਾਰਾਂ ਵੱਲੋਂ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀ ਗਈ ਨਿਰਧਾਰਤ ਸੰਚਾਲਣ ਵਿਧੀ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲੀਆਂ ਰਹਿਣਗੀਆਂ, ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਹਫ਼ ਦੇ ਸਾਰੇ ਦਿਨ ਰਾਤ 10 ਵਜੇ ਤੱਕ ਖੁੱਲੇ ਰਹਿਣਗੇ ਅਤੇ ਐਤਵਾਰ (ਜ਼ਰੂਰੀ ਵਸਤਾਂ ਤੋਂ ਇਲਾਵਾ) ਦੁਕਾਨਾਂ ਅਤੇ ਸ਼ਾਪਿੰਗ ਮਾਲਜ਼ ਬੰਦ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਕਾਰਨ 2 ਅਗਸਤ 2020 ਨੂੰ ਐਤਵਾਰ ਵਾਲੇ ਦਿਨ ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲਜ਼ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਖੁੱਲਣਗੇ।ਉਨ੍ਹਾਂ ਕਿਹਾ ਕਿ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਪਬਲਿਕ ਪਾਰਕ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਬਿਨ੍ਹਾਂ ਦਰਸ਼ਕਾਂ ਤੋਂ ਸਿਹਤ ਵਿਭਾਗ ਦੀਆਂ ਐਸ.ਓ.ਪੀ. ਮੁਤਾਬਿਕ ਖੁੱਲੇ ਰਹਿਣਗੇ।ਉਨ੍ਹਾਂ ਕਿਹਾ ਕਿ ਉਦਯੋਗ ਅਤੇ ਉਦਯੋਗਿਕ ਇਕਾਈਆਂ ਦੀ ਉਸਾਰੀ ਦੀਆਂ ਗਤੀਵਿਧੀਆਂ ਨੂੰ ਚਲਾਉਣ ਦੀ ਆਗਿਆ ਦਿੱਤੀ ਜਾਂਦੀ ਹੈ।ਪੰਜਾਬ ਰਾਜ ਅਤੇ ਅੰਤਰਰਾਜੀ ਵਹੀਕਲਾਂ ਦੀ ਆਵਾਜਾਈ ਬਿਨ੍ਹਾਂ ਕਿਸੇ ਰੋਕ-ਟੋਕ ਤੋਂ ਚਾਲੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਵਹੀਕਲ ਆਪਣੀ ਬੈਠਣ ਦੀ ਸਮਰੱਥਾ ਮੁਤਾਬਿਕ ਪੂਰੀ ਸਮਰੱਥਾ ਅਨੁਸਾਰ ਚੱਲਣਗੇ।
ਉਨ੍ਹਾਂ ਦੱਸਿਆ ਕਿ ਉਦਯੋਗ ਅਤੇ ਉਦਯੋਗਿਕ ਇਕਾਈਆਂ ਨੂੰ ਚਲਾਉਣ ਲਈ ਕਿਸੇ ਆਗਿਆ ਦੀ ਲੋੜ ਨਹੀਂ ਹੋਵੇਗੀ ਅਤੇ ਸਾਰੇ ਕਰਮਚਾਰੀ ਬਿਨ੍ਹਾਂ ਪਾਸ ਤੋਂ ਨਿਰਧਾਰਿਤ ਸਮੇਂ ਵਿੱਚ ਕੰਮ ਕਰਨ ਲਈ ਕਿਸੇ ਪਾਸ ਦੀ ਜ਼ਰੂਰਤ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਅਤੇ ਅੰਤਰਰਾਜੀ ਆਵਾਜਾਈ ਵਿੱਚ ਕੋਈ ਰੋਕ ਨਹੀਂ ਹੋਵੇਗੀ ਅਤੇ ਇਸ ਲਈ ਕੋਈ ਵੱਖਰੀ ਆਗਿਆ ਜਾਂ ਕਿਸੇ ਪਰਮਿਟ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੰਤਰਰਾਜੀ ਯਾਤਰੀਆਂ ਨੂੰ ਸਫ਼ਰ ਕਰਨ ਲਈ ਕੋਵਾ ਐਪ ਅਤੇ ਸੈਲਫ਼ ਜਨਰੇਟਡ ਪਾਸ ਰੱਖਣਾ ਜ਼ਰੂਰੀ ਹੋਵੇਗੀ।ਉਨ੍ਹਾਂ ਕਿਹਾ ਕਿ ਹਰੇਕ ਗਤੀਵਿਧੀ ਲਈ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਜ਼ਰੂਰੀ ਹੋਵੇਗੀ।ਜੇਕਰ ਪ੍ਰਵਾਨ ਕੀਤੇ ਕੰਮ ਵਿੱਚ ਇਕੱਠ ਵੱਧ ਜਾਂਦਾ ਹੈ ਤਾਂ ਰੋਟੇਸ਼ਨ ਬਣਾ ਲਈ ਜਾਵੇ ਜਾਂ ਟਾਈਮ ਸੈੱਟ ਕਰ ਲਿਆ ਜਾਵੇ, ਪ੍ਰੰਤੂ ਇਸ ਦੌਰਾਨ ਸਮਾਜਿਕ ਦੂਰੀ ਵਿੱਚ ਕੋਈ ਸਮਝੋਤਾ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ‘ਤੇ ਮਾਸਕ ਪਹਿਣਨਾ ਜ਼ਰੂਰੀ ਹੋਵੇਗਾ ਅਤੇ ਇਸ ਵਿੱਚ ਕੰਮ ਵਾਲੇ ਸਥਾਨ ਵੀ ਸ਼ਾਮਿਲ ਹੋਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਅਰੋਗਯਾ ਸੇਤੂ ਇਨਸਟਾਲ ਕਰਨਾ ਜ਼ਰੂਰੀ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਜਨਤਾ ਲਈ ਵੀ ਅਰੋਗਯਾ ਸੇਤੂ ਐਪਲੀਕੇਸ਼ਨ ਇਨਸਟਾਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਰੋਜ਼ ਇਸ ਐਪ ਤੋਂ ਸਿਹਤ ਸਬੰਧੀ ਸਟੇਟਸ ਚੈੱਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਅਤੇ ਤਾਲਾਬੰਦੀ ਸਬੰਧੀ ਜਾਰੀ ਕੀਤੇ ਗਏ ਮਾਪਢੰਡਾਂ ਦੀ ਪਾਲਣਾ ਨਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਅਤੇ ਭਾਰਤੀ ਦੰਡਕਾਰੀ ਐਕਟ ਦੀ ਧਾਰਾ 188 ਤਹਿਤ ਸਜ਼ਾ ਯੋਗ ਹੋਵੇਗਾ।ਉਨ੍ਹਾਂ ਦੱਸਿਆ ਕਿ ਇਹ ਹੁਕਮ 1 ਅਗਸਤ 2020 ਤੋਂ 31 ਅਗਸਤ 2020 ਤੱਕ ਕੰਨਟੇਨਮੈਂਟ ਜੋਨ ਤੋਂ ਬਾਹਰ ਦੇ ਇਲਾਕੇ ਵਿੱਚ ਲਾਗੂ ਰਹਿਣਗੇ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com