20 January 2021 10:37 pm
Kinno

ਸਾਇੰਸ ਮਾਸਟਰ ਕਾਡਰ ਭਰਤੀ ਪ੍ਰੀਖਿਆ ਹੋਈ : ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ – ਸਿੱਖਿਆ ਸਕੱਤਰ

- Posted on 10 January 2021

 

ਪਟਿਆਲਾ, 10 ਜਨਵਰੀ:
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐਸ. ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਪੰਜਾਬੀ, ਹਿੰਦੀ, ਅੰਗਰੇਜ਼ੀ, ਐਸ.ਐਸ., ਮੈਥ ਅਤੇ ਸਾਇੰਸ ਮਾਸਟਰ ਕਾਡਰ ਭਰਤੀ ਲਈ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਇਮਪਰਸੋਨੇਸ਼ਨ ਕੇਸਾਂ ਵਿੱਚ ਲਿਪਤ ਉਮੀਦਵਾਰਾਂ ਅਤੇ ਉਨ੍ਹਾਂ ਦੀ ਥਾਂ ਪੇਪਰ ਦੇਣ ਪਹੁੰਚੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਸਕੱਤਰ ਨੇ ਅੱਜ ਪਟਿਆਲਾ ਵਿਖੇ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਸਾਇੰਸ ਮਾਸਟਰ ਕਾਡਰ ਭਰਤੀ ਲਈ ਬਣੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।


ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਹੀ ਸਮੂਹ ਉਮੀਦਵਾਰਾਂ ਲਈ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਸਿੱਖਿਆ ਵਿਭਾਗ ਦੇ ਭਰਤੀ ਡਾਇਰੈਕਟੋਰੇਟ ਵੱਲੋਂ ਕਰਵਾਈਆਂ ਜਾ ਰਹੀਆਂ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਅਤੇ ਇਮਪਰੋਸਨੇਸ਼ਨ ਜਿਹੇ ਕੇਸਾਂ ‘ਤੇ ਬਹੁਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਉਮੀਦਵਾਰ ਇਹਨਾਂ ਕੇਸਾਂ ਵਿੱਚ ਲਿਪਤ ਪਾਏ ਗਏ ਹਨ ਉਨ੍ਹਾਂ ਦੀ ਉਮੀਦਵਾਰੀ ਤਾਂ ਕੈਂਸਲ ਕੀਤੀ ਹੀ ਜਾਵੇਗੀ ਨਾਲ ਹੀ ਭਵਿੱਖ ਵਿੱਚ ਉਨ੍ਹਾਂ ਨੂੰ ਵਿਭਾਗ ਦੀਆਂ ਅਸਾਮੀਆਂ ਵਿੱਚ ਅਪਲਾਈ ਕਰਨ ਲਈ ਵੀ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਨ ਕਿੱਤਾ ਬਹੁਤ ਹੀ ਸਤਿਕਾਰਯੋਗ ਕਿੱਤਾ ਹੈ।


ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਬੋਰਡ ਨੇ ਜਾਣਕਾਰੀ ਦਿੱਤੀ ਕਿ ਸਾਇੰਸ ਮਾਸਟਰ ਕਾਡਰ ਭਰਤੀ ਪ੍ਰੀਖਿਆ ਵਿੱਚ 8168 ਉਮੀਦਵਾਰ ਅਪੀਅਰ ਹੋਏ ਜੋ ਕਿ ਕੁੱਲ ਅਪਲਾਈ ਕਰਨ ਵਾਲਿਆਂ ਦਾ 87.5 ਫੀਸਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਖਵਿੰਦਰ ਕੁਮਾਰ ਖੋਸਲਾ ਨੇ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।
ਕੈਪਸ਼ਨ: ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਪਟਿਆਲਾ ਵਿਖੇ ਪ੍ਰੀਖਿਆ ਕੇਂਦਰ ਦਾ ਦੌਰਾ ਕਰਦੇ ਹੋਏ   

 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com