ਐਸ.ਡੀ.ਐਮ. ਤੇ ਡੀ.ਐਸ.ਪੀ. ਬਸੀ ਪਠਾਣਾਂ ਦੇ ਯਤਨਾ ਸਦਕਾ ਝੁੱਗੀ ਝੋਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਇਆ ਖਾਣ ਪੀਣ ਦਾ ਸਾਮਾਨ

ਬਸੀ ਪਠਾਣਾ, 25 ਮਾਰਚ: ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ ਅਤੇ ਡੀ.ਐਸ.ਪੀ. ਸ. ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਅੱਜ ਝੁੱਗੀਆਂ ਝੋਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਗਿਆ।

ਇਸ ਸਬੰਧੀ ਐਸ.ਡੀ.ਐਮ. ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਹਰੇਕ ਨਾਗਰਿਕ ਨੂੰ ਜ਼ਰੂਰਤ ਦਾ ਸਮਾਨ ਪਹੁੰਚਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਬਸੀ ਪਠਾਣਾਂ ਇਲਾਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰਾ ਦੇਸ਼ ਕੋਰੋਨਾ ਵਾਇਰਸ ਵਰਗੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਲੋੜਵੰਦਾਂ ਤੱਕ ਉਨ੍ਹਾਂ ਦੀ ਜਰੂਰਤ ਦਾ ਸਮਾਨ ਪਹੁੰਚਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੇ ਘਰਾਂ ਚੋਂ ਬਾਹਰ ਨਹੀਂ ਨਿਕਲਣਾ ਚਾਹੀਦਾ। 

ਉਨ੍ਹਾਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਚੀਜਾਂ ਦੀ ਸਪਲਾਈ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੁੱਖੀ ਥਾਣਾਂ ਮੁਖੀ ਬਸੀ ਪਠਾਣਾ ਇੰਸਪੈਕਟਰ ਮਨਪ੍ਰੀਤ ਸਿੰਘ ਵੀ ਮੌਜੂਦ ਸਨ।

Read more