ਰੋਜ਼ਗਾਰ ਮੇਲਿਆਂ ਸਬੰਧੀ ਐਸ.ਡੀ.ਐਮ. ਮਲੇਰਕੋਟਲਾ ਨੇ ਲੋਕਲ ਇੰਡਸਟਰੀਅਲ/ਨਿਯੋਜਕਾਂ ਨਾਲ ਕੀਤੀ ਮੀਟਿੰਗ
ਸੰਗਰੂਰ, 10 ਸਤੰਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ 24 ਸਤੰਬਰ ਤੋਂ 30 ਸਤੰਬਰ ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਹਨਾਂ ਮੇਲਿਆ ਅੰਦਰ ਵੱਧ ਤੋਂ ਵੱਧ ਪ੍ਰਾਰਥੀਆਂ ਨੰੂ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਅੱਜ ਐਸ.ਡੀ.ਐਮ. ਮਲੇਰੋਕਟਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਲੋਕਲ ਇੰਡੀਸਟਰੀਅਲ/ਨਿਯੋਜਕਾਂ ਨਾਲ ਅਹਿਮ ਮੀਟਿੰਗ ਕੀਤੀ।
ਇਸ ਮੌਕੇ ਰਵਿੰਦਰਪਾਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸੰਗਰੂਰ ਨੇ ਰੋਜ਼ਗਾਰ ਮੇਲਿਆਂ ਵਿੱਚ ਫਿਜੀਕਲ ਮੇਲੇ ਦੀ ਜਗਾ ਵਰਚੂਅਲ ਮੇਲਿਆਂ ਨੂੰ ਤਰਜੀਹ ਦੇਣ ਦੀ ਮੰਗ ਮੀਟਿੰਗ ਵਿੱਚ ਕੀਤੀ ਗਈ। ਕੰਪਨੀਆਂ/ਨਿਯੋਜਕਾਂ ਵੱਲੋਂ ਵੱਧ ਤੋਂ ਵੱਧ ਭਰਵਾਂ ਹੁੰਗਾਰਾ ਵੀ ਮਿਲਿਆ ਭਵਿੱਖ ਵਿੱਚ ਆਉਣ ਵਾਲੇ ਪ੍ਰੋਗਰਾਮ ਤਹਿਤ ਚੱਲ ਰਹੀਂ ਕੋਵਿਡ-19 ਦੀ ਮਹਾਂਮਾਰੀ ਵਿੱਚ ਵੱਧ ਤੋਂ ਵੱਧ ਅਸਾਮੀਆਂ ਵਿਰੁੱਧ ਬੇਰੁਜ਼ਗਾਰ ਪ੍ਰਾਰਥੀਆਂ ਦੀ ਪਲੇਸਿੰਗ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਵੱਲੋਂ ਵੱਧ ਤੋਂ ਵੱਧ ਪੀ.ਜੀ.ਆਰ.ਕਾਮ. ਪੋਰਟਲ ਉੱਪਰ ਰਜਿਸਟ੍ਰੇਸ਼ਨ, ਪ੍ਰੋਫਾਇਲ ਅਪਡੇਟ ਕਰਨ ਅਤੇ ਅਸਾਮੀਆਂ ਅਪਲੋਡ ਕਰਨ ਲਈ ਕਿਹਾ ਗਿਆ ਤਾਂ ਜੋ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਇਸ ਪੋਰਟਲ ਦਾ ਲਾਭ ਮਿਲ ਸਕੇ।