14 Jun 2021
Punjabi Hindi

ਸੇਵਾ ਕੇਂਦਰਾਂ ਵਿਚ ਹੁਣ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਵੀ ਹੋਈਆਂ ਸ਼ੁਰੂ

ਨਵਾਂਸ਼ਹਿਰ, 5 ਜਨਵਰੀ :
ਪੰਜਾਬ ਸਰਕਾਰ ਵੱਲੋਂ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਵੀ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਇਸ ਸੇਵਾ ਦਾ ਲਾਭ ਲਿਆ ਜਾ ਸਕਦਾ ਹੇ। ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਵਿਚ ਡੁਪਲੀਕੇਟ ਡਰਾਈਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੇਂਜ, ਰੀਪਲੇਸਮੈਂਟ ਲਾਇਸੰਸ, ਐਲ. ਓ. ਸੀ, ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡਕਟਰ ਲਾਇਸੰਸ ਰਿਨਿਊ, ਡੁਪਲੀਕੇਟ ਲਰਨਰ ਲਾਇਸੰਸ, ਆਨਲਾਈਨ ਟੈਕਸ ਰਜਿਸਟਰਡ ਟ੍ਰਾਂਸਪੋਰਟ ਅਤੇ ਨਵੀਂ ਟ੍ਰਾਂਸਪੋਰਟ, ਡੁਪਲੀਕੇਟ ਆਰ. ਸੀ, ਐਨ. ਓ. ਸੀ ਅਦਰ ਸਟੇਟ, ਚੈੱਕ ਈ-ਪੇਮੈਂਟ ਸਟੇਟਸ ਆਦਿ 35 ਤਰਾਂ ਦੀਆਂ ਸੇਵਾਵਾਂ ਸ਼ਾਮਿਲ ਹਨ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ ਅਤੇ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਤੌਰ ’ਤੇ ਪਾਉਣ ਅਤੇ ਆਪਸ ਵਿਚ ਸਮਾਜਿਕ ਦੂਰੀ ਕਾਇਮ ਰੱਖਣ। 
Spread the love

Read more

© Copyright 2021, Punjabupdate.com