ਹਰਿੰਦਰ ਸਿੰਘ ਖੋਸਾ ਵਲੋ 12 ਵੀਂ ਜਮਾਤ ਦੇ 24 ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
ਫਿਰੋਜ਼ਪੁਰ 8 ਜਨਵਰੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਰੱਖੜੀ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੀਨੀਅਰ ਕਾਂਗਰਸੀ ਆਗੂ ਸ੍ਰ. ਹਰਿੰਦਰ ਸਿੰਘ ਖੋਸਾ ਵਲੋ 12 ਵੀਂ ਜਮਾਤ ਦੇ 24 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਕੂਲੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਚੱਲ ਰਹੀ ਹੈ, ਕੁਝ ਕੁ ਗਰੀਬ ਪਰਿਵਾਰਾਂ ਦੇ ਬੱਚੇ ਇਸ ਆਨਲਾਈਨ ਪੜ੍ਹਾਈ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ ਜਿਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ। ਹੁਣ ਇਸ ਸਮਾਰਟ ਫੋਨ ਮਿਲਣ ਕਾਰਨ ਉਹ ਆਨਲਾਈਨ ਆਪਣੀ ਪੜਾਈ ਆਸਾਨੀ ਨਾਲ ਕਰ ਸਕਣਗੇ।
ਇਨ੍ਹਾਂ ਦੇ ਨਾਲ ਸੀਨੀਅਰ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅਜੇ ਜੋਸ਼ੀ। ਪ੍ਰਿੰਸੀਪਲ ਜਸਬੀਰ ਕੌਰ ਗਿੱਲ, ਸਕੂਲ ਚੇਅਰਮੈਨ ਪਰਮਜੀਤ ਕੌਰ, ਲੈਕਚਰਾਰ ਰਜਿੰਦਰ ਹਾਂਡਾ, ਲੈਕਚਰਾਰ ਸੁਖਦੇਵ ਸਿੰਘ, ਸਰਪੰਚ ਅਮਨਦੀਪ ਸਿੰਘ, ਮੈਂਬਰ ਪੰਚਾਇਤ ਕਰਨ, ਮੈਂਬਰ ਪੰਚਾਇਤ ਮਲਕੀਤ ਸਿੰਘ, ਮਲੂਕ ਸਿੰਘ ਡਾਕਟਰ ਸੋਨੂ ਅਤੇ ਸਮੂਹ ਸਕੂਲ ਸਟਾਫ ਵੀ ਹਾਜ਼ਰ ਸਨ।