ਅੱਜ ਸਰਕਾਰੀ ਹਸਪਤਾਲ ਗੜ੍ਹਸ਼ੰਕਰ ’ਚ ਦਿਵਆਂਗਜਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ : ਅਪਨੀਤ ਰਿਆਤ
ਕੈਂਪ ’ਚ ਦਿਵਆਂਗਜਨ ਵਿਅਕਤੀਆਂ ਦਾ ਬਣਾਇਆ ਜਾਵੇਗਾ ਡਿਸਏਬਿਲਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ, ਪੈਨਸ਼ਨ ਅਤੇ ਵੋਟ ਬਣਾਉਣ ਸਬੰਧੀ ਪ੍ਰਕ੍ਰਿਆ ਦੀ ਵੀ ਦਿੱਤੀ ਜਾਵੇਗੀ ਸੁਵਿਧਾ
ਹੁਸ਼ਿਆਰਪੁਰ, 6 ਜਨਵਰੀ :”
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਦਿਵਆਂਗਜਨਾਂ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਹੀ ਹਰ ਸੁਵਿਧਾ ਪਹੁੰਚਾਉਣ ਲਈ ਹਰ ਹਫ਼ਤੇ ਵੀਰਵਾਰ ਨੂੰ ਵੱਖ-ਵੱਖ ਸਬ-ਡਵੀਜਨਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੈਂਪਾਂ ਦੀ ਲੜੀ ਵਿੱਚ 7 ਜਨਵਰੀ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਵੀ ਇਸ ਕੈਂਪ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਆਂਗਜਨ ਵਿਅਕਤੀਆਂ ਲਈ ਡਿਸਏਬਿਲਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ ਦੀ ਸੁਵਿਧਾ ਦਿੱਤੀ ਜਾਵੇਗੀ, ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਦਿਵਆਂਗਜਨਾਂ ਦੀਆਂ ਪੈਨਸ਼ਨ ਸਬੰਧੀ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਦਿਵਆਂਗਜਨ ਲਈ ਵੋਟ ਬਣਾਉਣ ਦੀ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ। ਇਹ ਕੈਂਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗੇਗਾ। ਉਨ੍ਹਾਂ ਦੱÇਆ ਕਿ ਇਸ ਵਿਸ਼ੇਸ਼ ਕੈਂਪ ਦਾ ਲਾਭ ਗੜ੍ਹਸ਼ੰਕਰ ਸਬ-ਡਵੀਜਨ ਤਹਿਤ ਆਉਂਦੇ ਪੇਂਡੂ ਅਤੇ ਸ਼ਹਿਰੀ ਦਿਵਆਂਗਜਨ ਪ੍ਰਾਪਤ ਕਰ ਸਕਦੇ ਹਨ।