ਆਧੁਨਿਕ ਤਕਨਾਲੋਜੀ ਦੀ ਸਹੀ ਵਰਤੋਂ ਕਰਕੇ ਵਿਦਿਆਰਥੀ ਸਫਲਤਾ ਪ੍ਰਾਪਤ ਕਰਨ : ਵਧੀਕ ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 8 ਅਕਤੂਬਰ 2020.
ਆਧੁਨਿਕ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀ ਵਰਗ ਨਵੀਂ ਤਕਨਾਲੋਜੀ ਦਾ ਸਦ ਉਪਯੋਗ ਕਰਕੇ ਵੱਧ ਤੋਂ ਵੱਧ ਲਾਭ ਲੈਣ ਅਤੇ ਭਵਿੱਖ ਨੂੰ ਉਜਵਲ ਬਣਾਉਣ ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਿਰੋਜ਼ਪੁਰ ਮੈਡਮ ਰਾਜਦੀਪ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋ ਕੇ ਦੇ 12ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਮਾਰਟ ਫੋਨ ਵੰਡਣ ਮੌਕੇ ਕੀਤਾ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੋਵਿਡ-19 ਦੀ ਮਾਂਹਮਾਰੀ ਦੌਰਾਨ ਆਨਲਾਈਨ ਸਿੱਖਿਆ ਵਿੱਚ ਸਮਾਰਟਫੋਨ ਦੀ ਸੁਚੱਜੀ ਵਰਤੋਂ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਨਾ ਕਰਨ ਦੀ ਗੱਲ ਵੀ ਕਹੀ । ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਕੋਮਲ ਅਰੋੜਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਨਲਾਈਨ ਸਿੱਖਿਆ ਨੂੰ ਸੁਚਾਰੂ ਅਤੇ ਰੌਚਿਕ ਬਣਾਉਣ ਲਈ ਸ਼ੁਰੂ ਕੀਤੇ ਵੱਖ ਵੱਖ ਮੋਬਾਈਲ ਐਪ ਅਤੇ ਨੈੱਟਵਰਕ ਸਾਈਟ ਦੀ ਜਾਣਕਾਰੀ ਦਿੱਤੀ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਡਾਕਟਰ ਸਤਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਪਰਮਿੰਦਰ ਸਿੰਘ ਸੋਢੀ, ਅਰੁਣ ਕੁਮਾਰ ,ਰਤਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।