ਸੁਖਬੀਰ ਬਾਦਲ ਸਰਬਸੰਮਤੀ ਨਾਲ ਮੁੜ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਪ੍ਰਕਾਸ਼ ਸਿੰਘ ਬਾਦਲ ਨੂੰ ਪਾਰਟੀ ਦਾ ਸਰਪ੍ਰਸਤ ਬਣਾਇਆ

ਅੰਮ੍ਰਿਤਸਰ, 14 ਦਸੰਬਰ :ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡੈਲੀਗੇਟ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ ਹੈ।

 ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ‘ਤੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ।

Read more