11 May 2021

ਸੁੰਦਰ ਸ਼ਾਮ ਅਰੋੜਾ ਨੇ ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫੋਨ


• ਸਰਕਾਰੀ ਸਕੂਲ ਰੇਲਵੇ ਮੰਡੀ ਅਤੇ ਘੰਟਾ ਘਰ ਦੇ 60 ਵਿਦਿਆਰਥੀਆ ਨੂੰ ਸਕੂਲਾਂ ਵਿਚ ਦਿੱਤੇ ਫੋਨ
• ਕਿਹਾ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਹੁਸ਼ਿਆਰਪੁਰ ‘ਚ ਜਲਦ ਸ਼ੁਰੂ ਹੋਵੇਗਾ ਮੈਡੀਕਲ ਕਾਲਜ ਪ੍ਰਾਜੈਕਟ

ਹੁਸ਼ਿਆਰਪੁਰ, 19 ਸਤੰਬਰ :
         ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੇਲਵੇ ਮੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਾਕ ਟਾਵਰ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡੇ।
        ਦੋਵਾਂ ਸਕੂਲਾਂ ਵਿੱਚ ਬਾਰ•ਵੀਂ ਜਮਾਤ ਦੇ 30-30 ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨਾਲ ਸਮਾਰਟ ਫੋਨ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਇਹ ਸਮਾਰਟ ਫੋਨ ਮੌਜੂਦਾ ਕੋਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਣਗੇ ਕਿਉਂਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਵਿਦਿਆਰਥੀ ਇਨ•ਾਂ ਸਮਾਰਟ ਫੋਨਾਂ ਰਾਹੀਂ ਆਨਲਾਈਨ ਪੜਾਈ ਕਰ ਸਕਣਗੇ।
         ਉਨ•ਾਂ ਦੱਸਿਆ ਕਿ ਇਨ•ਾਂ ਸਮਾਰਟ ਫੋਨਾਂ ਵਿਚ ਵਿਦਿਆਰਥੀਆਂ ਦੀ ਆਨਲਾਈਨ ਪੜ•ਾਈ ਮੁਤਾਬਕ ਲੋੜੀਂਦੇ ਫੀਚਰ ਮੌਜੂਦ ਹਨ ਜਿਹੜੇ ਉਨਾਂ ਨੂੰ ਘਰ ਬੈਠੇ ਆਪਣੀ ਪੜਾਈ ਕਰਨ ਲਈ ਲਾਹੇਵੰਦ ਹੋਣਗੇ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਰ•ਵੀਂ ਜਮਾਤ ਤੋਂ ਬਾਅਦ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਇਹ ਸਮਾਰਟ ਫੋਨ ਦਿੱਤੇ ਜਾਣਗੇ।
           ਵਿਦਿਆਰਥੀਆਂ ਨੂੰ ਆਪਣੀ ਪੜ•ਾਈ ਮਨ ਲਾ ਕੇ ਕਰਨ ਦੀ ਤਾਕੀਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਪ੍ਰਦਾਨ ਕਰ ਲਈ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਲਈ ਮਨਜੂਰ ਕੀਤੇ ਗਏ ਮੈਡੀਕਲ ਕਾਲਜ ਦੇ ਪ੍ਰਾਜੈਕਟ ‘ਤੇ ਆਉਂਦੇ ਦੋ ਮਹੀਨਿਆਂ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ।
        ਉਦਯੋਗ ਅਤੇ ਵਣਜ ਮੰਤਰੀ ਨੇ ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਪ੍ਰਿੰਸੀਪਲ ਲਲਿਤਾ ਅਰੋੜਾ ਦੀ ਦੇਖਰੇਖ ਵਿਚ ਸਮਾਜਿਕ ਸਿੱਖਿਆ ਵਿਭਾਗ ਵਲੋਂ ਤਿਆਰ ਕੀਤੇ ‘ਐਜੂਕੇਸ਼ਨਲ ਪਾਰਕ’ ਦਾ ਵੀ ਉਦਘਾਟਨ ਕੀਤਾ। ਸੁੰਦਰ ਸ਼ਾਮ ਅਰੋੜਾ ਨੂੰ ਪਾਰਕ ਬਾਰੇ ਜਾਣਕਾਰੀ ਦਿੰਦਿਆਂ ਲਲਿਤਾ ਅਰੋੜਾ ਨੇ ਦੱਸਿਆ ਕਿ ਇਸ ਵਿੱਚ ਜਲਿਆਂਵਾਲਾ ਬਾਗ਼, ਸੰਸਦ ਭਵਨ, ਪੂਰੇ ਭਾਰਤ ਦਾ ਨਕਸ਼ਾ, ਪੰਜਾਬ ਦੇ ਵੱਖ-ਵੱਖ ਜਿਲਿ•ਆਂ ਅਤੇ ਹੁਸ਼ਿਆਰਪੁਰ ਬਾਰੇ ਨਕਸ਼ੇ ਸਮੇਤ ਵਿਸਥਾਰ ਜਾਣਕਾਰੀ ਪੇਸ਼ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਤਿਹਾਸਕ ਪਿਛੋਕੜ ਤੋਂ ਜਾਣੂ ਕਰਾਇਆ ਜਾ ਸਕੇ।
         ਉਦਯੋਗ ਮੰਤਰੀ ਨੇ ਸਕੂਲ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਪੂਰੀ ਲਗਨ ਅਤੇ ਮੇਹਨਤ ਨਾਲ ਅੱਗੇ ਵਧਦਿਆਂ ਆਪਣੇ ਮਿੱਥੇ ਹੋਏ ਟੀਚਿਆਂ ਨੂੰ ਹਾਸਲ ਕਰਨ।
ਸੁੰਦਰ ਸ਼ਾਮ ਅਰੋੜਾ ਨੇ ਦੋਵਾਂ ਸਕੂਲਾਂ ਵਿੱਚ 30-30 ਵਿਦਿਆਰਥੀਆਂ ਨੂੰ ਸਮਾਰਟ ਫੋਨ ਸੌਂਪੇ। ਜ਼ਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੇਲਵੇ ਮੰਡੀ ਵਿੱਚ ਬਾਰ•ਵੀਂ ਜਮਾਤ ਦੀਆਂ 473 ਵਿਦਿਆਰਥਣਾਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੋ-ਐਜੂਕੇਸ਼ਨ), ਘੰਟਾ ਘਰ ਦੇ 142 ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣਗੇ।
      ਇਸ ਮੌਕੇ ਉਦਯੋਗ ਮੰਤਰੀ ਨਾਲ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਚੇਅਰਮੈਨ ਨਗਰ ਸੁਧਾਰ ਟਰਸਟ ਰਾਕੇਸ਼ ਮਰਵਾਹਾ ਤੋਂ ਇਲਾਵਾ ਪ੍ਰਿੰਸੀਪਲ ਲਲਿਤਾ ਅਰੋੜਾ, ਪ੍ਰਿੰਸੀਪਲ ਅਸ਼ਵਨੀ ਦੱਤਾ ਆਦਿ ਮੌਜੂਦ ਸਨ।  

 
Spread the love

Read more

© Copyright 2021, Punjabupdate.com