Thursday 22 October 2020

ਪਟਿਆਲਾ ਜ਼ਿਲ੍ਹੇ ‘ਚ ਪੰਜਾਬ ਅਚੀਵਮੈਂਟ ਸਰਵੇ ਦੇ ਲਈ ਟੈਸਟਾਂ ਤਿਆਰੀਆਂ ਮੁਕੰਮਲ

- Posted on 10 September 2020


-ਹਰ ਵਿਦਿਆਰਥੀ ਤੱਕ ਪੁੱਜ ਰਹੀ ਹੈ ਵਿੱਦਿਅਕ ਸਮੱਗਰੀ
ਪਟਿਆਲਾ, 10 ਸਤੰਬਰ:
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਪੰਜਾਬ ਅਚੀਵਮੈਂਟ ਸਰਵੇ (ਪੈਸ) ਦੇ ਪਹਿਲੇ ਪੜਾਅ ਤਹਿਤ ਮੁਲਾਂਕਣ ਲਈ 21 ਸਤੰਬਰ ਤੋਂ ਲਏ ਜਾ ਰਹੇ ਟੈਸਟਾਂ ਸਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ./ਐਲੀ.) ਪਟਿਆਲਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਸਬੰਧੀ ਕਰਵਾਏ ਜਾ ਰਹੇ ਪੰਜਾਬ ਅਚੀਵਮੈਂਟ ਸਰਵੇ (ਪੈਸ) ਦੇ ਮੁਲਾਂਕਣ ਲਈ 21 ਸਤੰਬਰ ਤੱਕ ਵੱਖ-ਵੱਖ ਜਮਾਤਾਂ ਦੇ ਟੈਸਟ ਲਈ ਜਾਣਗੇ। ਜਿਨ੍ਹਾਂ ਸਬੰਧੀ ਜ਼ਿਲ੍ਹੇ ‘ਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸਕੂਲ ਮੁਖੀਆਂ, ਸਿੱਖਿਆ ਸੁਧਾਰ ਟੀਮਾਂ, ਬੀ.ਪੀ.ਈ.ਓਜ਼. ਤੇ ਪੜ੍ਹੋ ਪੰਜਾਬ ਦੀਆਂ ਟੀਮਾਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ।
ਡੀ.ਈ.ਓ. ਹਰਿੰਦਰ ਕੌਰ ਤੇ ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ 21 ਸਤੰਬਰ ਤੋਂ ਹੋਣ ਵਾਲੇ ਟੈਸਟ ਪੈਸ ਅਤੇ ਮਹੀਨਾਵਾਰ ਮੁਲਾਂਕਣ ਦਾ ਸੁਮੇਲ ਹੋਣਗੇ ਅਤੇ ਇਨ੍ਹਾਂ ਟੈਸਟਾਂ ਲਈ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਤਿਆਰੀਆਂ ਸਿਖਰ ‘ਤੇ ਪਹੁੰਚਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਉਕਤ ਸਰਵੇਖਣ ‘ਚ ਆਪਣੇ ਰਾਜ ਦੀ ਸੌ ਫ਼ੀਸਦੀ ਕਾਰਗੁਜ਼ਾਰੀ ਦਿਖਾਉਣ ਲਈ ਪੂਰੀ ਯੋਜਨਾਬੰਦੀ ਨਾਲ ਤਿਆਰੀਆਂ ਵਿੱਢ ਦਿੱਤੀਆਂ ਹਨ। ਜਿਸ ਤਹਿਤ ਪਟਿਆਲਾ ਜ਼ਿਲ੍ਹੇ ‘ਚ ਉਨ੍ਹਾਂ ਦੀ ਟੀਮ ਵੱਲੋਂ ਬਹੁਤ ਸਾਰੀਆਂ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪੈਸ ਦੀ ਤਿਆਰੀ ਲਈ ਜ਼ਿਲ੍ਹੇ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਵੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਜਿਨ੍ਹਾਂ ਸਦਕਾ ਵਿਦਿਆਰਥੀਆਂ, ਮਾਪਿਆਂ, ਲੋਕ ਨੁਮਾਇੰਦਿਆਂ, ਵਿੱਦਿਆ ਦਾਨੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ‘ਚ ਪੈਸ ਸਬੰਧੀ ਬਹੁਤ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਚੀਵਮੈਂਟ ਸਰਵੇਖਣ ਦਾ ਮਕਸਦ ਜਿੱਥੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਮੁਲਾਂਕਣ ਕਰਨਾ ਹੈ, ਉਥੇ ਬੱਚਿਆਂ ਨੂੰ ਮੁਕਾਬਲੇਬਾਜ਼ੀ ਵਾਲੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕਰਨਾ ਹੈ।
   ਡੀ.ਈ.ਓ. ਸਾਹਿਬਾਨ ਨੇ ਦੱਸਿਆ ਕਿ ਪੈਸ ਦੇ ਸਮੁੱਚੇ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਇੱਕ ਮਹੀਨਾ ਪਹਿਲਾ ਜ਼ਿਲ੍ਹੇ ਭਰ ‘ਚ ਪੂਰੀ ਯੋਜਨਾਬੰਦੀ ਨਾਲ ਮੁਲਾਂਕਣ ਪ੍ਰਕਿਰਿਆ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਪੈਸ ਦੀ ਸਫਲਤਾ ਲਈ ਇੱਕ-ਇੱਕ ਵਿਦਿਆਰਥੀ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਦੇ ਸਿੱਖਣ ਪਰਿਣਾਮਾਂ ‘ਚ ਵਾਧਾ ਕਰਨ ਲਈ ਐਜੂਕੇਅਰ ਐਪ ਬਣਾਈ ਗਈ ਹੈ। ਜਿਸ ਵਿੱਚ ਪ੍ਰੀ ਨਰਸਰੀ ਤੋਂ 12ਵੀਂ ਜਮਾਤ ਤੱਕ ਵਿਦਿਆਰਥੀਆਂ ਲਈ ਹਰ ਤਰ੍ਹਾਂ ਦੀ ਪਾਠਕ੍ਰਮ ਨਾਲ ਸਬੰਧਤ ਸਮੱਗਰੀ ਮੌਜੂਦ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਕਰੋਨਾ ਸੰਕਟ ਦੇ ਬਾਵਜੂਦ ਵੀ ਦੂਰਦਰਸ਼ਨ ਤੇ ਹੋਰਨਾਂ ਚੈਨਲਾਂ ਰਾਹੀਂ, ਆਨਲਾਈਨ ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਸਿੱਖਿਆ ਨਾਲ ਜੋੜ ਕੇ ਰੱਖਿਆ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com