ਕੇਂਦਰ ਅਤੇ ਕਿਸਾਨਾਂ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
ਕੇਂਦਰ ਅਤੇ ਕਿਸਾਨਾਂ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਰੁਕਣ ਵੱਲ ਨਹੀਂ ਵੱਧ ਰਿਹਾ । ਅੱਜ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਵਿਚ ਖੇਤੀ ਕਾਨੂੰਨਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਿਮਤੀ ਨਹੀਂ ਬਣ ਸਕੀ। ਹੁਣ ਕੇਂਦਰ ਅਤੇ ਕਿਸਾਨਾਂ ਵਿਚਕਾਰ ਅਗਲੇ ਦੌਰ ਦੀ ਮੀਟਿੰਗ 19 ਜਨਵਰੀ ਨੂੰ ਦੁਪਹਿਰ 12 ਵਜੇ ਹੋਵੇਗੀ