17 January 2021 04:43 am
Kinno

ਸਿੱਖਿਆ ਵਿਭਾਗ ਦੀਆਂ ਸਰਗਰਮੀਆਂ ਦੀ ਸਿੱਖਿਆ ਸਕੱਤਰ ਨੇ ਉੱਚਪੱਧਰੀ ਮੀਟਿੰਗ ਰਾਹੀਂ ਕੀਤੀ ਸਮੀਖਿਆ

- Posted on 27 November 2020
ਐੱਸ.ਏ.ਐੱਸ. ਨਗਰ 27 ਨਵੰਬਰ 
ਪੰਜਾਬ ਵਿੱਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਗੁਣਾਤਮਿਕ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚਲ ਰਹੀਆਂ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਸਕੂਲਾਂ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਬਾਰੇ ਵਿਸਤਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਬੱਚਿਆਂ ਦੀ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਯੋਗ ਅਗਵਾਈ ਦੇ ਰਹੇ ਹਨ। ਉਹਨਾਂ ਕਿਹਾ ਕਿ ਬੱਚਿਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਜਿਸਦੇ ਲਈ ਵਿਭਾਗ ਵੱਲੋਂ ਵੱਖ-ਵੱਖ ਸਾਧਨਾਂ ਜਿਵੇਂ ਕਿ ਡੀਡੀ ਪੰਜਾਬੀ ਅਤੇ ਈ-ਵਿੱਦਿਆ ਚੈਨਲ, ਪੰਜਾਬ ਐਜੂਕੇਅਰ ਐਪ, ਰੇਡੀਓ, ਸੋਸ਼ਲ ਮੀਡੀਆ ਵੀਡੀਓ ਐਪ ਆਦਿ ਦਾ ਉਪਯੋਗ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਲਿਖਤ ਅਭਿਆਸ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾਵੇ ਜਿਸ ਲਈ ਬਡੀ ਗਰੁੱਪ ਬਹੁਤ ਵਧੀਆ ਭੂਮਿਕਾ ਅਦਾ ਕਰਨਗੇ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਿੱਖਿਆ ਸੁਧਾਰ ਟੀਮਾਂ ਨਾਲ ਮਿਸ਼ਨ ਸ਼ਤ-ਪ੍ਰਤੀਸ਼ਤ, ਪੰਜਾਬ ਪ੍ਰਾਪਤੀ ਸਰਵੇਖਣ, ਮਾਪੇ-ਅਧਿਆਪਕ ਮਿਲਣੀਆਂ, ਭਾਸ਼ਾ ਦੇ ਕੌਸ਼ਲਾਂ ਵਿੱਚ ਸੁਧਾਰ, ਸਮਾਰਟ ਸਕੂਲਾਂ ਵਿੱਚ ਚਲ ਰਹੀ ਪ੍ਰਗਤੀ ਸਬੰਧੀ, ਬਡੀ ਗਰੁੱਪਾਂ ਵਿੱਚ ਸ਼ਾਮਲ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸੰਸ਼ਾ ਪੱਤਰ ਦੇਣ ਲਈ, ਐੱਨ.ਟੀ.ਐੱਸ.ਈ. ਦੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਰਵਾਉਣ, ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੀਟਿੰਗ ਵਿੱਚ ਡੀਪੀਆਈ ਸੈਕੰਡਰੀ ਸਿੱਖਿਆ ਸੁਖਜੀਤਪਾਲ ਸਿੰਘ, ਡੀਪੀਆਈ ਐਲੀਮੈਂਟਰੀ ਸਿੱਖਿਆ ਲਲਿਤ ਕਿਸ਼ੋਰ ਘਈ, ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਜਗਤਾਰ ਸਿੰਘ ਕੁਲੜੀਆ ਨੇ ਵੀ ਭਾਗ ਲਿਆ। 
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਨੌਵੀਂ ਤੋਂ ਬਾਰ੍ਹਵੀਂ ਤੱਕ ਸਕੂਲ ਵਿਦਿਆਰਥੀਆਂ ਲਈ ਖੋਲ੍ਹੇ ਜਾ ਚੁੱਕੇ ਹਨ। ਇਸਦੇ ਨਾਲ ਹੀ ਸਕੂਲਾਂ ਵਿੱਚ ਦਸੰਬਰ ਮਹੀਨੇ ਦੀ ਘਰੇਲੂ ਪ੍ਰੀਖਿਆਵਾਂ ਲਈ ਡੇਟ ਸ਼ੀਟ ਵੀ ਜਾਰੀ ਕੀਤੀ ਜਾ ਚੁੱਕੀ ਹੈ।  ਸਕੂਲ ਮੁਖੀਆਂ ਵੱਲੋਂ ਵੀ ਇਹਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਨੇ ਖੁਦ ਵੀ ਕੁਝ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ ਹੈ ਜਿਸ ਵਿੱਚ ਮਾਪਿਆਂ ਦਾ ਅਤੇ ਬੱਚਿਆਂ ਦਾ ਉਤਸ਼ਾਹ ਕਾਬਿਲੇ-ਤਾਰੀਫ਼ ਰਿਹਾ ਹੈ।
ਇਸ ਮੌਕੇ ਸਲਿੰਦਰ ਸਿੰਘ ਸਹਾਇਕ ਡਾਇਰੈਕਟਰ ਟਰੇਨਿੰਗਾਂ, ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸੁਰੇਖਾ ਠਾਕੁਰ ਏ.ਐੱਸ.ਪੀ.ਡੀ. ਚੰਦਰ ਸ਼ੇਖਰ ਸਟੇਟ ਕੋਆਰਡੀਨੇਟਰ ਅੰਗਰੇਜ਼ੀ, ਨਿਰਮਲ ਕੌਰ ਸਟੇਟ ਕੋਆਰਡੀਨੇਟਰ ਗਣਿਤ ਨੇ ਵਿਭਾਗੀ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਦੱਸਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਆਪਣੇ ਵਿਚਾਰ ਅਤੇ ਸੁਝਾਅ ਵੀ ਦਿੱਤੇ ਗਏ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com