Tuesday 27 October 2020

ਕਾਂਗਰਸ ਪਾਰਟੀ ਨੇ ਸੰਗਰੂਰ ਹਲਕੇ ਦੇ ਹਰ ਪਿੰਡ-ਸ਼ਹਿਰ `ਚ ਕਾਲੇ ਖੇਤੀ ਬਿੱਲਾਂ ਦਾ ਕੀਤਾ ਜ਼ੋਰਦਾਰ ਵਿਰੋਧ

- Posted on 21 September 2020


ਭਾਜਪਾ ਵੱਲੋਂ ਕਿਸਾਨ ਮਾਰੂ ਖੇਤੀ ਬਿੱਲਾਂ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਦੀ ਸ਼ੁਰੂਆਤ: ਕਾਂਗਰਸੀ ਆਗੂ
ਸੰਗਰੂਰ, 21 ਸਤੰਬਰ 2020 

ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ਉੱਤੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਧਰਨੇ ਲਾ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕੀਤਾ। ਕਾਂਗਰਸੀ ਆਗੂਆਂ ਨੇ ਸੰਗਰੂਰ ਹਲਕੇ ਦੇ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਕਾਲੇ ਬਿੱਲਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਹਿੱਕ ਡਾਹ ਕੇ ਡੱਟਣ ਦਾ ਭਰੋਸਾ ਦਿੱਤਾ।
ਇਸ ਮੌਕੇ ਧਰਨੇ ਦੀ ਅਗਵਾਈ ਕਰਦਿਆਂ ਮਾਰਕਿਟ ਕਮੇਟੀ ਦੇ ਚੇਅਰਮੈਨ ਅਨਿਲ ਘੀਚਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ ਅਤੇ ਸਾਬਕਾ ਬਲਾਕ ਪ੍ਰਧਾਨ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਭਾਜਪਾ ਵੱਲੋਂ ਇਨ੍ਹਾਂ ਕਿਸਾਨ ਮਾਰੂ ਖੇਤੀ ਬਿੱਲਾਂ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸ਼੍ਰੋ੍ਰਮਣੀ ਅਕਾਲੀ ਦਲ ਵੱਲੋਂ ਆਪਣੇ ਨਿੱਜੀ ਮੁਫ਼ਾਦਾਂ ਲਈ ਮੋਦੀ ਸਰਕਾਰ ਦਾ ਹਰ ਗਲਤ ਫੈਸਲੇ ਵਿਚ ਵੀ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਵਿੱਚੋਂ ਅਸਤੀਫ਼ਾ ਦੇਣਾ ਵੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਚੁੱਕਿਆ ਗਿਆ ਇੱਕ ਹੋਛਾ ਕਦਮ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਸੱਚੀ ਹਿਤੈਸ਼ੀ ਪਾਰਟੀ ਕਹਾਉਂਦੀ ਹੈ ਤਾਂ ਮੋਦੀ ਸਰਕਾਰ ਵੱਲੋਂ ਇਹ ਆਰਡੀਨੈਂਸ ਲਿਆਉਣ ਵੇਲੇ ਹੀ ਉਨ੍ਹਾਂ ਨਾਲੋਂ ਆਪਣਾ ਨਾਤਾ ਤੋੜ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਪਣਾ ਆਪ ਤੱਕ ਕੁਰਬਾਨ ਕਰਨਾ ਚਾਹਿਆ ਹੈ ਅਤੇ ਇਸੇ ਤਰ੍ਹਾਂ ਸ਼੍ਰੀ ਵਿਜੈ ਇੰਦਰ ਸਿੰਗਲਾ ਵੀ ਪੰਜਾਬੀਆਂ ਦੇ ਹੱਕਾਂ ਲਈ ਪਾਰਲੀਮੈਂਟ ਤੱਕ ਇਲਾਕਾ ਵਾਸੀਆਂ ਦੀ ਆਵਾਜ਼ ਬੁਲੰਦ ਕੀਤੀ ਹੈ।
ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਕੌਰ ਸੈਣੀ, ਸੀਨੀਅਰ ਲੀਡਰ ਬਿੰਦਰ ਬਾਂਸਲ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਜੀਤ ਜਵੰਧਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਿਰੋਧੀ ਖੇਤੀ ਬਿੱਲਾਂ ਦਾ ਅਸਰ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਖੇਤੀ ਪ੍ਰਧਾਨ ਸੂਬਿਆਂ ’ਤੇ ਜ਼ਿਆਦਾ ਪਵੇਗਾ ਅਤੇ ਇਹਨਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨ ਮਜ਼ਦੂਰ, ਦਸਤਕਾਰ ਤੇ ਛੋਟੇ ਵਪਾਰੀਆਂ ਨੂੰ ਭਾਰੀ ਆਰਥਕ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸੰਸਦ ਮੈਂਬਰ ਬਾਦਲ ਜੋੜੇ ਨੇ ਸਿਰਫ ਸੱਤਾ ਦਾ ਆਨੰਦ ਮਾਣਨ ਲਈ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹਿੱਤਾ ਨੂੰ ਭਾਜਪਾ ਕੋਲ ਵੇਚ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸਮੁੱਚੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਆਸੀ ਹਿੱਤ ਤਿਆਗ ਕੇ ਖੇਤੀਬਾੜੀ ਤੇ ਕਿਸਾਨ ਬਰਬਾਦ ਕਰਨ ਲਈ ਲਿਆਂਦੇ ਗਏ ਕਾਲੇ ਬਿੱਲਾਂ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਆੜ੍ਹਤੀ ਤੇ ਇਨ੍ਹਾਂ ਦਾ ਦਰਦ ਸਮਝਣ ਵਾਲੇ ਕਾਂਗਰਸ ਪਾਰਟੀ ਦੇ ਸਮੂਹ ਲੀਡਰ ਖੇਤੀ ਬਿੱਲਾਂ ਦੇ ਵਿਰੋਧ `ਚ ਸੜਕਾਂ `ਤੇ ਡੇਰੇ ਲਗਾ ਕੇ ਬੈਠੇ ਹੋਏ ਹਨ ਪਰ ਫਿਰ ਵੀ ਮੋਦੀ ਸਰਕਾਰ ਲੋਕਾਂ ਦੇ ਹੱਕਾਂ ਦਾ ਘਾਣ ਕਰ ਕਾਨੂੰਨ ਪਾਸ ਕਰਵਾ ਰਹੀ ਹੈ।
ਧਰਨੇ ਦੌਰਾਨ ਇਨ੍ਹਾਂ ਆਗੂਆਂ ਨੇ ਕਿਹਾ ਪੰਜਾਬ ਦਾ ਦਰਦੀ ਅਖਵਾਉਣ ਵਾਲਾ ਅਕਾਲੀ ਦਲ ਵਾਰ-ਵਾਰ ਯੂ ਟਰਨ ਲੈ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਆਪਣੇ ਨਿੱਜੀ ਫਾਇਦੇ ਵੱਲ ਹੀ ਧਿਆਨ ਦੇ ਰਿਹਾ ਹੈ ਅਤੇ ਬਿੱਲ ਪਾਸ ਹੋਣ ਤੋਂ ਬਾਅਦ ਵਿਖਾਵੇ ਲਈ ਰੋਸਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ ਕਿਉਂਕਿ ਜੇਕਰ ਕਿਸਾਨ, ਮਜਦੂਰ ਤੇ ਛੋਟਾ ਵਪਾਰੀ ਬਰਬਾਦ ਹੋ ਜਾਵੇਗਾ ਤਾਂ ਸਾਰਾ ਦੇਸ਼ ਹੀ ਬਰਬਾਦ ਹੋ ਜਾਵੇਗਾ।
ਇਸ ਮੌਕੇ ਸੰਗਰੂਰ ਵਿਖੇ ਲਗਾਏ ਧਰਨੇ ਵਿਚ ਮਹੇਸ਼ ਕੁਮਾਰ, ਸਤੀਸ਼ ਕਾਂਸਲ, ਨਰੇਸ਼ ਗੋਇਲ, ਰਜਿੰਦਰ ਮਨਚੰਦਾ, ਨਰੇਸ਼ ਸ਼ਰਮਾ, ਨਰੇਸ਼ ਰੰਗਾ, ਰੌਕੀ ਬਾਂਸਲ, ਸੰਜੇ ਬਾਂਸਲ, ਅਸ਼ੋਕ ਕੁਮਾਰ, ਰਣਬੀਰ, ਮੱਖਣ, ਬੱਬੂ ਬਲਜੋਤ, ਵਿੱਕੀ ਸੰਗਰੂਰ, ਹਰਪਾਲ ਸੋਨੂੰ ਅਤੇ ਹੋਰਨਾਂ ਵੱਖ-ਵੱਖ ਥਾਂਵਾਂ ਉੱਤੇ ਕਾਂਗਰਸ ਪਾਰਟੀ ਦੇ ਵਫ਼ਦਾਰ ਆਗੂਆਂ ਤੇ ਵਰਕਰਾਂ ਵੱਲੋਂ ਧਰਨੇ ਲਗਾਏ ਗਏ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com